ਮੁੱਖ ਮੰਤਰੀ ਨੇ 1 ਜੂਨ ਨੂੰ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

0

ਚੰਡੀਗੜ੍ਹ, 31 ਮਈ (ਦੁਰਗੇਸ਼ ਗਾਜਰੀ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੰਤਰੀ ਪ੍ਰੀਸ਼ਦ (ਕੈਬਨਿਟ) ਦੀ ਅਗਲੀ ਅਹਿਮ ਮੀਟਿੰਗ ਸੱਦ ਲਈ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਮੀਟਿੰਗ 1 ਜੂਨ 2026 ਦਿਨ ਸੋਮਵਾਰ ਨੂੰ ਦੁਪਹਿਰ 12:00 ਵਜੇ ਹੋਵੇਗੀ। ਇਹ ਬੈਠਕ ਚੰਡੀਗੜ੍ਹ ਦੇ ਸੈਕਟਰ-2 ਸਥਿਤ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਵਿਖੇ ਰੱਖੀ ਗਈ ਹੈ। ਸਰਕਾਰ ਵੱਲੋਂ ਫਿਲਹਾਲ ਮੀਟਿੰਗ ਦਾ ਅਧਿਕਾਰਤ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ। ਦੱਸਿਆ ਗਿਆ ਹੈ ਕਿ ਇਸ ਸਬੰਧੀ ਏਜੰਡਾ ਬਾਅਦ ਵਿੱਚ ਸਾਂਝਾ ਕੀਤਾ ਜਾਵੇਗਾ। ਸੂਤਰਾਂ ਮੁਤਾਬਕ ਇਸ ਮੀਟਿੰਗ ਵਿੱਚ ਸੂਬੇ ਦੇ ਕਈ ਅਹਿਮ ਮੁੱਦਿਆਂ ‘ਤੇ ਚਰਚਾ ਹੋ ਸਕਦੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਜਨਹਿਤ ਵਿੱਚ ਕੁਝ ਵੱਡੇ ਫੈਸਲਿਆਂ ਨੂੰ ਹਰੀ ਝੰਡੀ ਦਿੱਤੀ ਜਾ ਸਕਦੀ ਹੈ। ਮੀਟਿੰਗ ਵਿੱਚ ਹਾਜ਼ਰ ਹੋਣ ਲਈ ਸਮੂਹ ਕੈਬਨਿਟ ਮੰਤਰੀਆਂ ਅਤੇ ਸਬੰਧਤ ਉੱਚ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

Leave a Reply

Your email address will not be published. Required fields are marked *