DIG ਹਰਚਰਨ ਸਿੰਘ ਭੁੱਲਰ ਦੇ ਘਰੋਂ ਫੜ੍ਹੇ ਗਏ ਕਰੋੜਾਂ ਦੀ ਨਕਦੀ ਤੇ ਗਹਿਣੇ

0
Screenshot 2025-10-16 200131

CBI ਨੇ ਹਰਚਰਨ ਸਿੰਘ ਭੁੱਲਰ ਦੇ ਘਰੋਂ ਵੱਡੀ ਮਾਤਰਾ ਵਿਚ ਨਕਦੀ ਅਤੇ ਸੋਨਾ ਕੀਤਾ ਬਰਾਮਦ

ਚੰਡੀਗੜ੍ਹ, 16 ਅਕਤੂਬਰ (ਨਿਊਜ਼ ਟਾਊਨ ਨੈਟਵਰਕ) : ਸੀਬੀਆਈ ਨੇ ਪੰਜਾਬ ਪੁਲਿਸ ਦੇ ਰੋਪੜ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਅੱਜ 5 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਹੈ। ਭੁੱਲਰ ਨੇ ਮੰਡੀ ਗੋਬਿੰਦਗੜ੍ਹ ਦੇ ਇੱਕ ਸਕ੍ਰੈਪ ਡੀਲਰ ਤੋਂ ਰਿਸ਼ਵਤ ਮੰਗੀ ਸੀ। ਵੀਰਵਾਰ ਨੂੰ ਦਿੱਲੀ ਅਤੇ ਚੰਡੀਗੜ੍ਹ ਤੋਂ ਸੀਬੀਆਈ ਟੀਮ ਨੇ ਜਾਲ ਵਿਛਾ ਕੇ ਭੁੱਲਰ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਤੋਂ ਬਾਅਦ ਸੀਬੀਆਈ ਦੀ 52 ਮੈਂਬਰੀ ਟੀਮ ਭੁੱਲਰ ਦੇ ਮੋਹਾਲੀ ਦਫ਼ਤਰ ਅਤੇ ਚੰਡੀਗੜ੍ਹ ਵਿੱਚ ਉਸਦੇ ਸੈਕਟਰ 40 ਵਾਲੇ ਘਰ ਦੀ ਤਲਾਸ਼ੀ ਲੈ ਰਹੀ ਹੈ, ਜਿੱਥੋਂ ਕਈ ਮਹੱਤਵਪੂਰਨ ਦਸਤਾਵੇਜ਼ ਬਰਾਮਦ ਹੋਏ ਹਨ। ਸੂਤਰਾਂ ਮੁਤਾਬਕ ਗ੍ਰਿਫ਼ਤਾਰ DIG ਹਰਚਰਨ ਸਿੰਘ ਭੁੱਲਰ ਦੇ ਘਰੋਂ ਕਰੋੜਾਂ ਰੁਪਏ ਦੀ ਨਕਦੀ ਬਰਾਮਦ ਕੀਤੀ ਗਈ ਹੈ। ਡੀਆਈਜੀ ਦੇ ਮੋਹਾਲੀ ਸਥਿਤ ਘਰ ਵਿੱਚ ਨੋਟ ਗਿਣੇ ਜਾ ਰਹੇ ਹਨ। ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਸ਼ੁੱਕਰਵਾਰ ਨੂੰ ਮੋਹਾਲੀ ਦੀ ਸੀਬੀਆਈ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਜਾਣਕਾਰੀ ਅਨੁਸਾਰ ਸੀਬੀਆਈ ਸੂਤਰਾਂ ਅਨੁਸਾਰ ਡੀਆਈਜੀ ਭੁੱਲਰ ਤੋਂ ਇਲਾਵਾ ਸਕ੍ਰੈਪ ਡੀਲਰ ਨੇ ਸ਼ਿਕਾਇਤ ਵਿੱਚ ਕੁਝ ਹੋਰ ਅਧਿਕਾਰੀਆਂ ਦੇ ਨਾਮ ਦਿੱਤੇ ਹਨ, ਜਿਨ੍ਹਾਂ ਵਿਰੁੱਧ ਜਲਦੀ ਹੀ ਕਾਰਵਾਈ ਕੀਤੀ ਜਾ ਸਕਦੀ ਹੈ। ਇਸ ਤੋਂ ਬਾਅਦ ਸੀਬੀਆਈ ਦੀ ਟੀਮ ਵੱਲੋਂ ਡੀਆਈਜੀ ਹਰਚਰਨ ਸਿੰਘ ਭੁੱਲਰ ਦੇ ਮੋਹਾਲੀ ਦਫ਼ਤਰ ਅਤੇ ਚੰਡੀਗੜ੍ਹ ਵਿੱਚ ਉਸਦੇ ਸੈਕਟਰ 40 ਵਾਲੇ ਘਰ ਦੀ ਤਲਾਸ਼ੀ ਗਈ ਹੈ, ਜਿੱਥੋਂ ਕਈ ਮਹੱਤਵਪੂਰਨ ਦਸਤਾਵੇਜ਼ ਬਰਾਮਦ ਹੋਏ ਹਨ। ਭੁੱਲਰ ਤੋਂ ਇਸ ਸਮੇਂ ਇੱਕ ਗੁਪਤ ਸਥਾਨ ‘ਤੇ ਪੁੱਛਗਿੱਛ ਕੀਤੀ ਜਾ ਰਹੀ ਹੈ। ਸੂਤਰਾਂ ਮੁਤਾਬਕ ਭੁੱਲਰ ਦੇ ਘਰੋਂ ਲਗਭਗ 1 ਕਰੋੜ ਰੁਪਏ ਦੀ ਨਕਦੀ ਮਿਲੀ ਹੈ, ਜਿਸ ਕਾਰਨ ਨੋਟ ਗਿਣਨ ਵਾਲੀ ਮਸ਼ੀਨ ਵੀ ਮੰਗਵਾਈ ਗਈ ਹੈ। ਹਾਲਾਂਕਿ ਅਧਿਕਾਰੀਆਂ ਨੇ ਇਸ ਮਾਮਲੇ ਵਿੱਚ ਲਈ ਗਈ ਰਿਸ਼ਵਤ ਦੀ ਸਹੀ ਰਕਮ ਦੀ ਪੁਸ਼ਟੀ ਨਹੀਂ ਕੀਤੀ ਹੈ। ਸੂਤਰਾਂ ਤੋਂ ਪਤਾ ਚੱਲਦਾ ਹੈ ਕਿ ਸੀਬੀਆਈ ਨੇ ਇੱਕ ਜਾਲ ਵਿਛਾਉਣ ਤੋਂ ਬਾਅਦ ਡੀਆਈਜੀ ਹਰਚਰਨ ਸਿੰਘ ਨੂੰ ਕਾਬੂ ਕੀਤਾ। ਸੂਤਰਾਂ ਦਾ ਕਹਿਣਾ ਹੈ ਕਿ ਸੀਬੀਆਈ ਨੇ ਉਨ੍ਹਾਂ ਦੇ ਦਫ਼ਤਰ ਉਤੇ ਛਾਪਾ ਮਾਰਨ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਪਰ ਜਾਂਚ ਏਜੰਸੀ ਨੇ ਅਜੇ ਤੱਕ ਇਸ ਸੰਬੰਧੀ ਕੋਈ ਰਸਮੀ ਬਿਆਨ ਜਾਰੀ ਨਹੀਂ ਕੀਤਾ ਹੈ। ਦੱਸਣਯੋਗ ਹੈ ਕਿ 2007 ਬੈਚ ਦੇ ਆਈਪੀਐਸ ਹਰਚਰਨ ਸਿੰਘ ਭੁੱਲਰ ਦੇ ਪਿਤਾ ਮਹਿਲ ਸਿੰਘ ਭੁੱਲਰ ਪੰਜਾਬ ਦੇ ਡੀਜੀਪੀ ਰਹਿ ਚੁੱਕੇ ਹਨ। ਹਰਚਰਨ ਸਿੰਘ ਭੁੱਲਰ ਦੇ ਭਰਾ ਕੁਲਦੀਪ ਸਿੰਘ ਭੁੱਲਰ ਵੀ ਕਾਂਗਰਸ ਤੋਂ ਵਿਧਾਇਕ ਰਹਿ ਚੁੱਕੇ ਹਨ। ਹਰਚਰਨ ਸਿੰਘ ਭੁੱਲਰ ਨੂੰ 27 ਨਵੰਬਰ 2024 ਨੂੰ ਰੋਪੜ ਰੇਂਜ ਦਾ ਡੀਆਈਜੀ ਨਿਯੁਕਤ ਕੀਤਾ ਗਿਆ ਸੀ।

Leave a Reply

Your email address will not be published. Required fields are marked *