ਮੁੱਖ ਮੰਤਰੀ ਦੇ ਓ.ਐਸ.ਡੀ. ਨੇ ਖਹਿਰਾ ਨੂੰ ਭੇਜਿਆ ਮਾਣਹਾਨੀ ਨੋਟਿਸ

0
WhatsApp Image 2025-07-26 at 6.05.06 PM

(ਦੁਰਗੇਸ਼ ਗਾਜਰੀ)
ਚੰਡੀਗੜ੍ਹ, 26 ਜੁਲਾਈ : ਪੰਜਾਬ ਵਿਚ 144 ਟੋਇਟਾ ਹਾਈਲਕਸ ਗੱਡੀਆਂ ਦੀ ਖ਼ਰੀਦ ਨੂੰ ਲੈ ਕੇ ਸਿਆਸਤ ਤੇਜ਼ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐਸ.ਡੀ ਰਾਜਬੀਰ ਸਿੰਘ ਨੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਮਾਣਹਾਨੀ ਦਾ ਕਾਨੂੰਨੀ ਨੋਟਿਸ ਭੇਜ ਕੇ 72 ਘੰਟਿਆਂ ਦੇ ਅੰਦਰ ਜਨਤਕ ਅਤੇ ਲਿਖਤੀ ਮੁਆਫ਼ੀ ਮੰਗਣ ਦੀ ਮੰਗ ਕੀਤੀ ਹੈ। ਰਾਜਬੀਰ ਸਿੰਘ ਦਾ ਕਹਿਣਾ ਹੈ ਕਿ ਖਹਿਰਾ ਨੇ ਉਨ੍ਹਾਂ ਵਿਰੁਧ ਝੂਠੇ, ਬੇਬੁਨਿਆਦ ਅਤੇ ਮਨਘੜਤ ਦੋਸ਼ ਲਗਾਏ ਹਨ ਜਿਸ ਨਾਲ ਉਨ੍ਹਾਂ ਦਾ ਅਕਸ ਖ਼ਰਾਬ ਹੋਇਆ ਹੈ। ਉਨ੍ਹਾਂ ਚੇਤਾਵਨੀ ਦਿਤੀ ਹੈ ਕਿ ਜੇ ਸੋਮਵਾਰ ਤਕ ਮੁਆਫ਼ੀ ਨਾ ਮੰਗੀ ਗਈ ਤਾਂ ਉਹ ਕਾਨੂੰਨੀ ਕਾਰਵਾਈ ਕਰਨਗੇ। ਇਹ ਮਾਮਲਾ ਅਜਿਹੇ ਸਮੇਂ ਸਾਹਮਣੇ ਆਇਆ ਹੈ ਜਦ ਖਹਿਰਾ ਲਗਾਤਾਰ ‘ਆਪ’ ਸਰਕਾਰ ਅਤੇ ਮੁੱਖ ਮੰਤਰੀ ਮਾਨ ‘ਤੇ ਨਿਸ਼ਾਨਾ ਸਾਧ ਰਹੇ ਹਨ। ਸੁਖਪਾਲ ਖਹਿਰਾ ਨੇ ਹਾਲ ਹੀ ਵਿਚ ਪੰਜਾਬ ਪੁਲਿਸ ਲਈ ਖ਼ਰੀਦੀਆਂ ਗਈਆਂ 144 ਟੋਇਟਾ ਹਾਈਲਕਸ ਗੱਡੀਆਂ ਸਬੰਧੀ ਸਰਕਾਰ ‘ਤੇ ਲਗਭਗ 15 ਤੋਂ 20 ਕਰੋੜ ਰੁਪਏ ਘਪਲੇ ਦਾ ਦੋਸ਼ ਲਗਾਇਆ ਸੀ। ਉਨ੍ਹਾਂ ਕਿਹਾ ਕਿ ਥੋਕ ਖ਼ਰੀਦ ਦੇ ਬਾਵਜੂਦ, ਵਾਹਨਾਂ ‘ਤੇ ਕੋਈ ਛੋਟ ਨਹੀਂ ਲਈ ਗਈ, ਜਿਸ ਤੋਂ ਪਤਾ ਲੱਗਦਾ ਹੈ ਕਿ ਇਹ ਇਕ ਵੱਡਾ ਘੁਟਾਲਾ ਹੈ।

Leave a Reply

Your email address will not be published. Required fields are marked *