ਸਰਕਾਰੀ ਹਾਈ ਸਕੂਲ ਪੰਡੋਰੀ ਵੜੈਚ ਵਿਖੇ ਬੈਗ ਅਤੇ ਸਟੇਸ਼ਨਰੀ ਵੰਡੀ

0

ਅੰਮ੍ਰਿਤਸਰ, 17 ਮਈ (ਮਨਜੀਤ ਸਿੰਘ ਸ਼ੇਰਗਿੱਲ ): ਵਾਈਸ ਆਫ ਅੰਮ੍ਰਿਤਸਰ ਸਮਾਜ ਸੇਵੀ ਸੰਸਥਾ ਵੱਲੋਂ ਸਰਕਾਰੀ ਹਾਈ ਸਕੂਲ ਪੰਡੋਰੀ ਵੜੈਚ ਵਿਖੇ ਲੋੜਵੰਦ ਵਿਦਿਆਰਥੀਆਂ ਲਈ ਸਕੂਲ ਬੈਗ, ਸਟੇਸ਼ਨਰੀ ਅਤੇ ਖਾਣ-ਪੀਣ ਦੀਆਂ ਵਸਤਾਂ ਵੰਡਣ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਕਰੀਬ 350 ਵਿਦਿਆਰਥੀਆਂ ਨੂੰ ਸਕੂਲ ਬੈਗ ਅਤੇ ਹੋਰ ਜ਼ਰੂਰੀ ਸਮੱਗਰੀ ਵੰਡ ਕੇ ਸਹਾਇਤਾ ਪ੍ਰਦਾਨ ਕੀਤੀ ਗਈ। ਸੰਸਥਾ ਦੇ ਪ੍ਰਧਾਨ ਸ੍ਰੀ ਮਨਦੀਪ ਸਿੰਘ ਨੇ ਦੱਸਿਆ ਕਿ ਸੰਸਥਾ ਪਿਛਲੇ 15 ਸਾਲਾਂ ਤੋਂ ਸਮਾਜ ਸੇਵਾ ਦੇ ਖੇਤਰ ਵਿੱਚ ਲਗਾਤਾਰ ਸਰਗਰਮ ਹੈ ਅਤੇ ਲੋੜਵੰਦਾਂ ਦੀ ਸਹਾਇਤਾ ਲਈ ਹਮੇਸ਼ਾਂ ਅੱਗੇ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਮੌਕੇ ਡਾ. ਜੇ.ਐਸ. ਗੁੰਬਰ ਦੇ ਸਹਿਯੋਗ ਨਾਲ ਵਿਦਿਆਰਥੀਆਂ ਲਈ ਅੱਖਾਂ ਦਾ ਮੁਫ਼ਤ ਮੈਡੀਕਲ ਕੈਂਪ ਵੀ ਲਗਾਇਆ ਗਿਆ, ਜਿਸ ਦਾ ਵਿਦਿਆਰਥੀਆਂ ਨੇ ਵੱਡੇ ਪੱਧਰ ’ਤੇ ਲਾਭ ਉਠਾਇਆ। ਸਕੂਲ ਪ੍ਰਬੰਧਕਾਂ ਵੱਲੋਂ ਸੰਸਥਾ ਦੇ ਇਸ ਉਪਰਾਲੇ ਲਈ ਧੰਨਵਾਦ ਪ੍ਰਗਟ ਕਰਦਿਆਂ ਸੰਸਥਾ ਦੇ ਪ੍ਰਧਾਨ ਮਨਦੀਪ ਸਿੰਘ ਅਤੇ ਹੋਰ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡੀ.ਓ. ਸੈਕੰਡਰੀ ਸ੍ਰੀ ਰਾਜੇਸ਼ ਸ਼ਰਮਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਉਨ੍ਹਾਂ ਵੱਲੋਂ ਸੰਸਥਾ ਦੇ ਸਮਾਜ ਭਲਾਈ ਕਾਰਜਾਂ ਦੀ ਸ਼ਲਾਘਾ ਕੀਤੀ ਗਈ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਕੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਸਕੂਲ ਪ੍ਰਬੰਧਨ ਨੂੰ ਭਰੋਸਾ ਦਿਵਾਇਆ ਕਿ ਸਕੂਲ ਦੇ ਵਿਕਾਸ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਸੰਸਥਾ ਦੇ ਸਕੱਤਰ ਮਾਨਵਦੀਪ ਸਿੰਘ ਅਤੇ ਕਾਰਜਕਾਰਨੀ ਮੈਂਬਰ ਅਮਨਦੀਪ ਚਾਵਲਾ ਨੇ ਕਿਹਾ ਕਿ ਸੰਸਥਾ ਸਮਾਜ ਸੇਵਾ ਦੇ ਮਿਸ਼ਨ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਵਧਾਉਂਦੀ ਰਹੇਗੀ। ਉਨ੍ਹਾਂ ਨੁਪੁਰ ਅਗਰਵਾਲ, ਅਮਿਤ ਸ਼ਰਮਾ ਅਤੇ ਹਿਤੇਸ਼ ਬਤਰਾ ਦਾ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੌਕੇ ਸੰਸਥਾ ਦੇ ਕਾਰਜਕਾਰਨੀ ਮੈਂਬਰ, ਵਾਲੰਟੀਅਰ ਅਤੇ ਸਕੂਲ ਪ੍ਰਬੰਧਕ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Leave a Reply

Your email address will not be published. Required fields are marked *