ਚੇਅਰਮੈਨ ਬਲਰਾਜ ਸਿੰਘ ਸੰਧੂ ਵੱਲੋਂ ਸਮਾਰਟ ਰਾਸ਼ਨ ਕਾਰਡ ਵੰਡ ਮੁਹਿੰਮ ਦੀ ਸ਼ੁਰੂਆਤ

ਹਰ ਲੋੜਵੰਦ ਤੱਕ ਸਰਕਾਰੀ ਸਹੂਲਤਾਂ ਪਹੁੰਚਾਉਣ ਲਈ ਪੰਜਾਬ ਸਰਕਾਰ ਵਚਨਬੱਧ : ਬਲਰਾਜ ਸਿੰਘ ਸੰਧੂ
ਮਮਦੋਟ 4 ਜੂਨ ( ਰਾਜੇਸ਼ ਧਵਨ ) — ਪੰਜਾਬ ਸਰਕਾਰ ਵੱਲੋਂ ਗਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਸਰਕਾਰੀ ਰਾਸ਼ਨ ਸਹੂਲਤਾਂ ਦਾ ਲਾਭ ਹੋਰ ਸੁਚਾਰੂ ਢੰਗ ਨਾਲ ਮੁਹੱਈਆ ਕਰਵਾਉਣ ਲਈ ਜਾਰੀ ਕੀਤੇ ਗਏ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਮੁਹਿੰਮ ਦੀ ਸ਼ੁਰੂਆਤ ਅੱਜ ਮਮਦੋਟ ਵਿਖੇ ਮਾਰਕੀਟ ਕਮੇਟੀ ਦੇ ਚੇਅਰਮੈਨ ਬਲਰਾਜ ਸਿੰਘ ਸੰਧੂ ਵੱਲੋਂ ਕੀਤੀ ਗਈ।ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਬਲਰਾਜ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਮਾਰਟ ਰਾਸ਼ਨ ਕਾਰਡ ਯੋਜਨਾ ਦਾ ਮੁੱਖ ਉਦੇਸ਼ ਰਾਸ਼ਨ ਵੰਡ ਪ੍ਰਣਾਲੀ ਵਿੱਚ ਪਾਰਦਰਸ਼ਤਾ ਲਿਆਉਣਾ ਅਤੇ ਹਰੇਕ ਹੱਕਦਾਰ ਪਰਿਵਾਰ ਤੱਕ ਸਰਕਾਰੀ ਸਹਾਇਤਾ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਲੋੜਵੰਦ ਪਰਿਵਾਰ ਸਰਕਾਰੀ ਸਕੀਮਾਂ ਦੇ ਲਾਭ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ।ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਸ਼ੁਰੂ ਕੀਤੀਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ ਪਾਰਟੀ ਆਗੂ ਅਤੇ ਵਰਕਰ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ। ਇਸ ਮੌਕੇ ਹਾਜ਼ਰ ਰਾਸ਼ਨ ਕਾਰਡ ਧਾਰਕਾਂ ਨੇ ਵੀ ਸਰਕਾਰ ਦੀ ਇਸ ਪਹਿਲ ਦਾ ਸਵਾਗਤ ਕੀਤਾ।ਇਸ ਸਮਾਗਮ ਦੌਰਾਨ ਉਪਿੰਦਰ ਸਿੰਘ ਬਾਬਾ ਦਲਜੀਤ ਸਿੰਘ ਉੱਪ ਪ੍ਰਧਾਨ ਨਗਰ ਪੰਚਾਇਤ ਮਮਦੋਟ, ਤਰਸੇਮ ਸਿੰਘ ਸੋਨੂ ਛੱਪੜ, ਸੰਜੀਵ ਕੁਮਾਰ ਧਵਨ, ਕੇਵਲ ਕ੍ਰਿਸ਼ਨ ਡਿਪੂ ਹੋਲਡਰ ਅਤੇ ਐਮਸੀ ਮਮਦੋਟ, ਸੁਭਾਸ਼ ਕੁਮਾਰ ਵਾਰਡ ਨੰਬਰ 7, ਗੁਰਪ੍ਰੀਤ ਸਿੰਘ ਐਮਸੀ ਮਮਦੋਟ, ਕੁਲਦੀਪ ਸਿੰਘ ਇੰਸਪੈਕਟਰ ਫੂਡ ਸਪਲਾਈ ਸਮੇਤ ਵੱਡੀ ਗਿਣਤੀ ਵਿੱਚ ਆਗੂ, ਵਰਕਰ ਅਤੇ ਇਲਾਕਾ ਨਿਵਾਸੀ ਮੌਜੂਦ ਸਨ।
