ਬਠਿੰਡਾ ਦਾ ਡੀਐਸਪੀ ਹਰਬੰਸ ਸਿੰਘ ਮੁਅੱਤਲ


ਬਠਿੰਡਾ, 9 ਜੂਨ 2025 (ਨਿਊਜ਼ ਟਾਊਨ ਨੈਟਵਰਕ) :
ਪੰਜਾਬ ਸਰਕਾਰ ਨੇ ਨਸ਼ੇ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਹੋਇਆਂ ਬਠਿੰਡਾ ਦੇ ਡੀਐਸਪੀ ਹਰਬੰਸ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਜਾਣਕਾਰੀ ਮਿਲੀ ਹੈ ਕਿ ਇਸ ਡੀਐਸਪੀ ਉੱਤੇ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਨਾ ਕਰਨ ਦੇ ਦੋਸ਼ ਲੱਗੇ ਹਨ। ਪੰਜਾਬ ਸਰਕਾਰ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਡੀਐਸਪੀ ਨੂੰ ਤੁਰੰਤ ਸਸਪੈਂਡ ਕਰ ਦਿੱਤਾ ਹੈ।
ਇਸ ਕਾਰਵਾਈ ਨਾਲ ਸੂਬੇ ਵਿੱਚ ਨਸ਼ਿਆਂ ਦੇ ਖਿਲਾਫ਼ ਸਰਕਾਰੀ ਮੁਹਿੰਮ ਦੀ ਰਫ਼ਤਾਰ ਨੂੰ ਇੱਕ ਵਾਰ ਫਿਰ ਮਜ਼ਬੂਤੀ ਮਿਲੀ ਹੈ। ਸੂਤਰਾਂ ਅਨੁਸਾਰ, ਮੁਅੱਤਲੀ ਤੋਂ ਬਾਅਦ ਹੁਣ ਡੀਐਸਪੀ ਦੇ ਵਿਰੁੱਧ ਵਿਸ਼ੇਸ਼ ਜਾਂਚ ਕਮੇਟੀ ਗਠਿਤ ਕੀਤੀ ਜਾਵੇਗੀ ਅਤੇ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਮਾਨ ਸਰਕਾਰ ਪੰਜਾਬ ਵਿਚੋਂ ਨਸ਼ੇ ਦੇ ਖਾਤਮੇ ਲਈ ਹਰ ਤਰੀਕਾ ਅਪਣਾ ਰਹੀ ਹੈ, ਪਹਿਲਾਂ ਸਰਕਾਰ ਨੇ ਨਸ਼ੇ ਖਿਲਾਫ ਜੰਗ ਸ਼ੁਰੂ ਕੀਤੀ, ਜਿਸ ਤਹਿਤ ਕਈ ਨਸ਼ਾ ਤਸਕਰਾਂ ਦੇ ਘਰ ਢਾਹੇ ਗਏ ਤੇ ਇੱਥੇ ਤੱਕ ਪੰਜਾਬ ਪੁਲਿਸ ਦੀ ਕਾਂਸਟੇਬਲ ਅਮਨਦੀਪ ਕੌਰ ਵੀ ਫੜੀ ਗਈ ਤਾਂ ਉਸ ਵਿਰੁੱਧ ਵੀ ਕਾਰਵਾਈ ਹੋਈ। ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਨਸ਼ੇ ਵਿਰੁੱਧ ਜੰਗ ਵਿੱਚ ਕੋਈ ਢਿੱਲ ਬਰਦਾਸ਼ ਨਹੀਂ ਹੋਵੇਗੀ, ਹਰ ਅਫਸਰ ’ਤੇ ਕਾਰਵਾਈ ਹੋਵੇਗੀ, ਭਾਵੇਂ ਕੋਈ ਕਿੰਨਾ ਵੀ ਵੱਡਾ ਕਿਉਂ ਨਾ ਹੋਵੇ।