ਪੰਜਾਬੀ ਯੂਨੀਵਰਸਿਟੀ ਦੇ VC ਸਮੇਤ 4 ਵਿਰੁਧ ਮਾਮਲਾ ਦਰਜ !


ਪਟਿਆਲਾ, 29 ਅਗਸਤ (ਨਿਊਜ਼ ਟਾਊਨ ਨੈਟਵਰਕ):
ਬੀਤੇ ਦਿਨੀਂ ਪੰਜਾਬੀ ਯੂਨੀਵਰਸਿਟੀ ਵਿਚ ਮਹਾਨ ਕੋਸ਼ ਦੀਆਂ ਕਾਪੀਆਂ ਦੱਬਣ ਨੂੰ ਲੈ ਕੇ ਵੱਡੀ ਪੱਧਰ ਉਤੇ ਵਿਰੋਧ ਕੀਤਾ ਜਾ ਰਿਹਾ ਹੈ। ਇਸ ਮਾਮਲੇ ਵਿਚ ਹੁਣ ਥਣਾ ਅਰਬਨ ਅਸਟੇਟ ਪਟਿਆਲਾ ਵਿਖੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ, ਰਜਿਸਟਰਾਰ, ਡੀਨ ਅਕਾਦਮਿਤ ਅਤੇ ਪਬਲੀਕੇਸ਼ਨਜ਼ ਬਿਊਰੋ ਦੇ ਇੰਚਾਰਜ ਵਿਰੁਧ ਮਾਮਲਾ ਦਰਜ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਯੂਨੀਵਰਸਿਟੀ ‘ਚ ਇਕ ਟੋਆ ਪੁੱਟ ਕੇ ਮਹਾਨ ਕੋਸ਼ ਦੀਆਂ ਕਾਪੀਆਂ ਨੂੰ ਦੱਬਣ ਦੀ ਤਿਆਰੀ ਕੀਤੀ ਜਾ ਰਹੀ ਸੀ। ਇਸ ਦੌਰਾਨ ਕਾਪੀਆਂ ਟੋਏ ‘ਚ ਸੁੱਟੀਆਂ ਦੇਖ ਵਿਦਿਆਰਥੀ ਜਥੇਬੰਦੀਆਂ ਵਲੋਂ ਵਿਰੋਧ ਕੀਤਾ ਗਿਆ। ਯੂਨੀਵਰਸਿਟੀ ਪ੍ਰਸ਼ਾਸਨ ਵਿਰੁਧ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਤੋਂ ਬਾਅਦ ਹੁਣ ਮਨਵਿੰਦਰ ਸਿੰਘ ਵਲੋਂ ਦਿਤੇ ਬਿਆਨ ਵਿਚ ਦੋਸ਼ ਹੈ ਕਿ ਯੂਨੀਵਰਸਿਟੀ ਵਿਚ ਮਹਾਨ ਕੋਸ਼ ਦੀਆਂ ਪੋਥੀਆਂ ਸਾਜ਼ਿਸ਼ ਤਹਿਤ ਬਿਨਾਂ ਮਰਿਆਦਾ ਤੇ ਸਤਿਕਾਰ ਦੇ ਪੈਰਾਂ ਵਿਚ ਲਤਾੜਦੇ ਹੋਏ ਮਿੱਟੀ ‘ਚ ਸੁੱਟ ਕੇ ਬੇਅਦਬੀ ਕੀਤੀ ਗਈ ਹੈ।