ਮੁੱਖ ਮੰਤਰੀ ਨੇ ਹੜ੍ਹ ਪ੍ਰਬੰਧਨ ਲਈ ਬਣਾਈ ਇਕ ਕਮੇਟੀ !


ਚੰਡੀਗੜ੍ਹ, (ਦੁਰਗੇਸ਼ ਗਾਜਰੀ) 27 ਅਗਸਤ (ਨਿਊਜ਼ ਟਾਊਨ ਨੈਟਵਰਕ):
ਪੰਜਾਬ ਵਿਚ ਮੀਂਹ ਕਾਰਨ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਕਈ ਪਿੰਡ ਪਾਣੀ ’ਚ ਡੁੱਬ ਗਏ ਹਨ ਜਿਸ ਕਾਰਨ ਆਮ ਲੋਕਾਂ ਨੂੰ ਕਾਫ਼ੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕ ਆਪਣੇ ਘਰਾਂ ਨੂੰ ਛੱਡ ਕੇ ਜਾਣ ਤੋਂ ਮਜਬੂਰ ਹੋ ਗਏ ਹਨ ਪਰ ਮਾਨ ਸਰਕਾਰ ਅਜੇ ਤਕ ਸੁੱਤੀ ਪਈ ਹੈ। ਸਭ ਤੋਂ ਹੈਰਾਨੀ ਦੀ ਗੱਲ ਇਹ ਹੈ ਕਿ ਪੰਜਾਬ ’ਚ ਅਜਿਹੇ ਹਾਲਾਤ ਬਣੇ ਹੋਏ ਹਨ ਤੇ ਪੰਜਾਬ ਦੇ ਸੀ.ਐੱਮ ਭਗਵੰਤ ਮਾਨ ਚੇੱਨਈ ਦੌਰੇ ’ਤੇ ਗਏ ਹਨ ਜਿਸ ਕਾਰਨ ਉਹ ਵਿਰੋਧੀਆਂ ਦੇ ਨਿਸ਼ਾਨੇ ’ਤੇ ਆ ਗਏ ਹਨ। ਹਾਲਾਂਕਿ ਹੁਣ ਮਾਨ ਸਰਕਾਰ ਮੀਂਹ ਕਾਰਨ ਹੋਏ ਭਾਰੀ ਨੁਕਸਾਨ ਮਗਰੋਂ ਜਾਗ ਗਈ ਹੈ। ਪੰਜਾਬ ’ਚ ਹੜ੍ਹ ਪ੍ਰਬੰਧਨ ਲਈ ਸੀ.ਐਮ ਭਗਵੰਤ ਮਾਨ ਨੇ ਇਕ ਕਮੇਟੀ ਬਣਾਈ ਗਈ ਹੈ। ਜਿਸ ’ਚ ਕਈ ਮੰਤਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ, ਗੁਰਮੀਤ ਸਿੰਘ ਖੁੱਡੀਆਂ ਅਤੇ ਬਰਿੰਦਰ ਕੁਮਾਰ ਗੋਇਲ ਹੜ੍ਹਾਂ ਦੀ ਸਥਿਤੀ ਦੀ ਨਿਗਰਾਨੀ ਕਰਨਗੇ। ਇਸ ਤੋਂ ਇਲਾਵਾ ਮਹਿੰਦਰ ਭਗਤ ਅਤੇ ਹਰਦੀਪ ਸਿੰਘ ਮੁੰਡੀਆਂ ਨੂੰ ਕਪੂਰਥਲਾ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ ਜਦਕਿ ਲਾਲਜੀਤ ਸਿੰਘ ਭੁੱਲਰ ਅਤੇ ਹਰਭਜਨ ਸਿੰਘ ਈ.ਟੀ.ਓ ਤਰਨਤਾਰਨ ਦੀ ਨਿਗਰਾਨੀ ਕਰਨਗੇ। ਡਾ. ਬਲਜੀਤ ਕੌਰ ਅਤੇ ਤਰੁਣਪ੍ਰੀਤ ਸਿੰਘ ਸੋਂਧ ਨੂੰ ਫ਼ਾਜ਼ਿਲਕਾ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।