ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਲਾਈਨਮੈਨ ਯੂਨੀਅਨ ਦੇ ਮੁਲਾਜ਼ਮਾਂ ‘ਤੇ ਲਾਠੀਚਾਰਜ ਦੀ ਕੀਤੀ ਸਖ਼ਤ ਨਿੰਦਾ, ਫੂਕਿਆ ਪੁਤਲਾ

0

ਮਾਲੇਰਕੋਟਲਾ, (  ( ਮੁਨਸ਼ੀ ਫ਼ਾਰੂਕ) :  )- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਆਗੂ ਨਿਰਮਲ ਸਿੰਘ ਅਲੀਪੁਰ ਅਤੇ ਬਲਾਕ ਆਗੂ ਗੁਰਪ੍ਰੀਤ ਸਿੰਘ ਹਥਨ ਨੇ ਪਟਿਆਲਾ ਪਾਵਰਕੌਮ ਦਫ਼ਤਰ ਅੱਗੇ ਧਰਨੇ ‘ਤੇ ਬੈਠੇ 2600 ਅਪਰੈਂਟਿਸਸ਼ਿਪ ਲਾਈਨਮੈਨ ਯੂਨੀਅਨ ਦੇ ਮੁਲਾਜ਼ਮਾਂ ‘ਤੇ ਹੋਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ‘ਚ ਨਿੰਦਾ ਕੀਤੀ ਹੈ। ਕੱਲ਼ 5 ਜੂਨ ਨੂੰ ਪਟਿਆਲਾ ਪਾਵਰਕੌਮ ਦੇ ਹੈੱਡ ਆਫਿਸ ਅੱਗੇ ਪੱਕੀ ਭਰਤੀ ਦੀ ਮੰਗ ਨੂੰ ਲੈ ਕੇ ਸ਼ਾਂਤਮਈ ਧਰਨਾ ਦੇ ਰਹੇ ਅਪਰੈਂਟਿਸਸ਼ਿਪ ਲਾਈਨਮੈਨਾਂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਖਾਸਕਾਰ ਡੀਐਸਪੀ ਸੰਜੀਵ ਸਿੰਗਲਾ ਵੱਲੋ ਆਪਣਾ ਹੱਕ ਮੰਗਦੇ ਹੋਏ ਪਾਵਰਕੌਮ ਦੇ ਸਹਾਇਕ ਲਾਈਨਮੈਨ ਉੱਪਰ ਅੰਨੇਵਾਹ ਲਾਠੀਚਾਰਜ ਕੀਤਾ ਗਿਆ ਨੋਜਵਾਨ ਦੀਆਂ ਪੱਗਾ ਉਤਾਰੀਆਂ ਅਤੇ ਲੱਤਾਂ ਬਾਹਾਂ ਤੋੜ ਦਿੱਤੀਆਂ ਗਈਆਂ।  ਜਿਸ ਦੇ ਵਿਰੋਧ ਵਜੋਂ ਅੱਜ ਕਿਸਾਨ ਆਗੂਆਂ ਵੱਲੋਂ ਦਾਣਾ ਮੰਡੀ ਤੋਂ ਚੱਲ ਕੇ ਜਬਰਦਸ਼ਤ ਨਾਹਰੇਬਾਜੀ ਕਰਦੇ ਹੋਏ ਤਹਿਸੀਲ ਦਫ਼ਤਰ ਕੋਲ ਰੋਡ ਉਪਰ ਪਹੁੰਚ ਕੇ ਭਗਵੰਤ ਸਿੰਘ ਮਾਨ ਦਾ ਪੁਤਲਾ ਫ਼ੂਕਿਆ। ਇਸ ਮੌਕੇ ਪ੍ਰੈਸ ਨੂੰ ਜਾਰੀ ਬਿਆਨ ‘ਚ ਕਿਹਾ ਕਿ ਸਰਕਾਰ ਵੱਲੋਂ ਪਿਛਲੇ 10-10 ਸਾਲਾਂ ਤੋਂ ਠੇਕੇ ‘ਤੇ ਕੰਮ ਕਰਵਾਉਣ ਦੇ ਬਾਵਜੂਦ ਨਾ ਤਾਂ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾ ਰਿਹਾ ਹੈ ਤੇ ਨਾ ਹੀ ਤਨਖ਼ਾਹ ‘ਚ ਵਾਧਾ ਕੀਤਾ ਜਾ ਰਿਹਾ ਹੈ। ਸਗੋਂ ਕੰਮ ਦਾ ਬੋਝ ਲਗਾਤਾਰ ਵਧਾਇਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦੀਆਂ ਨੀਤੀਆਂ ਕਾਰਪੋਰੇਟਾਂ ਨੂੰ ਫਾਇਦਾ ਪਹੁੰਚਾਉਣ ਲਈ ਬਣਾਈਆਂ ਜਾ ਰਹੀਆਂ ਹਨ, ਜਿਸ ਨਾਲ ਮੁਲਾਜ਼ਮ ਲਗਾਤਾਰ ਤੰਗ-ਪ੍ਰੇਸ਼ਾਨ ਹੋ ਰਹੇ ਹਨ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਅੱਜ ਪੰਜਾਬ ਦਾ ਹਰ ਵਰਗ ਸੰਘਰਸ਼ ਦੇ ਰਾਹ ‘ਤੇ ਹੈ। ਜੇ ਸਰਕਾਰ ਨੇ ਦਮਨ ਤੇ ਜਬਰ ਦੇ ਹੱਥਕੰਡੇ ਬੰਦ ਨਾ ਕੀਤੇ ਤਾਂ ਇਸਦਾ ਖਮਿਆਜ਼ਾ ਭੁਗਤਣਾ ਪਵੇਗਾ। ਕਿਸਾਨ ਜਥੇਬੰਦੀਆਂ ਨੇ ਮੰਗ ਕੀਤੀ ਕਿ ਜ਼ਖ਼ਮੀ ਮੁਲਾਜ਼ਮਾਂ ਦਾ ਇਲਾਜ ਕਰਵਾਇਆ ਜਾਵੇ, ਦੋਸ਼ੀ ਅਧਿਕਾਰੀਆਂ ‘ਤੇ ਕਾਰਵਾਈ ਹੋਵੇ ਤੇ ਅਪਰੈਂਟਿਸਸ਼ਿਪ ਲਾਈਨਮੈਨਾਂ ਨੂੰ ਤੁਰੰਤ ਪੱਕਾ ਕੀਤਾ ਜਾਵੇ। ਇਸ ਮੌਕੇ ਬਲਾਕ ਆਗੂ ਸ਼ਿੰਦਰ ਸਿੰਘ ਕੁਠਾਲਾ, ਰਛਪਾਲ ਸਿੰਘ, ਜਰਨੈਲ ਸਿੰਘ, ਮਨਦੀਪ ਸਿੰਘ ਅਤੇ ਪਿੰਡ ਇਕਾਈਆਂ ਦੇ ਆਗੂ ਹਾਜ਼ਰ ਸਨ।

Leave a Reply

Your email address will not be published. Required fields are marked *