ਬੰਦੀ ਸਿੰਘਾਂ ਦੀ ਰਿਹਾਈ ਅਤੇ ਸਿੱਖ ਕੌਮ ਦੀ ਚੜਦੀ ਕਲਾ ਦਾ ਸਰਪ੍ਰਸਤ ਬਾਪੂ ਤਰਸੇਮ ਸਿੰਘ


ਬੋਲੇ, 9 ਅਗਸਤ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਜਾਵੇਗੀ ਇਕੱਤਰਤਾ
ਫਤਿਹਗੜ੍ਹ ਸਾਹਿਬ, 3 ਅਗਸਤ (ਰਾਜਿੰਦਰ ਸਿੰਘ ਭੱਟ) : ਅਕਾਲੀ ਦਲ ਵਾਰਿਸ ਪੰਜਾਬ ਦੀ ਮੀਟਿੰਗ ਸਾਂਸਦ ਭਾਈ ਅੰਮ੍ਰਿਤਪਾਲ ਦੇ ਪਿਤਾ ਸਰਪ੍ਰਸਤ ਬਾਪੂ ਤਰਸੇਮ ਸਿੰਘ ਦੀ ਅਗਵਾਈ ਵਿਚ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਫਤਿਹਗੜ੍ਹ ਸਾਹਿਬ ਵਿਖੇ ਹੋਈ। ਸਰਪ੍ਰਸਤ ਤਰਸੇਮ ਸਿੰਘ ਅਤੇ ਭਰਤੀ ਕਮੇਟੀ ਮੈਂਬਰ ਕਾਬਲ ਸਿੰਘ ਨੇ ਕਿਹਾ ਕਿ ਸਰਕਾਰ ਡਿਬਰੂਗੜ ਜੇਲ੍ਹ ਬੰਦ ਸਿੰਘਾਂ ਤੇ ਦਬਾਅ ਪਾਕੇ ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਨੂੰ ਬਦਨਾਮ ਕਰਨ ਲਈ ਜੇਲ੍ਹ ਵਿਚ ਸਾਜਿਸ਼ ਰਚ ਰਹੀ ਹੈ ਪ੍ਰੰਤੂ ਸਰਕਾਰ ਆਪਣੀ ਸਾਜਿਸ਼ ਵਿਚ ਕਾਮਯਾਬ ਨਹੀਂ ਹੋਵੇਗੀ ਕਿਉਂਕਿ ਸਿੱਖ ਕੌਮ ਦੇ ਮਨਾਂ ਵਿਚ ਭਾਈ ਅੰਮ੍ਰਿਤਪਾਲ ਸਿੰਘ ਤੇ ਪ੍ਰਤੀ ਵਿਸ਼ਵਾਸ ਤੇ ਪਿਆਰ ਹੈ, ਉਸ ਵਿਸ਼ਵਾਸ ਨੂੰ ਸਿੱਖਾਂ ਦੇ ਮਨਾਂ ਵਿਚੋਂ ਤੋੜਨ ਲਈ ਸਾਜਿਸ਼ ਰਚ ਕੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਬਦਨਾਮ ਕਰਨ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦਾ ਏਜੰਡਾ ਜੇਲਾਂ ਵਿਚ ਬੰਦ ਪਏ ਬੰਦੀ ਸਿੰਘਾਂ ਦੀ ਰਿਹਾਈ ਅਤੇ ਸਿੱਖ ਕੌਮ ਦੀ ਚੜਦੀ ਕਲਾ ਦਾ ਹੈ। ਉਨ੍ਹਾਂ ਦੱਸਿਆ ਕਿ ਬਾਬਾ ਬਕਾਲਾ ਵਿਖੇ 9 ਅਗਸਤ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਇਕੱਤਰਤਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਦੇ ਲਈ ਪੰਜਾਬ ਦੇ ਹਰ ਜ਼ਿਲ੍ਹੇ ਵਿਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਬਲਾਕ ਕਮੇਟੀਆਂ ਨੂੰ ਤਿਆਰ ਕਰਨ ਤੋਂ ਬਾਅਦ ਪਿੰਡਾਂ ਵਿਚ ਪਾਰਟੀ ਦੀਆਂ ਇਕਾਈਆਂ ਕਾਇਮ ਕਰਨ ਦੇ ਲਈ ਵਰਕਰਾਂ ਨੂੰ ਕੰਮ ਸੌਂਪਿਆ ਗਿਆ ਸਾਨੂੰ ਇਸ ਗੱਲ ਦੀ ਬਹੁਤ ਖੁਸ਼ੀ ਹੋ ਰਹੀ ਹੈ ਕਿ ਅੱਜ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਵੱਡੀ ਤਾਦਾਦ ਵਿਚ ਲੋਕ ਪਾਰਟੀ ਨਾਲ ਜੁੜ ਰਹੇ ਹਨ ਇਸ ਤੋਂ ਵੀ ਵੱਡੀ ਗੱਲ ਹੈ ਕਿ ਹਰ ਵਰਗ ਦਾ ਵਿਅਕਤੀ ਹਿੰਦੂ ਮੁਸਲਮਾਨ ਸਿੱਖ ਇਸਾਈ ਪਾਰਟੀ ਦੀ ਨੀਤੀ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਸ਼ਾਮਿਲ ਹੋ ਰਿਹਾ ਹੈ।
ਪੰਜਾਬ ਸਰਕਾਰ ਵਲੋਂ ਬਣਾਈ ਗਈ ਲੈਂਡ ਪੂਲਿੰਗ ਪ੍ਰਤੀ ਵਿਰੋਧ ਜਤਾਦਿਆਂ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਸੜਕਾਂ ‘ਤੇ ਲਿਆਉਣਾ ਚਾਹੁੰਦੀ ਹੈ। ਉਨਾਂ ਕਿਹਾ ਕਿ ਇਸ ਨੀਤੀ ਤਹਿਤ ਚੰਡੀਗੜ੍ਹ ਮੋਹਾਲੀ ਦੇ ਕੁਝ ਕਿਸਾਨਾਂ ਵਲੋਂ ਆਪਣੀਆਂ ਜ਼ਮੀਨਾਂ ਕੁਝ ਸਾਲਾਂ ਪਹਿਲਾਂ ਸਰਕਾਰ ਨੂੰ ਦਿਤੀਆਂ ਗਈਆਂ ਸਨ ਤੇ ਅੱਜ ਉਹ ਕਿਸਾਨ ਬੇਰੁਜ਼ਗਾਰੀ ਦੀ ਮਾਰ ਝੱਲ ਰਹੇ ਹਨ ਤੇ ਉਨਾਂ ਦੇ ਪਰਿਵਾਰ ਸੜਕਾਂ ਤੇ ਛੋਟੇ ਮੋਟੇ ਰੁਜ਼ਗਾਰ ਕਰਕੇ ਗੁਜ਼ਾਰਾ ਕਰ ਰਹੇ ਹਨ। ਉਹਨਾਂ ਕਿਹਾ ਕਿ ਕਿਸਾਨਾਂ ਪ੍ਰਤੀ ਉਨਾਂ ਦੇ ਦਿਲ ਵਿਚ ਪੂਰੀ ਹਮਦਰਦੀ ਹੈ, ਇਸ ਲਈ ਉਹ ਕਿਸਾਨਾਂ ਦਾ ਹਰ ਤਰ੍ਹਾਂ ਦਾ ਸਹਿਯੋਗ ਕਰਨਗੇ। ਇਸ ਮੌਕੇ ਅਕਾਲੀ ਦਲ ਵਾਰਸ ਪੰਜਾਬ ਦੇ ਭਰਤੀ ਕਮੇਟੀ ਮੈਂਬਰ ਪੰਜਾਬ ਅਤੇ ਅਬਜ਼ਰਵਰ ਸ਼੍ਰੀ ਫਤਿਹਗੜ੍ਹ ਸਾਹਿਬ ਸੰਦੀਪ ਸਿੰਘ ਰੁਪਾਲੋਂ ਦੀ ਅਗਵਾਈ ਵਿਚ ਜ਼ਿਲ੍ਹਾ ਕਮੇਟੀ ਵਲੋਂ ਬਾਪੂ ਤਰਸੇਮ ਸਿੰਘ ਖਾਲਸਾ ਦਾ ਸਰੋਪਾ ਕੇ ਸਨਮਾਨ ਕੀਤਾ ਗਿਆ। ਅੱਜ ਦੀ ਮੀਟਿੰਗ ਨੂੰ ਜ਼ਿਲ੍ਹਾ ਕਮੇਟੀ ਮੈਂਬਰ ਲਖਬੀਰ ਸਿੰਘ ਸੋਂਟੀ, ਰਾਜਵੀਰ ਸਿੰਘ, ਨਵਦੀਪ ਸਿੰਘ ਤਾਨ, ਸੁਖਦਰਸ਼ਨ ਸਿੰਘ ਬਰਵਾਲੀ ਗੁਰਪ੍ਰੀਤ ਸਿੰਘ ਭੰਗੂ ਅਤੇ ਸੁਤੰਤਰਦੀਪ ਸਿੰਘ ਬਡਗੁਜਰਾਂ ਨੇ ਸੰਬੋਧਨ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਕਮੇਟੀ ਲਖਬੀਰ ਸਿੰਘ ਸੌਂਟੀ, ਜਸਪਾਲ ਸਿੰਘ, ਸਾਧੂ ਸਿੰਘ, ਬਲਵੀਰ ਸਿੰਘ ਅਤੇ ਬਲਾਕ ਵਿਚ ਖਮਾਣੋ, ਬਲਾਕ ਸਰਹੰਦ, ਖੇੜਾ ਬਲਾਕ, ਅਮਲੋਹ ਬਲਾਕ ਅਤੇ ਬਲਾਕ ਬਸੀ ਦੇ ਨਵੇਂ ਚੁਣੇ ਗਏ ਮੈਂਬਰਾਂ ਨੂੰ ਸਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
