ਉਮੀਦਵਾਰ ਜਸਵੀਰ ਸਿੰਘ ਅਤੇ ਇੰਦਰਜੀਤ ਸਿੰਘ ਗਿੱਲ ਨੇ ਘਰ-ਘਰ ਜਾ ਕੇ ਮੰਗੀਆਂ ਵੋਟਾਂ


ਡੇਹਲੋਂ, 11 ਦਸੰਬਰ (ਜੀ. ਐਸ. ਸੁਆਣ)
ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਮੱਦੇਨਜ਼ਰ ਸਾਰੀਆਂ ਹੀ ਰਾਜਸੀ ਪਾਰਟੀਆਂ ਦੇ ਸੀਨੀਅਰ ਆਗੂ ਆਪੋ ਆਪਣੇ ਉਮੀਦਵਾਰਾਂ ਦੇ ਹੱਕ ‘ਚ ਚੋਣ ਪ੍ਰਚਾਰ ਲਈ ਪੱਬਾਂ ਭਾਰ ਹੋਏ ਪਏ ਹਨ। ਇਸੇ ਲੜੀ ਤਹਿਤ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਜੋਨ ਗਿੱਲ ਤੋਂ ਜਸਵੀਰ ਸਿੰਘ ਅਤੇ ਬਲਾਕ ਸੰਮਤੀ ਜ਼ੋਨ ਗਿੱਲ ਤੋਂ ਉਮੀਦਵਾਰ ਇੰਦਰਜੀਤ ਸਿੰਘ ਗਿੱਲ ਵਲੋਂ ਜਿਥੇ ਜਨਤਾ ਕਲੋਨੀ ਅਤੇ ਗਿੱਲ ਪਿੰਡ ਵਿਖੇ ਡੋਰ ਟੂ ਡੋਰ ਚੋਣ ਪ੍ਚਾਰ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਵੀ ਉਚੇਚੇ ਤੌਰ ‘ਤੇ ਹਾਜ਼ਰ ਸਨ, ਜਿਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਾੜੀਆਂ ਨੀਤੀਆਂ ਕਾਰਨ ਲੋਕਾਂ ਦਾ ਮੋਹ ਮੌਜੂਦਾ ‘ਆਪ’ ਸਰਕਾਰ ਤੋਂ ਭੰਗ ਹੋ ਚੁੱਕਾ ਹੈ ਅਤੇ ਹੁਣ ਇਕ ਵਾਰ ਫਿਰ ਲੋਕ ਪੰਜਾਬ ‘ਚ ਬਦਲ ਚਾਹੁੰਦੇ ਹਨ ਅਤੇ ਇਹ ਬਲਾਕ ਸੰਮਤੀ ਚੋਣਾਂ ਦੇ ਨਤੀਜੇ ਤੈਅ ਕਰਨਗੇ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਸਮੀਕਰਨ ਕੀ ਹੋਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਜੋਨ ਗਿੱਲ ਜਸਵੀਰ ਸਿੰਘ ਅਤੇ ਇੰਦਰਜੀਤ ਸਿੰਘ ਗਿੱਲ ਬਲਾਕ ਸੰਮਤੀ ਜੋਨ ਗਿੱਲ ਤੋਂ ਤੁਹਾਡੇ ਆਪਣੇ ਹੀ ਪਰਖੇ ਹੋਏ ਉਮੀਦਵਾਰ ਹੀ ਕਾਂਗਰਸ ਪਾਰਟੀ ਵਲੋਂ ਚੋਣ ਮੈਦਾਨ ‘ਚ ਉਤਾਰੇ ਗਏ ਹਨ । ਇਸ ਮੌਕੇ ਜ਼ਿਲ੍ਹਾ ਉਮੀਦਵਾਰ ਜਸਵੀਰ ਸਿੰਘ ਅਤੇ ਬਲਾਕ ਸੰਮਤੀ ਉਮੀਦਵਾਰ ਇੰਦਰਜੀਤ ਸਿੰਘ ਗਿੱਲ ਨੇ ਕਿਹਾ ਕਿ ਅੱਜ ਚੋਣ ਪ੍ਰਚਾਰ ਦੌਰਾਨ ਜ਼ੋਨ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਵਲੋਂ ਉਨ੍ਹਾਂ ਨੂੰ ਭਰਵਾਂ ਹੁੰਗਾਰਾ ਦਿੱਤਾ ਗਿਆ ਅਤੇ ਇਲਾਕਾ ਵਾਸੀਆਂ ਵੱਲੋਂ ਇਸ ਵਾਰ ਕਾਂਗਰਸ ਪਾਰਟੀ ਨੂੰ ਜਿਤਾਉਣ ਦਾ ਭਰੋਸਾ ਦਿਵਾਇਆ ਗਿਆ। ਇਸ ਮੌਕੇ ਸਰਪੰਚ ਰਣਜੀਤ ਸਿੰਘ ਬਾਬਾ,ਮਿਥਨ ਸਿੰਘ,ਸਤਨਾਮ ਸਿੰਘ ਪ੍ਰਧਾਨ, ਰਵੀ ਗਰੇਵਾਲ ਆਲਮਗੀਰ, ਰੋਬਿਨ, ਵਿੱਕੀ, ਰਾਣਾ, ਅਸ਼ੋਕੀ ਸਿੰਘ, ਬਿੱਲੂ ਸਿੰਘ, ਚਮਕੀਲਾ ਸਿੰਘ, ਮੱਖਣ ਸਿੰਘ, ਦਰਸ਼ਨ ਸਿੰਘ, ਰੋਬਿਨ ਸਿੱਧੂ, ਅੰਮ੍ਰਿਤ ਚਹਿਲ, ਰਵੀ, ਚਰਨਜੀਤ, ਰਾਜਦੀਪ, ਰਵੀ ਸਾਇਆ, ਸੋਨੂ ਪੰਚ, ਲਸਮਣ, ਗੁਰਤੇਜ ਸਿੰਘ ਗੋਰਾ, ਜੁਗਰਾਜ ਸਿੰਘ, ਹਰਪਾਲ ਸਿੰਘ ਬੱਬੂ, ਹਰਪ੍ਰੀਤ ਸਿੰਘ ਖਾਲਸਾ, ਉਦੇਵੀਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।
