ਭਾਜਪਾ ਨੇ ਵਿਧਾਨ ਸਭਾ ਹਲਕਾ ਗੁਰੂਹਰਸਹਾਏ ਵਿੱਚ 6 ਮੰਡਲ ਪ੍ਰਧਾਨ ਕੀਤੇ ਨਿਯੁਕਤ

0

ਗੁਰੂਹਰਸਹਾਏ, (ਮਿੰਟੂ ਕੰਧਾਰੀ) ਭਾਰਤੀ ਜਨਤਾ ਪਾਰਟੀ ਵੱਲੋਂ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਪਿੰਡ ਪੱਧਰ ਤੱਕ ਵਿਸਥਾਰ ਦੇਣ ਦੇ ਮਕਸਦ ਨਾਲ ਵਿਧਾਨ ਸਭਾ ਹਲਕਾ ਗੁਰੂਹਰਸਹਾਏ ਵਿੱਚ 6 ਨਵੇਂ ਮੰਡਲ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਗਈ ਹੈ।

ਜਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਬਾਠ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜਿਲ੍ਹਾ ਜਨਰਲ ਸਕੱਤਰ ਹੀਰਾ ਪੁੱਗਲ, ਹਰਿੰਦਰ ਸਿੰਘ ਕੁੱਲ ਅਤੇ ਸਾਗਰ ਨਰੂਲਾ ਦੀ ਅਗਵਾਈ ਹੇਠ ਇਹ ਨਿਯੁਕਤੀਆਂ ਕੀਤੀਆਂ ਗਈਆਂ। ਪਾਰਟੀ ਆਗੂਆਂ ਨੇ ਉਮੀਦ ਜਤਾਈ ਕਿ ਨਵੇਂ ਮੰਡਲ ਪ੍ਰਧਾਨ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਭਲਾਈ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

ਜਾਰੀ ਕੀਤੀ ਗਈ ਸੂਚੀ ਅਨੁਸਾਰ ਗੁਰੂਹਰਸਹਾਏ ਮੰਡਲ ਲਈ ਰਾਜ ਕੁਮਾਰ ਉਰਫ਼ ਕਾਕਾ ਸਹਿਗਲ ਨੂੰ ਮੰਡਲ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਕੋਹਰ ਸਿੰਘ ਵਾਲਾ ਮੰਡਲ ਲਈ ਸੁਦਾਗਰ ਸਿੰਘ ਵਿੱਕੀ ਸਿੱਧੂ, ਗੋਲੂਕਾ ਮੰਡਲ ਲਈ ਜਸਬੀਰ ਸਿੰਘ, ਪੰਜੇ ਕੇ ਮੰਡਲ ਲਈ ਹਰੀ ਚੰਦ ਕੰਬੋਜ, ਥਾਰੇ ਵਾਲਾ ਮੰਡਲ ਲਈ ਰਣਜੀਤ ਸਿੰਘ ਰਾਣਾ ਅਤੇ ਲੱਖੋ ਕੇ ਮੰਡਲ ਲਈ ਕਾਰਜ ਸਿੰਘ ਨੂੰ ਮੰਡਲ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਇਸ ਮੌਕੇ ਜਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਬਾਠ ਨੇ ਕਿਹਾ ਕਿ ਭਾਜਪਾ ਸੰਗਠਨ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਵੇਂ ਅਹੁਦੇਦਾਰ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਆਉਣ ਵਾਲੀਆਂ ਚੋਣਾਂ ਲਈ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਅਹਿਮ ਯੋਗਦਾਨ ਪਾਉਣਗੇ।

ਨਵੇਂ ਨਿਯੁਕਤ ਮੰਡਲ ਪ੍ਰਧਾਨਾਂ ਨੇ ਪਾਰਟੀ ਹਾਈਕਮਾਂਡ ਅਤੇ ਜਿਲ੍ਹਾ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਹਰ ਸੰਭਵ ਯਤਨ ਕਰਨਗੇ।

Leave a Reply

Your email address will not be published. Required fields are marked *