ਖੱਡ ’ਚ ਡਿੱਗੀ ਕਾਰ, 6 ਦੀ ਮੌਤ


ਸ਼ਿਮਲਾ, 08 ਅਗਸਤ 2025 ( ਨਿਊਜ਼ ਟਾਊਨ ਨੈੱਟਵਰਕ ) :
ਹਿਮਾਚਲ ਪ੍ਰਦੇਸ਼ ਵਿਚ ਇਕ ਵੱਡਾ ਹਾਦਸਾ ਵਾਪਰਿਆ ਹੈ ਜਿਸ ਵਿਚ 6 ਲੋਕਾਂ ਦੀ ਜਾਨ ਚਲੀ ਗਈ। ਚੰਬਾ ਜ਼ਿਲ੍ਹੇ ਦੇ ਚੁਰਾਹ ਵਿਚ ਇਕ ਕਾਰ ਦੇ ਖੱਡ ਵਿਚ ਡਿੱਗਣ ਕਾਰਨ ਇਹ ਹਾਦਸਾ ਵਾਪਰਿਆ। ਕਾਰ ਵਿਚ ਸਵਾਰ 6 ਲੋਕਾਂ ਦੀ ਮੌਤ ਹੋ ਗਈ। ਇਸ ਘਟਨਾ ਦਾ ਪਤਾ ਚਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਵਲੋਂ ਬਚਾਅ ਕਾਰਜ ਦੇ ਨਾਲ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ। ਇਸ ਘਟਨਾ ਉਤੇ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁਖੂ ਨੇ ਇਸ ਘਟਨਾ ਉਤੇ ਦੁੱਖ ਪ੍ਰਗਟਾਇਆ ਹੈ। ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਉਤੇ ਲਿਖਿਆ ਕਿ ਚੰਬਾ ਜ਼ਿਲ੍ਹੇ ਦੇ ਤੀਸਾ ਦੇ ਚਨਵਾਸ ਵਿਚ ਹੋਏ ਕਾਰ ਹਾਦਸੇ ਵਿਚ 6 ਲੋਕਾਂ ਦੀ ਮੌਤ ਹੋਣ ਦੀ ਦੁੱਖਦਾਈ ਖ਼ਬਰ ਹੈ। ਪ੍ਰਮਾਤਮਾ ਅੱਗੇ ਪ੍ਰਾਰਥਨਾ ਕਰਦਾ ਹਾਂ ਕਿ ਵਿਛੜੀਆਂ ਰੂਹਾਂ ਦੀ ਅੰਤਮਾ ਨੂੰ ਸ਼ਾਂਤੀ ਬਖ਼ਸ਼ੇ।