ਬੈਂਗਲੁਰੂ ਸਿਟੀ ਯੂਨੀਵਰਸਿਟੀ ਦਾ ਨਾਂ ਬਦਲ ਕੇ ਡਾ. ਮਨਮੋਹਨ ਸਿੰਘ ਦੇ ਨਾਂ ’ਤੇ ਰਖਿਆ ਜਾਵੇਗਾ

0
Bengaluru

ਬੈਂਗਲੁਰੂ, 3 ਜੁਲਾਈ (ਨਿਊਜ਼ ਟਾਊਨ ਨੈਟਵਰਕ) : ਕਰਨਾਟਕ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਸਰਕਾਰੀ ਬੈਂਗਲੁਰੂ ਸਿਟੀ ਯੂਨੀਵਰਸਿਟੀ ਦਾ ਨਾਮ ਬਦਲ ਕੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਨਾਂ ‘ਤੇ ਰੱਖਣ ਦਾ ਫੈਸਲਾ ਕੀਤਾ ਹੈ। ਮੰਤਰੀ ਮੰਡਲ ਨੇ ਯੂਨੀਵਰਸਿਟੀ ਦਾ ਨਾਂ ਡਾ. ਮਨਮੋਹਨ ਸਿੰਘ ਬੈਂਗਲੁਰੂ ਸਿਟੀ ਯੂਨੀਵਰਸਿਟੀ ਰੱਖਣ ਦਾ ਫ਼ੈਸਲਾ ਕੀਤਾ। ਹਾਲਾਂਕਿ ਭਾਜਪਾ ਨੇਤਾ ਅਤੇ ਕਰਨਾਟਕ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਆਰ. ਅਸ਼ੋਕ ਨੇ ਇਸ ਕਦਮ ‘ਤੇ ਇਤਰਾਜ਼ ਜਤਾਇਆ ਅਤੇ ਕਿਹਾ ਕਿ ਕਾਂਗਰਸ ਪਾਰਟੀ ਬੈਂਗਲੁਰੂ ਤੋਂ ਨਫ਼ਰਤ ਕਰਦੀ ਹੈ।

ਪ੍ਰਧਾਨ ਮੰਤਰੀ ਵਜੋਂ ਆਪਣੇ 10 ਸਾਲਾਂ ਦੇ ਕਾਰਜਕਾਲ ਦੌਰਾਨ ਦੇਸ਼ ਦੇ ਆਰਥਿਕ ਸੁਧਾਰਾਂ ਨੂੰ ਰੂਪ ਦੇਣ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਮਨਮੋਹਨ ਸਿੰਘ ਦਾ ਪਿਛਲੇ ਸਾਲ ਦਸੰਬਰ ਵਿਚ 92 ਸਾਲ ਦੀ ਉਮਰ ਵਿਚ ਦੇਹਾਂਤ ਹੋ ਗਿਆ ਸੀ। ਮੰਤਰੀ ਮੰਡਲ ਨੇ ਬੰਗਲੌਰ ਦਿਹਾਤੀ ਜ਼ਿਲ੍ਹੇ ਦਾ ਨਾਮ ਵੀ ਬਦਲ ਕੇ ਬੰਗਲੌਰ ਉੱਤਰੀ ਜ਼ਿਲ੍ਹਾ ਅਤੇ ਬਾਗੇਪੱਲੀ ਤਾਲੁਕ ਦਾ ਨਾਮ ਭਾਗਿਆ ਨਗਰ ਕਰਨ ਦਾ ਫੈਸਲਾ ਕੀਤਾ ਹੈ। ਨੰਦੀ ਪਹਾੜੀਆਂ ‘ਤੇ ਮੁੱਖ ਮੰਤਰੀ ਸਿਧਾਰਮਈਆ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿਚ ਇਸ ਪ੍ਰਸਤਾਵ ਨੂੰ ਮਨਜ਼ੂਰੀ ਦਿਤੀ ਗਈ।

Leave a Reply

Your email address will not be published. Required fields are marked *