Big Breaking : ਕਿਸਾਨਾਂ ਦੇ ਸੰਘਰਸ਼ ਦੀ ਹੋਈ ਜਿੱਤ, ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਪਾਲਿਸੀ ਕੀਤੀ ਡੀਨੋਟੀਫਾਈ


ਚੰਡੀਗੜ, 14 ਅਗਸਤ, 2025 ( ਨਿਊਜ਼ ਟਾਊਨ ਨੈੱਟਵਰਕ ) :
ਲੈਂਡ ਪੂਲਿੰਗ ਪਾਲਿਸੀ ਨੂੰ ਲੈ ਕੇ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿਚ ਲੈਂਡ ਪੂਲਿੰਗ ਨੀਤੀ ਨੂੰ ਡੀਨੋਟੀਫਾਈ ਕੀਤਾ ਗਿਆ। ਪੰਜਾਬ ਸਰਕਾਰ ਨੇ ਕਿਸਾਨਾਂ ਦੇ ਵਿਰੋਧ ਨੂੰ ਦੇਖਦਿਆਂ ਲੈਂਡ ਪੂਲਿੰਗ ਨੀਤੀ ਵਾਪਸ ਲੈ ਲਈ ਸੀ ਪਰ ਸਰਕਾਰ ਦੀ ਮਨਸ਼ਾ ‘ਤੇ ਕਿਸਾਨਾਂ ਨੇ ਖਦਸ਼ਾ ਪ੍ਰਗਟਾਇਆ ਤੇ ਨੋਟੀਫਿਕੇਸ਼ਨ ਵਾਪਸ ਲੈਣ ਲਈ ਕਿਹਾ। ਹਾਈ ਕੋਰਟ ਨੇ ਵੀ ਇਸ ਪਾਲਿਸੀ ‘ਤੇ ਰੋਕ ਲਗਾ ਦਿੱਤੀ ਸੀ।