ਵੱਡੀ ਖ਼ਬਰ : ਸੁਖਬੀਰ ਬਾਦਲ ਨੇ ਸੱਦੀ SAD ਦੀਆਂ ਤਿੰਨ ਮਹੱਤਵਪੂਰਨ ਮੀਟਿੰਗਾਂ, ਜਾਣੋ ਕੀ ਹੋਵੇਗਾ ਏਜੰਡਾ?


ਚੰਡੀਗੜ੍ਹ, 24 ਜੁਲਾਈ 2025 (ਨਿਊਜ਼ ਟਾਊਨ ਨੈਟਵਰਕ) :
ਸ਼੍ਰੋਮਣੀ ਅਕਾਲੀ ਦਲ (SAD) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਉਣ ਵਾਲੀ 29 ਜੁਲਾਈ ਨੂੰ ਪਾਰਟੀ ਹੈੱਡਕੁਆਰਟਰ, ਚੰਡੀਗੜ੍ਹ ਵਿਖੇ ਤਿੰਨ ਮਹੱਤਵਪੂਰਨ ਮੀਟਿੰਗਾਂ ਦਾ ਆਯੋਜਨ ਕੀਤਾ ਹੈ। ਇਨ੍ਹਾਂ ਮੀਟਿੰਗਾਂ ਵਿੱਚ ਸੂਬਾ ਸਰਕਾਰ ਦੀਆਂ ਅਸਫਲਤਾਵਾਂ ਨੂੰ ਉਜਾਗਰ ਕਰਨ ਲਈ ਰਣਨੀਤੀਆਂ ਤਿਆਰ ਕੀਤੀਆਂ ਜਾਣਗੀਆਂ, ਅਤੇ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ਕਰਨ ‘ਤੇ ਵੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
