ਭਾਜਪਾ ਹਮੇਸ਼ਾ ਪੰਜਾਬੀਆਂ ਨਾਲ ਸੌਤੇਲਾ ਵਤੀਰਾ ਕਰਦੀ ਆ ਰਹੀ : ਡੈਨੀ ਬੰਡਾਲਾ


ਜੰਡਿਆਲਾ ਗੁਰੂ, 10 ਸਤੰਬਰ (ਸੁਖਜਿੰਦਰ ਸਿੰਘ ਸੋਨੂੰ, ਕੰਵਲਜੀਤ ਸਿੰਘ ਲਾਡੀ) : ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅੱਜ ਪੰਜਾਬ ਦੇ ਹੜ੍ਹ ਪੀੜਤ ਇਲਾਕਿਆਂ ਦਾ ਦੌਰਾ ਕਰਨ ਆਏ। ਦੌਰੇ ਦੌਰਾਨ ਉਨ੍ਹਾਂ ਵੱਲੋਂ ਪੰਜਾਬ ਲਈ ਸਿਰਫ਼ 1600 ਕਰੋੜ ਰੁਪਏ ਦੇ ਰਾਹਤ ਪੈਕੇਜ ਦਾ ਐਲਾਨ ਕੀਤਾ ਗਿਆ।ਇਸ ‘ਤੇ ਕੁਲ ਹਿੰਦ ਕਾਂਗਰਸ ਪਾਰਟੀ ਦੇ ਸਕੱਤਰ ਤੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਕਿਹਾ ਕਿ ਪੰਜਾਬ ਵਿੱਚ ਹਜ਼ਾਰਾਂ ਮਜ਼ਦੂਰਾਂ ਤੇ ਕਿਸਾਨਾਂ ਦੇ ਮਕਾਨ ਢਹਿ ਗਏ ਹਨ, ਪਸ਼ੂਆਂ ਦੀ ਮੌਤ ਹੋ ਗਈ ਹੈ, ਟਰੈਕਟਰ ਤੇ ਘਰ ਬਰਬਾਦ ਹੋ ਗਏ ਹਨ ਅਤੇ ਜ਼ਮੀਨਾਂ ਤਬਾਹ ਹੋ ਗਈਆਂ ਹਨ। ਲਗਭਗ 2000 ਪਿੰਡ ਹੜ੍ਹ ਨਾਲ ਪ੍ਰਭਾਵਿਤ ਹੋਏ ਹਨ ਅਤੇ ਕਈ ਲੋਕਾਂ ਦੀਆਂ ਜਾਨਾਂ ਵੀ ਗਈਆਂ ਹਨ।ਡੈਨੀ ਬੰਡਾਲਾ ਨੇ ਕਿਹਾ ਕਿ ਭਾਜਪਾ ਹਮੇਸ਼ਾ ਪੰਜਾਬੀਆਂ ਨਾਲ ਸੌਤੇਲਾ ਵਤੀਰਾ ਕਰਦੀ ਆ ਰਹੀ ਹੈ। 1600 ਕਰੋੜ ਦਾ ਪੈਕੇਜ ਪੰਜਾਬ ਲਈ ਬਿਲਕੁਲ ਨਾ-ਕਾਫ਼ੀ ਹੈ। ਇਹ ਰਾਹਤ ਊਠ ਦੇ ਮੂੰਹ ‘ਚ ਜੀਰੇ ਦੇਣ ਵਾਲੀ ਗੱਲ ਹੈ। ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਘੱਟੋ-ਘੱਟ 50 ਹਜ਼ਾਰ ਕਰੋੜ ਰੁਪਏ ਦਾ ਰਾਹਤ ਪੈਕੇਜ ਪੰਜਾਬ ਦੇ ਹੜ੍ਹ ਪੀੜਤ ਲੋਕਾਂ ਲਈ ਐਲਾਨ ਕਰੇ।
