ਚੰਨੀ ਨੂੰ ਸੰਸਦ ਰਤਨ ਪੁਰਸਕਾਰ ਮਿਲਣ ਦੀ ਖ਼ੁਸ਼ੀ ਵਿਚ ਬੰਬ ਨੇ ਦਿਤੀ ਵਧਾਈ


ਸਮਰਾਲਾ, 26 ਜੁਲਾਈ (ਜਸਨ ਬੰਬ) : ਜਲੰਧਰ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ ਚਰਨਜੀਤ ਸਿੰਘ ਚੰਨੀ ਨੂੰ ਅੱਜ ਭਾਰਤ ਸਰਕਾਰ ਦੇ ਕੇਂਦਰੀ ਮੰਤਰੀ ਕਿਰੇਨ ਰਿਜਿਜੂ ਨੇ ਸੰਸਦ ਰਤਨ ਪੁਰਸਕਾਰ 2025′ ਨਾਲ ਕੀਤਾ ਸਨਮਾਨਿਤ ਕੀਤੇ ਜਾਣ ਤੇ ਬਲਵਿੰਦਰ ਸਿੰਘ ਬੰਬ ਚੇਅਰਮੈਨ ਐਸ ਸੀ ਡਿਪਾਰਟਮੈਂਟ ਜ਼ਿਲ੍ਹਾ ਕਾਂਗਰਸ ਕਮੇਟੀ ਖੰਨਾ ਨੇ ਸਾਬਕਾ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਜੀ ਨੂੰ ਵਧਾਈ ਦਿੱਤੀ। ਉਹਨਾਂ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਜਲੰਧਰ ਤੋਂ ਸੰਸਦ ਮੈਂਬਰ ਸ. ਚਰਨਜੀਤ ਸਿੰਘ ਚੰਨੀ ਨੂੰ ਸੰਸਦ ਰਤਨ ਐਵਾਰਡ 2025 ਨਾਲ ਸਨਮਾਨਿਤ ਕੀਤੇ ਜਾਣ ਤੇ ਪੰਜਾਬ ਦੇ ਹਰ ਵਰਗ ਦੇ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ ।ਜ਼ਿਲਾ ਚੇਅਰਮੈਨ ਬਲਵਿੰਦਰ ਸਿੰਘ ਬੰਬ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਸ ਚਰਨਜੀਤ ਸਿੰਘ ਚੰਨੀ ਨੂੰ ਖੇਤੀਬਾੜੀ ਕਮੇਟੀ ਦੇ ਚੇਅਰਮੈਨ ਵਜੋਂ ਉਨ੍ਹਾਂ ਦੇ ਸ਼ਾਨਦਾਰ ਕੰਮ ਅਤੇ ਪ੍ਰਭਾਵਸ਼ਾਲੀ ਸੁਝਾਵਾਂ ਲਈ ਇਹ ਸਨਮਾਨ ਮਿਲਿਆ ਹੈ। ਚੇਅਰਮੈਨ ਬਲਵਿੰਦਰ ਸਿੰਘ ਬੰਬ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਸ ਚਰਨਜੀਤ ਸਿੰਘ ਚੰਨੀ ਵੱਲੋਂ ਭਾਰਤ ਦੀ ਲੋਕ ਸਭਾ ਵਿੱਚ ਕਿਸਾਨਾਂ, ਮਜਦੂਰਾਂ ਦੀਆਂ ਸਮੱਸਿਆਂਵਾਂ ਅਤੇ ਲੋਕਾਂ ਦੇ ਹੱਕਾਂ -ਹਕੂਕਾਂ ਲਈ ਹਮੇਸ਼ਾ ਧੜੱਲੇ ਨਾਲ ਅਵਾਜ਼ ਬੁਲੰਦ ਕੀਤੀ ਗਈ ਹੈ। ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਤੇ ਮਸਲਿਆਂ ਦੇ ਹੱਲ ਸਬੰਧੀ ਬਣਾਈਆਂ ਰਿਪੋਰਟਾਂ ਦੇ ਅਧਾਰ ਤੇ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਸਾਬਕਾ ਮੁੱਖ ਮੰਤਰੀ ਪੰਜਾਬ ਨੂੰ ਸੰਸਦ ਰਤਨ ਅਵਾਰਡ ਨਾਲ ਸਨਮਾਨਿਤ ਕੀਤੇ ਜਾਣ ਨਾਲ ਪੰਜਾਬ ਪੰਜਾਬੀਅਤ ਤੇ ਪੰਜਾਬੀਆਂ ਲਈ ਮਾਣ ਵਾਲੀ ਗੱਲ ਹੈ।
