ਅਟਾਰੀ ਦੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਵੱਲੋਂ ਜ਼ਿਲ੍ਹਾ ਪਰਿਸ਼ਦ ਅੰਮ੍ਰਿਤਸਰ ਦੇ ਨਵੇਂ ਚੁਣੇ ਚੇਅਰਮੈਨ ਸਰਬਜੀਤ ਸਿੰਘ ਦਾ ਸਨਮਾਨ

ਅੰਮ੍ਰਿਤਸਰ, 16 ਮਈ (ਮਨਜੀਤ ਸਿੰਘ ਸ਼ੇਰਗਿੱਲ ) : ਜ਼ਿਲ੍ਹਾ ਪਰਿਸ਼ਦ ਅੰਮ੍ਰਿਤਸਰ ਦੇ ਨਵੇਂ ਚੁਣੇ ਗਏ ਚੇਅਰਮੈਨ ਸਰਬਜੀਤ ਸਿੰਘ ਨੂੰ ਅੱਜ ਵਿਧਾਨ ਸਭਾ ਹਲਕਾ ਅਟਾਰੀ ਦੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਧਾਇਕ ਰਮਦਾਸ ਨੇ ਚੇਅਰਮੈਨ ਸਰਬਜੀਤ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਲਈ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੇ ਉਜਲੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਸਰਬਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪਰਿਸ਼ਦ ਅੰਮ੍ਰਿਤਸਰ ਸਮੁੱਚੇ ਜ਼ਿਲ੍ਹੇ ਦੇ ਪਿੰਡਾਂ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਏਗੀ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ, ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਅਤੇ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਦੇ ਹੱਲ ਲਈ ਮਿਲਜੁਲ ਕੇ ਕੰਮ ਕੀਤਾ ਜਾਵੇਗਾ। ਇਸ ਮੌਕੇ ਚੇਅਰਮੈਨ ਸਰਬਜੀਤ ਸਿੰਘ ਨੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਣ ਲਈ ਪੂਰੀ ਨਿਸ਼ਠਾ ਅਤੇ ਇਮਾਨਦਾਰੀ ਨਾਲ ਕੰਮ ਕਰਨਗੇ ਅਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਪਹਿਲ ਦੇਣਗੇ। ਇਸ ਦੌਰਾਨ ਹੋਰ ਪਾਰਟੀ ਆਗੂ ਅਤੇ ਵਰਕਰ ਵੀ ਮੌਜੂਦ ਸਨ।
