ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਗ੍ਰਿਫ਼ਤਾਰ MLA ਰਮਨ ਅਰੋੜਾ ਨੂੰ ਵੱਡੀ ਰਾਹਤ!

0
Screenshot 2025-09-03 190626

ਜਲੰਧਰ, 3 ਸਤੰਬਰ (ਨਿਊਜ਼ ਟਾਊਨ ਨੈਟਵਰਕ) : ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਗਏ ਜਲੰਧਰ ਸੈਂਟਰਲ ਹਲਕੇ ਦੇ ਵਿਧਾਇਕ ਰਮਨ ਅਰੋੜਾ ਅਤੇ ਨਗਰ ਨਿਗਮ ਦੇ ਏ.ਟੀ.ਪੀ. ਸੁਖਦੇਵ ਵਸ਼ਿਸ਼ਟ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਰਮਨ ਅਰੋੜਾ ਅਤੇ ਸੁਖਦੇਵ ਵਸ਼ਿਸ਼ਟ ਨੂੰ ਹਾਈ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਰਮਨ ਅਰੋੜਾ ਨੇ ਆਪਣੇ ਖਿਲਾਫ਼ ਦਰਜ ਐਫਆਈਆਰ ਅਤੇ ਉਸ ਤੋਂ ਬਾਅਦ ਹੋਈ ਗ੍ਰਿਫ਼ਤਾਰੀ ਕਾਰਨ ਜ਼ਮਾਨਤ ਮੰਗੀ ਸੀ। ਜਾਣਕਾਰੀ ਅਨੁਸਾਰ ਹੁਣ ਇਹ ਦੋਵੇਂ ਜੇਲ੍ਹ ਵਿਚੋਂ ਬਾਹਰ ਆ ਸਕਦੇ ਹਨ। ਇਸ ਤੋਂ ਪਹਿਲਾਂ ਜਲੰਧਰ ਦੀ ਹੇਠਲੀ ਅਦਾਲਤ ਨੇ 11 ਜੁਲਾਈ ਨੂੰ ਰਮਨ ਅਰੋੜਾ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿਤੀ ਸੀ, ਜਿਸ ਤੋਂ ਬਾਅਦ ਰਮਨ ਅਰੋੜਾ ਨੇ ਹਾਈ ਕੋਰਟ ਤੋਂ ਜ਼ਮਾਨਤ ਮੰਗੀ ਸੀ। ਅੱਜ ਹਾਈ ਕੋਰਟ ਨੇ ਉਨ੍ਹਾਂ ਨੂੰ ਰੈਗੂਲਰ ਜ਼ਮਾਨਤ ਦੇ ਦਿਤੀ ਹੈ। ਰਮਨ ਅਰੋੜਾ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਵੇਲੇ ਜੇਲ੍ਹ ‘ਚ ਬੰਦ ਹਨ। ਦੱਸਣਯੋਗ ਹੈ ਕਿ ਏ.ਟੀ.ਪੀ. ਸੁਖਦੇਵ ਵਸ਼ਿੱਸ਼ਟ ਨੂੰ ਵਿਜੀਲੈਂਸ ਟੀਮ ਨੇ 14 ਮਈ ਨੂੰ ਜਾਅਲੀ ਨੋਟਿਸ ਭੇਜਣ ਦੇ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਸੀ। 10 ਦਿਨਾਂ ਦੀ ਪੁੱਛਗਿੱਛ ਤੋਂ ਬਾਅਦ ਵਿਜੀਲੈਂਸ ਟੀਮ ਨੇ ਵਿਧਾਇਕ ਰਮਨ ਅਰੋੜਾ ਨੂੰ 23 ਮਈ ਨੂੰ ਉਨ੍ਹਾਂ ਦੇ ਘਰੋਂ ਗ੍ਰਿਫ਼ਤਾਰ ਕਰ ਲਿਆ ਸੀ। ਵਿਜੀਲੈਂਸ ਨੇ ਵਿਧਾਇਕ ਦੇ ਘਰੋਂ 6 ਲੱਖ ਰੁਪਏ ਨਕਦੀ, 1 ਕਿਲੋ 100 ਗ੍ਰਾਮ ਸੋਨਾ, ਅੱਧਾ ਕਿਲੋ ਚਾਂਦੀ ਅਤੇ ਹੋਰ ਸਾਮਾਨ ਬਰਾਮਦ ਕੀਤਾ ਸੀ।

Leave a Reply

Your email address will not be published. Required fields are marked *