ਕੇਂਦਰ ਦੀ BJP ਸਰਕਾਰ ਪੰਜਾਬ ਦੇ ਇਤਿਹਾਸ ਨੂੰ ਬਦਲਣ ‘ਤੇ ਤੁਲੀ ਹੋਈ : ਰਵਿੰਦਰ ਸਿੰਘ ਖੇੜਾ


ਕਿਹਾ, ਪੰਜਾਬ ਦੀਆਂ ਸਿੱਖਿਆ ਸੰਸਥਾਵਾਂ ਦੇ ਉੱਤੇ ਕਬਜ਼ੇ ਕਰਨ ਦੀ ਕੋਝੀਆਂ ਸਾਜਿਸ਼ਾਂ ਰਚ ਰਹੀ
ਖਰੜ,12 ਨਵੰਬਰ (ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਯੂਥ ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਨੇ ਕਿਹਾ ਕਿ ਕੇਂਦਰ ਸਰਕਾਰ ਸਮੇਂ ਸਮੇਂ ਤੇ ਪੰਜਾਬ ਵਿਰੋਧੀ ਫੈਸਲੇ ਕਰਕੇ ਪੰਜਾਬ ਅਤੇ ਪੰਜਾਬੀਅਤ ਨੂੰ ਖਤਮ ਕਰਨ ਦੇ ਰਾਹ ਤੇ ਤੁਰ ਰਹੀ ਹੈ ਅਤੇ ਪਹਿਲਾਂ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਲਿਆ ਕੇ ਕਿਸਾਨਾਂ ਤੋਂ ਖੇਤੀ ਖੋਣ ਦੀ ਕੋਸ਼ਿਸ਼ ਕੀਤੀ ਗਈ ਅਤੇ ਹੁਣ ਪੰਜਾਬ ਦੇ ਨੌਜਵਾਨਾਂ ਤੋਂ ਵਿਦਿਆ ਖੋਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਹ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ’ਚ ਸੈਨੇਟ ਚੋਣਾਂ ਦੀਆਂ ਤਰੀਕਾਂ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਵਿਦਿਆਰਥੀਆਂ ਦੇ ਹੱਕ ਵਿੱਚ ਦਿਤੇ ਜਾ ਰਹੇ ਰੋਸ ਧਰਨੇ ਨੂੰ ਸੰਬੋਧਨ ਕਰ ਰਹੇ ਸਨ। ਉਹਨਾਂ ਕਿਹਾ ਕਿ ਦੇਸ਼ ਦੀ ਵੰਡ ਤੋਂ ਪਹਿਲਾਂ ਤੋਂ ਚਲੀ ਆ ਰਹੀ ਪੰਜਾਬ ਯੂਨੀਵਰਸਿਟੀ ਨੂੰ ਖਤਮ ਕਰਕੇ ਕੇਂਦਰ ਸਰਕਾਰ ਵਿਦਿਆਰਥੀਆਂ ਦੇ ਹੱਕਾਂ ਨੂੰ ਖਤਮ ਕਰਨ ਦੀ ਕੋਸ਼ਿਸ਼ ਕਰ ਰਹੀ। ਉਹਨਾਂ ਸਮੇਂ ਸਮੇਂ ਦੀਆਂ ਸਰਕਾਰਾਂ ਤੇ ਸੂਬੇ ਦੇ ਹਲਵਾਈਆਂ ਨੂੰ ਵੰਡੇ ਗਏ ਵਿਦਿਅਕ ਸੰਸਥਾਵਾਂ ਦੇ ਲਾਇਸੰਸ ਨੂੰ ਪੰਜਾਬੀਆਂ ਨਾਲ ਧੋਖਾ ਕਰਾਰ ਦਿੰਦੇ ਹੋਏ ਕਿਹਾ ਕਿ ਵੱਡੀਆਂ ਵਿਦਿਅਕ ਸੰਸਥਾਵਾਂ ਤੇ ਕਾਬਜ ਇਹ ਲੋਕ ਹੁਣ ਉਹ ਭਾਵੇਂ ਲੋਕ ਸਭਾ ਦੇ ਮੈਂਬਰ ਤੱਕ ਬਣ ਗਏ ਹਨ ਪਰ ਪੰਜਾਬ ਦੀ ਇਸ ਮਾਣਮੱਤੀ ਯੂਨੀਵਰਸਿਟੀ ਦੇ ਹੱਕ ਵਿੱਚ ਕਿਸੇ ਨੇ ਵੀ ਹਾਅ ਦਾ ਨਾਹਰਾ ਨਹੀਂ ਲਗਾਇਆ। ਉਹਨਾਂ ਕਿਹਾ ਕਿ ਕੇਂਦਰ ਪੰਜਾਬ ਦੇ ਇਤਿਹਾਸ ਨੂੰ ਬਦਲਣ ਤੇ ਤੁਲੀ ਹੋਈ ਹੈ। ਜਿਸ ਕਾਰਨ ਉਹ ਪੰਜਾਬ ਦੀਆਂ ਸਿੱਖਿਆ ਸੰਸਥਾਵਾਂ ਦੇ ਉੱਤੇ ਕਬਜ਼ੇ ਕਰਨ ਦੀ ਕੋਝੀਆਂ ਸਾਜਿਸ਼ਾਂ ਰਚ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਕਿਸੇ ਵੀ ਸੂਰਤ ਦੇ ਵਿੱਚ ਕੇਂਦਰ ਦੀਆਂ ਇਹਨਾਂ ਚਾਲਾਂ ਨੂੰ ਕਾਮਯਾਬ ਨਹੀਂ ਹੋਣ ਦੇਣਗੇ। ਉਨਾਂ ਵਿਦਿਆਰਥੀਆਂ ਦੇ ਹੱਕਾਂ ਲਈ ਸਾਰੇ ਪੰਜਾਬ ਨੂੰ ਇੱਕਜੁੱਟ ਹੋ ਕੇ ਹੰਭਲਾ ਮਾਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਪੰਜਾਬੀਆਂ ਨੇ ਕਿਸੇ ਦਾ ਧੱਕਾ ਨਹੀਂ ਜਰਿਆ। ਉਹਨਾਂ ਕੇਂਦਰ ਸਰਕਾਰ ਤੋਂ ਸੈਨਟ ਦੀਆਂ ਚੋਣਾਂ ਸਬੰਧੀ ਤੁਰੰਤ ਸਮਾਂ ਸਾਰਨੀ ਦਾ ਐਲਾਨ ਕਰਨ ਦੀ ਮੰਗ ਕਰਦੇ ਆਂ ਪੰਜਾਬ ਨੂੰ ਉਸ ਦਾ ਹੱਕ ਦੇਣ ਦੀ ਅਪੀਲ ਕੀਤੀ।
