ਹਾਈ ਕੋਰਟ ਵੱਲੋਂ ਕਰਨਲ ਬਾਠ ਮਾਮਲੇ ਦੀ ਜਾਂਚ ਸੀ ਬੀ ਆਈ ਹਵਾਲੇ


ਚੰਡੀਗੜ੍ਹ, 16 ਜੁਲਾਈ, 2025 (ਨਿਊਜ਼ ਟਾਊਨ ਨੈਟਵਰਕ) :
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪਟਿਆਲਾ ਦੇ ਮਸ਼ਹੂਰ ਕਰਨਲ ਬਾਠ ਕੁੱਟਮਾਰ ਮਾਮਲੇ ਦੀ ਜਾਂਚ ਸੀ ਬੀ ਆਈ ਹਵਾਲੇ ਕਰ ਦਿੱਤੀ ਹੈ। ਅਸਲ ਵਿਚ ਕਰਨਲ ਬਾਠ ਦੇ ਪਰਿਵਾਰ ਨੇ ਹਾਈ ਕੋਰਟ ਕੋਲ ਪਹੁੰਚ ਕੀਤੀ ਸੀ ਤੇ ਦੱਸਿਆ ਸੀ ਕਿ ਹਾਈ ਕੋਰਟ ਵੱਲੋਂ ਬਣਾਈ ਵਿਸ਼ੇਸ਼ ਜਾਂਚ ਟੀਮ (ਐਸ ਆਈ ਟੀ) ਵੱਲੋਂ ਸਹੀ ਤਰੀਕੇ ਜਾਂਚ ਨਹੀਂ ਕੀਤੀ ਜਾ ਰਹੀ। ਪਰਿਵਾਰ ਨੇ ਮੰਗ ਕੀਤੀ ਸੀ ਕਿ ਜਾਂ ਤਾਂ ਜਾਂਚ ਸੀ ਬੀ ਆਈ ਹਵਾਲੇ ਕੀਤੀ ਜਾਵੇ ਜਾਂ ਫਿਰ ਨਵੀਂ ਐਸ ਆਈ ਟੀ ਦਾ ਗਠਨ ਕੀਤਾ ਜਾਵੇ। ਇਸ ’ਤੇ ਹਾਈ ਕੋਰਟ ਨੇ ਜਾਂਚ ਸੀ ਬੀ ਆਈ ਹਵਾਲੇ ਕਰ ਦਿੱਤੀ ਹੈ।
ਹੋਰ ਵੇਰਵਿਆਂ ਦੀ ਉਡੀਕ ਹੈ…