ਦੇਸ਼ ਦੇ ਤਿੰਨ ਸੂਬਿਆਂ ਵਿਚ ਭਾਜਪਾ ਦੀ ਜਿੱਤ ਦੀ ਖੁਸ਼ੀ ਵਿਚ ਭਾਜਪਾ ਵਲੋਂ ਲੱਡੂ ਵੰਡ ਕੇ ਬਜ਼ਾਰ ਵਿਚ ਰੈਲੀ ਕੱਢੀ

0

ਖਰੜ,4 ਮਈ (ਅਵਤਾਰ ਸਿੰਘ ):-ਦੇਸ਼ ਦੇ ਵੱਖ ਵੱਖ ਸੂਬਿਆਂ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਵਲੋਂ ਪੱਛਮੀ ਬੰਗਾਲ, ਅਸਾਮ, ਪਾਂਡੀਚੇਰੀ ਵਿਚ ਭਾਜਪਾ ਦੀ ਸ਼ਾਨਦਾਰ ਜਿੱਤ ਦੀ ਖੁਸ਼ੀ ਵਿਚ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਵਲੋਂ ਖਰੜ ਵਿਖੇ ਰੈਲੀ ਕੱਢ ਕੇ ਖਰੜ ਦੇ ਬਜ਼ਾਰਾਂ ਵਿਚ ਲੱਡੂ ਵੰਡੇ ਗਏ। ਵਿਧਾਨ ਸਭਾ ਹਲਕਾ ਖਰੜ ਦੇ ਭਾਜਪਾ ਆਗੂ ਰਣਜੀਤ ਸਿੰਘ ਗਿੱਲ ਨੇ ਕਿਹਾ ਕਿ ਤਿੰਨ ਸੂਬਿਆਂ ਦੇ ਵੋਟਰਾਂ ਨੇ ਦੇਸ਼ ਦੇ ਪ੍ਰਧਾਨ ਨਰਿੰਦਰ ਮੋਦੀ ਦੀਆਂ ਸੂਬਿਆਂ ਵਿਚ ਕੀਤੇ ਜਾ ਰਹੇ ਵਿਕਾਸ ਦੀਆਂ ਨੀਤੀਆਂ ਦੇ ਮੋਹਰ ਹੈ ਅਤੇ ਪੱਛਮੀ ਬੰਗਾਲ ਵਿਚ ਵੱਡੀ ਜਿੱਤ ਨੇ ਭਾਜਪਾ ਦੀ ਪਕੜ ਨੂੰ ਹੋਰ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਸੋਚ ਹੈ ਕਿ ਉਹ ਵਰਗ ਨੂੰ ਨਾਲ ਲੈ ਕੇ ਚੱਲ ਰਹੀ ਹੈ ਅਤੇ ਦੇਸ ਦੇ ਜਿਹੜੇ ਸੂਬੇ ਵਿਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਹੈ ਉਨ੍ਹਾਂ ਸੂਬਿਆਂ ਦਾ ਬਹੁਪੱਖੀ ਵਿਕਾਸ ਹੋ ਰਿਹਾ ਹੈ। ਭਾਜਪਾ ਪੰਜਾਬ ਦੇ ਖਜਾਨਚੀ ਸੁਖਵਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਤਿੰਨ ਸੂਬਿਆਂ ਵਿਚ ਭਾਰਤੀ ਜਨਤਾ ਪਾਰਟੀ ਦੀ ਜਿੱਤ ਨਾਲ ਦੇਸ਼ ਵਿਚ ਭਾਜਪਾ ਦੀ ਲਹਿਰ ਹੋਰ ਮਜ਼ਬੂਤ ਹੋਈ ਹੈ ਅਤੇ ਦੇਸ਼ ਤਰੱਕੀ ਦੀਆਂ ਲੀਹਾਂ ਵੱਲ ਜਾ ਰਿਹਾ ਹੈ ਅਤੇ ਇਨ੍ਹਾਂ ਤਿੰਨ ਸੂਬਿਆਂ ਵਿਚ ਹੋਰ ਵਧੇਰੇ ਵਿਕਾਸ ਹੋਵੇਗਾ। ਅਤੇ ਆਉਣ ਵਾਲੇ ਮਹੀਨਿਆਂ ਵਿਚ ਭਾਜਪਾ ਵਲੋਂ ਵੱਡੇ ਪੱਧਰ ਤੇ ਪੰਜਾਬ ਵਿਚ ਵੀ ਰੈਲੀਆਂ ਕੀਤੀਆਂ ਜਾਣਗੀਆਂ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਖੁਸਵੰਤ ਰਾਏ ਗੀਗਾ, ਨਰਿੰਦਰ ਸਿੰਘ ਰਾਣਾ, ਭਾਜਪਾ ਸਿਟੀ ਖਰੜ ਦੇ ਪ੍ਰਧਾਨ ਰਾਕੇਸ਼ ਕੁਮਾਰ ਗੁਪਤਾ ਬੰਟੀ, ਕੁਸ਼ ਰਾਣਾ,ਦਵਿੰਦਰ ਗੁਪਤਾ ਸਮੇਤ ਭਾਰਤੀ ਜਨਤਾ ਪਾਰਟੀ ਦੇ ਸਮਰੱਥਕ ਹਾਜ਼ਰ ਸਨ।

Leave a Reply

Your email address will not be published. Required fields are marked *