ਪੁਲਿਸ ਅਤੇ ਅਕਾਲੀ ਵਰਕਰਾਂ ਵਿਚਾਲੇ ਝੜੱਪਾਂ, ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿਚ ਲਿਆ


ਮੋਹਾਲੀ, 26 ਜੂਨ (ਨਿਊਜ਼ ਟਾਊਨ ਨੈਟਵਰਕ) : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਪੇਸ਼ੀ ਮੌਕੇ ਵੱਡੀ ਗਿਣਤੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਧਰਨਾ ਦਿਤਾ। ਹਲਕੀਆਂ ਝੜਪਾਂ ਤੋਂ ਬਾਅਦ ਪੁਲਿਸ ਨੇ ਅਕਾਲੀ ਵਰਕਰਾਂ ਨੂੰ ਹਿਰਾਸਤ ਵਿਚ ਲੈ ਲਿਆ। ਅਕਾਲੀ ਵਰਕਰਾਂ ਨੇ ਸਰਕਾਰ ਵਿਰੁਧ ਨਾਹਰੇਬਾਜ਼ੀ ਕਰਦਿਆਂ ਕਿਹਾ ਕਿ ਸਰਕਾਰ ਸ਼ਰ੍ਹੇਆਮ ਧੱਕਾ ਕਰ ਰਹੀ ਹੈ। ਇਸ ਤੋਂ ਪਹਿਲਾਂ, ਬੁੱਧਵਾਰ ਰਾਤ ਨੂੰ ਮਜੀਠੀਆ ਦੇ ਵਕੀਲਾਂ ਨੇ ਅਦਾਲਤ ਤੋਂ ਇਜਾਜ਼ਤ ਮਿਲਣ ਤੋਂ ਬਾਅਦ ਇਕ ਘੰਟੇ ਲਈ ਉਨ੍ਹਾਂ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਉਨ੍ਹਾਂ ਦੇ ਵਕੀਲ ਅਤੇ ਪਾਰਟੀ ਦੇ ਸੀਨੀਅਰ ਆਗੂ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਵਿਜੀਲੈਂਸ ਦੀ ਹਿਰਾਸਤ ਵਿਚ ਮਜੀਠੀਆ ਬਿਲਕੁਲ ਠੀਕ ਅਤੇ ਚੜ੍ਹਦੀ ਕਲਾ ਵਿਚ ਹਨ। ਉਨ੍ਹਾਂ ਕਿਹਾ ਕਿ ਸਰਕਾਰ ਕਹਿ ਰਹੀ ਹੈ ਕਿ ਇਹ ਕਾਰਵਾਈ ਨਸ਼ਿਆਂ ਦੇ ਮਾਮਲੇ ਤਹਿਤ ਕੀਤੀ ਗਈ ਹੈ ਜਦਕਿ ਮਜੀਠੀਆ ਵਿਰੁਧ ਦਰਜ ਕੀਤਾ ਗਿਆ ਮਾਮਲਾ ਆਮਦਨ ਤੋਂ ਵੱਧ ਜਾਇਦਾਦ ਦਾ ਹੈ।
