ਪੰਜਾਬ ਏਟਕ ਨੇ ਮੰਗਾਂ ਨਾ ਮੰਨਣ ਕਾਰਨ ਪੰਜਾਬ ਸਰਕਾਰ ਦਾ ਪੁਤਲਾ ਫ਼ੂਕਿਆ
ਪਟਿਆਲਾ : 5 ਮਈ (ਰਾਜਿੰਦਰ ਸਿੰਘ ਥਿੰਦ)ਅੱਜ ਇੱਥੇ ਪੰਜਾਬ ਏਟਕ ਅਤੇ ਪ.ਸ.ਸ.ਫ. 1680, 22—ਬੀ ਦੇ ਸੱਦੇ ਤੇ ਪੰਜਾਬ ਸਰਕਾਰ ਦਾ...
ਪਟਿਆਲਾ : 5 ਮਈ (ਰਾਜਿੰਦਰ ਸਿੰਘ ਥਿੰਦ)ਅੱਜ ਇੱਥੇ ਪੰਜਾਬ ਏਟਕ ਅਤੇ ਪ.ਸ.ਸ.ਫ. 1680, 22—ਬੀ ਦੇ ਸੱਦੇ ਤੇ ਪੰਜਾਬ ਸਰਕਾਰ ਦਾ...
ਮਾਨਸਾ, 5 ਮਈ (ਬਹਾਦਰ ਖ਼ਾਨ):ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ ਤਿੰਨੇ ਵਿਧਾਨ ਸਭਾ ਹਲਕਿਆਂ ਮਾਨਸਾ, ਬੁਢਲਾਡਾ ਤੇ ਸਰਦੂਲਗੜ੍ਹ ਵਿੱਚ ਬੁਨਿਆਦੀ ਢਾਂਚੇ ਅਤੇ ਜਨਤਕ ਸਹੂਲਤਾਂ ਦੇ ਵਿਕਾਸ ਲਈ ਚਲਾਈ ਜਾ ਰਹੀ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਨੂੰ 15 ਮਈ ਤੋਂ ਪਹਿਲਾਂ ਪਹਿਲਾਂ ਮੁਕੰਮਲ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦੇ ਅਧੀਨ ਪਹਿਲੇ ਪੜਾਅ ਤਹਿਤ ਜਾਰੀ ਫੰਡਾਂ ਨਾਲ ਨਿਰਧਾਰਤ ਵਿਕਾਸ ਕਾਰਜ ਕਰਵਾਉਣ ਵਿੱਚ ਮਾਨਸਾ ਜ਼ਿਲ੍ਹਾ, ਪੰਜਾਬ ਦੇ ਮੋਹਰੀ ਜ਼ਿਲਿਆਂ ਦੀ ਕਤਾਰ ਵਿੱਚ ਸ਼ਾਮਲ ਹੈ ਪਰ ਇਸ ਵਿੱਚ ਹਾਲੇ ਹੋਰ ਤੇਜ਼ੀ ਲਿਆਂਦੇ ਜਾਣ ਦੀ ਲੋੜ ਹੈ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਦੋ ਪੜਾਅ ਵਿੱਚ ਹਰੇਕ ਹਲਕੇ ਨੂੰ 5-5 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾਵੇਗੀ ਜਿਸ ਵਿੱਚੋਂ ਪਹਿਲੇ ਪੜਾਅ ਤਹਿਤ ਪ੍ਰਤੀ ਹਲਕਾ ਢਾਈ- ਢਾਈ ਕਰੋੜ ਰੁਪਏ ਜਾਰੀ ਹੋ ਗਏ ਸਨ।ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਦੱਸਿਆ ਕਿ ਇਨ੍ਹਾਂ ਫੰਡਾਂ ਦੀ ਵਰਤੋਂ ਪਾਰਦਰਸ਼ੀ ਤਰੀਕੇ ਨਾਲ ਜਨਤਕ ਸੁਵਿਧਾਵਾਂ ਜਿਵੇਂ ਕਿ ਪੀਣ ਵਾਲੇ ਸਾਫ਼ ਪਾਣੀ, ਪਾਰਕਾਂ ਦੇ ਨਵੀਨੀਕਰਨ, ਗਲੀਆਂ ਨਾਲੀਆਂ ਦਾ ਨਿਰਮਾਣ, ਕਮਿਊਨਿਟੀ ਹਾਲ - ਕਮ-ਧਰਮਸ਼ਾਲਾਵਾਂ, ਲਾਇਬ੍ਰੇਰੀ, ਜਿੰਮ, ਖੇਡ ਸਟੇਡੀਅਮ, ਸਰਕਾਰੀ ਸਕੂਲਾਂ, ਸਿਹਤ ਸੰਸਥਾਵਾਂ, ਸਟਰੀਟ ਲਾਈਟਾਂ ਆਦਿ ਦੀ ਸਥਿਤੀ ਵਿੱਚ ਵੱਡੇ ਸੁਧਾਰ ਯਕੀਨੀ ਬਣਾਉਣ ਦੇ ਨਾਲ ਨਾਲ ਖੇਡ ਤੇ ਸਭਿਆਚਾਰਕ ਗਤੀਵਿਧੀਆਂ ਨੂੰ ਪ੍ਰਫੁਲਿਤ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕਿਹਾ ਕਿ ਇਸ ਯੋਜਨਾ ਤਹਿਤ ਜਿਹੜੇ ਵੀ ਵਿਕਾਸ ਕਾਰਜ ਆਰੰਭ ਕੀਤੇ ਜਾਣਗੇ ਉਨ੍ਹਾਂ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਨਾ ਕਰਨ ਵਾਲੇ ਵਿਭਾਗਾਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਨਿਰਮਾਣ ਸਮੱਗਰੀ ਦੀ ਗੁਣਵੱਤਾ ਦੇ ਮਾਮਲੇ ਵਿੱਚ ਕੋਈ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਕੋਈ ਅਜਿਹਾ ਮਾਮਲਾ ਪਾਇਆ ਜਾਂਦਾ ਹੈ ਤਾਂ ਸਬੰਧਤ ਕਾਰਜਕਾਰੀ ਏਜੰਸੀ ਤੇ ਠੇਕੇਦਾਰ ਖਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਪਟਿਆਲਾ 5 ਮਈ ( ਰਾਜਿੰਦਰ ਸਿੰਘ ਥਿੰਦ) ਪੀ ਡਬਲਿਯੂ ਡੀ ਫੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੇ ਆਗੂਆਂ ਵੱਲੋਂ ਪੱਕੇ...
ਸਰਦੂਲਗੜ੍ਹ, (ਵਿਨੋਦ ਜੈਨ): ਪੰਜਾਬ ਨੂੰ ਮੁੜ ‘ਖੇਡਾਂ ਦੀ ਨਰਸਰੀ’ ਬਣਾਉਣ ਅਤੇ ਬੱਚਿਆਂ ਤੇ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਲਈ...
ਗੜ੍ਹਸ਼ੰਕਰ (ਰਾਕੇਸ਼ ਕੁਮਾਰ)- ਪੱਛਮੀ ਬੰਗਾਲ ਵਿੱਚ ਭਾਜਪਾ ਦੀ ਹੋਈ ਵੱਡੀ ਜਿੱਤ ਨੂੰ ਲੈਕੇ ਅੱਜ ਗੜ੍ਹਸ਼ੰਕਰ ਵਿਖੇ ਭਾਜਪਾ ਦੇ ਜ਼ਿਲ੍ਹਾ ਉਪ...
Oplus_16908288 ਬੋਹਾ, ( ਰਾਹੁਲ ਕੁਮਾਰ ) - ਭਾਰਤੀ ਜਨਤਾ ਪਾਰਟੀ (ਬੀਜੇਪੀ) ਨੇ ਪੱਛਮੀ ਬੰਗਾਲ, ਪੁੱਡੁਚੈਰੀ ਅਤੇ ਅਸਾਮ ਵਿੱਚ ਇਤਿਹਾਸਕ ਜਿੱਤ...
ਬਰਨਾਲਾ/ਧਨੌਲਾ (ਰਾਈਆ)- ਗਰੀਨ ਫ਼ੀਲਡ ਕਾਨਵੈਂਟ ਸਕੂਲ ਦਾਨਗੜ੍ਹ ਵਿਖੇ ਛੋਟੇ ਬੱਚਿਆਂ ਅੰਦਰ ਆਰਟ ਪ੍ਰਤੀ ਦਿਲਚਸਪੀ ਵਧਾਉਣ ਅਤੇ ਕਲਾ ਨੂੰ ਨਿਖਾਰਣ ਵਾਸਤੇ...
ਮਾਨਸਾ, ( ਬਹਾਦਰ ਖ਼ਾਨ) : ਮਾਨਸਾ ਵਿੱਚ ਸੇਫ਼ ਸਕੂਲ ਵਾਹਨ ਪਾਲਿਸੀ ਨੂੰ ਲਾਗੂ ਕਰਨ ਲਈ ਵਿਭਾਗੀ ਪੱਧਰ 'ਤੇ ਕੀਤੇ ਜਾ ਰਹੇ...
ਬਰਨਾਲਾ (ਰਾਈਆ)-ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ...
ਦੇਸ਼ ਭਰ ਵਿੱਚ ਭਾਜਪਾ ਦੀ ਲਹਿਰ, ਹੁਣ ਪੰਜਾਬ ਦੀ ਵਾਰੀ: ਪ੍ਰਨੀਤ ਕੌਰ ਪਟਿਆਲਾ 4 ਮਈ (ਰਾਜਿੰਦਰ ਸਿੰਘ ਥਿੰਦ) ਸਾਬਕਾ ਸੰਸਦ...