ਮੁਹਾਲੀ ਕੋਰਟ ‘ਚ ਬਿਕਰਮ ਮਜੀਠੀਆ ਨੂੰ ਕੀਤਾ ਗਿਆ ਪੇਸ਼


ਮੁਹਾਲੀ 26 ਜੂਨ ( ਪ੍ਰਲਾਦ ਸੰਗੇਲੀਆ ) ਬੀਤੇ ਦਿਨੀ ਵਿਜ਼ੀਲੈਂਸ ਵੱਲੋਂ ਬਿਕਰਮ ਸਿੰਘ ਮਜੀਠੀਆ ਦੀ ਕੀਤੀ ਗਈ ਗ੍ਰਿਫਤਾਰੀ ਤੋਂ ਬਾਅਦ ਉਹਨਾਂ ਨੂੰ ਅੱਜ ਮੋਹਾਲੀ ਦੀ ਜ਼ਿਲ੍ਹਾ ਅਦਾਲਤ ਵਿਚ ਪੇਸ਼ ਕੀਤਾ ਗਿਆ। ਮੋਹਾਲੀ ਅਦਾਲਤ ਦੇ ਅੰਦਰ ਅਤੇ ਬਾਹਰ ਭਾਰੀ ਸੁਰੱਖਿਆ ਬਲ ਤਾਇਨਾਤ ਕੀਤਾ ਹੋਇਆ ਅਤੇ ਵਕੀਲਾਂ ਜਾਂ ਕੋਰਟ ਸਟਾਫ ਤੋਂ ਇਲਾਵਾ ਕਿਸੇ ਨੂੰ ਅੰਦਰ ਜਾਣ ਨਹੀਂ ਦਿੱਤਾ ਜਾ ਰਿਹਾ। ਮੀਡੀਆ ਨੂੰ ਵੀ ਕੋਰਟ ਦੀ ਕਾਰਵਾਈ ਸੁਣਨ ਨਹੀਂ ਦਿਤੀ ਜਾ ਰਹੀ ਅਤੇ ਓਹਨਾ ਨੂੰ ਵੀ ਕੋਰਟ ਪਰਿਸਰ ਦੇ ਅੰਦਰ ਦਾਖ਼ਲ ਨਹੀਂ ਹੋਣ ਦਿੱਤਾ ਜਾ ਰਿਹਾ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਨਐਲਾਨੀ ਐਮਰਜੈਂਸੀ ਮੁੜ ਤੋਂ ਲਾਗੂ ਕਰ ਦਿੱਤੀ ਗਈ ਹੈ।
