ਮੰਤਰੀ ਭੁੱਲਰ ਨੇ ਮਾਨਸਾ ‘ਚ ਤਿਰੰਗਾ ਲਹਿਰਾ ਕੇ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ


ਮਾਨਸਾ, 15 ਅਗਸਤ, 2025 ( ਨਿਊਜ਼ ਟਾਊਨ ਨੈੱਟਵਰਕ ) :
ਆਜ਼ਾਦੀ ਦਿਵਸ ਮੌਕੇ ਅੱਜ ਬਹੁਮੰਤਵੀ ਖੇਡ ਸਟੇਡੀਅਮ, ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਮੌਕੇ ਟਰਾਂਸਪੋਰਟ ਅਤੇ ਜੇਲ੍ਹਾਂ ਮੰਤਰੀ, ਪੰਜਾਬ ਲਾਲਜੀਤ ਸਿੰਘ ਭੁੱਲਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਰਾਸ਼ਟਰੀ ਝੰਡਾ ਲਹਿਰਾਇਆ। ਇਸ ਦੌਰਾਨ ਵਿਧਾਇਕ ਡਾਕਟਰ ਵਿਜੇ ਸਿੰਗਲਾ, ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬਦਨਾਮ ਅਤੇ ਡਿਪਟੀ ਕਮਿਸ਼ਨਰ ਮਾਨਸਾ ਕੁਲਵੰਤ ਸਿੰਘ, ਐਸਐਸਪੀ ਮਾਨਸਾ ਭਾਗੀਰਥ ਸਿੰਘ ਮੀਨਾ ਦੀ ਮੌਜੂਦ ਸਨ।
ਟਰਾਂਸਪੋਰਟ ਅਤੇ ਜੇਲ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਜ਼ਾਦੀ ਦਿਹਾੜੇ ਤੇ ਮਾਨਸਾ ਵਾਸੀਆਂ ਨੂੰ ਵਧਾਈਆਂ ਦਿੰਦੇ ਹੋਏ ਕਿਹਾ ਕਿ ਸ਼ਹੀਦਾਂ ਨੇ ਦੇਸ਼ ਨੂੰ ਆਜ਼ਾਦ ਕਰਾਉਣ ਲਈ ਬਲਿਦਾਨ ਦਿੱਤੇ ਹਨ ਅਤੇ ਇਹਨਾਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਸਾਨੂੰ ਹਮੇਸ਼ਾ ਉਹਨਾਂ ਨੂੰ ਯਾਦ ਰੱਖਣਾ ਚਾਹੀਦਾ ਹ ਅਤੇ ਉਹਨਾਂ ਦੇ ਪਾਏ ਪੂਰਨਿਆਂ ਤੇ ਚੱਲਣਾ ਚਾਹੀਦਾ। ਇਸ ਦੇ ਨਾਲ ਹੀ ਉਹਨਾਂ ਨੇ ਪੰਜਾਬ ਸਰਕਾਰ ਵੱਲੋਂ ਛੇੜੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਬਾਰੇ ਕਿਹਾ ਕਿ ਨਸ਼ੇ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦੇ ਇਲਾਵਾ ਉਹਨਾਂ ਨੇ ਪੰਜਾਬ ਸਰਕਾਰ ਦੀਆਂ ਹੋਰ ਉਪਲਬਧੀਆਂ ਤੇ ਵੀ ਚਾਨਣ ਪਾਇਆ।
ਇਸ ਮੌਕੇ ਪਰੇਡ ਦਾ ਨਿਰੀਖਣ ਕੀਤਾ ਅਤੇ ਪਰੇਡ ਤੋਂ ਸਲਾਮੀ ਲਈ | ਇਸ ਤੋਂ ਬਾਅਦ ਵੱਖ ਵੱਖ ਸਕੂਲੀ ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਅਤੇ ਪੀ.ਟੀ. ਸ਼ੋਅ ਦੀ ਪੇਸ਼ਕਾਰੀ ਕੀਤੀ ਗਈ |
ਸਮਾਗਮ ਮੌਕੇ ਪਰੇਡ ਵਿੱਚ ਪੰਜਾਬ ਪੁਲਿਸ, ਪੰਜਾਬ ਪੁਲਿਸ ਮਹਿਲਾ ਵਿੰਗ, ਪੰਜਾਬ ਹੋਮ ਗਾਰਡ ਅਤੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ, ਐਨ.ਸੀ.ਸੀ. ਸਕਾਊਟ ਅਤੇ ਗਾਈਡ ਦੀਆਂ ਟੁਕੜੀਆਂ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਈਆਂ| ਸਮਾਗਮ ਮੌਕੇ ਵੱਖ ਵੱਖ ਖੇਤਰਾਂ ਵਿਚ ਸ਼ਲਾਘਾਯੋਗ ਕੰਮ ਕਰਨ ਵਾਲੀਆਂ ਸ਼ਖਸੀਅਤਾਂ ਅਤੇ ਸੁਤੰਤਰ ਸੈਨਾਨੀਆਂ ਦਾ ਸਨਮਾਨ ਕੀਤਾ ਗਿਆ ਅਤੇ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵੱਲੋਂ ਲੋੜਵੰਦਾਂ ਨੂੰ ਟਰਾਈਸਾਈਕਲਾਂ ਅਤੇ ਸਿਲਾਈ ਮਸ਼ੀਨਾਂ ਦੀ ਵੰਡ ਕੀਤੀ ਜਾਵੇਗੀ |
ਇਸ ਮੌਕੇ ਸਹਾਇਕ ਕਮਿਸ਼ਨਰ (ਸਿਖਲਾਈ ਅਧੀਨ) ਗੁਰਲੀਨ ਕੌਰ, ਆਈ.ਏ.ਐਸ., ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਭੁਪਿੰਦਰ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਮੈਡਮ ਮੰਜੂ, ਉੱਪ ਜ਼ਿਲ੍ਹਾ ਸਿੱ ਖਿਆ ਅਫ਼ਸਰ (ਸੈ.ਸਿ) ਪਰਮਜੀਤ ਸਿੰਘ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਮਦਨ ਲਾਲ ਕਟਾਰੀਆ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ, ਸਕੂਲ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ |