Breaking: ਮਜੀਠੀਆ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਨਹੀਂ ਮਿਲੀ ਰਾਹਤ


ਚੰਡੀਗੜ੍ਹ, 4 ਜੁਲਾਈ 2025 ( ਨਿਊਜ਼ ਟਾਊਨ ਨੈੱਟਵਰਕ ) :
ਅਕਾਲੀ ਲੀਡਰ ਬਿਕਰਮ ਮਜੀਠੀਆ ਨੂੰ ਹਾਈਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ। ਸੂਤਰਾਂ ਦੇ ਹਵਾਲੇ ਨਾਲ ਖ਼ਬਰ ਹੈ ਕਿ ਮਜੀਠੀਆ ਨੂੰ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਦੱਸ ਦਈਏ ਕਿ ਵਿਜੀਲੈਂਸ ਦੀ ਕਾਰਵਾਈ ਖਿਲਾਫ਼ ਮਜੀਠੀਆ ਹਾਈਕੋਰਟ ਪਹੁੰਚੇ ਸਨ, ਜਿੱਥੋਂ ਉਨ੍ਹਾਂ ਨੂੰ ਅੱਜ ਦੂਜਾ ਵੱਡਾ ਝਟਕਾ ਲੱਗਿਆ ਹੈ। ਕੋਰਟ ਨੇ ਮਜੀਠੀਆ ਨੂੰ ਝਾੜ ਪਾਉਂਦੇ ਹੋਏ, ਸੁਣਵਾਈ ਦੀ ਅਗਲੀ ਤਰੀਕ 8 ਜੁਲਾਈ ਤੈਅ ਕੀਤੀ ਹੈ।
