ਜੰਮੂ-ਕਸ਼ਮੀਰ ਦੇ ਕਠੂਆ ‘ਚ ਫਟਿਆ ਬੱਦਲ, 4 ਲੋਕਾਂ ਦੀ ਮੌਤ, 6 ਜ਼ਖ਼ਮੀ

0
Screenshot 2025-08-17 162113

ਕਠੂਆ, 17 ਅਗਸਤ (ਨਿਊਜ਼ ਟਾਊਨ ਨੈਟਵਰਕ) : ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ਵਿਚ ਰਾਤ ਭਰ ਹੋਈ ਭਾਰੀ ਬਾਰਿਸ਼ ਦੌਰਾਨ ਬੱਦਲ ਫਟਣ ਕਾਰਨ ਇਕ ਦੂਰ-ਦੁਰਾਡੇ ਪਿੰਡ ਦਾ ਸੰਪਰਕ ਟੁੱਟ ਗਿਆ। ਕਠੂਆ ਵਿਚ ਬੱਦਲ ਫਟਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ 6 ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸ਼ਨੀਵਾਰ ਅਤੇ ਐਤਵਾਰ ਰਾਤ ਨੂੰ ਜ਼ਿਲ੍ਹੇ ਦੇ ਰਾਜਬਾਗ ਖੇਤਰ ਦੀ ਜੋੜ ਘਾਟੀ ਵਿਚ ਬੱਦਲ ਫਟਣ ਕਾਰਨ ਪਿੰਡ ਨੂੰ ਜਾਣ ਵਾਲੀ ਸੜਕ ਪੂਰੀ ਤਰ੍ਹਾਂ ਤਬਾਹ ਹੋ ਗਈ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਐਸਡੀਆਰਐਫ ਦੀ ਇਕ ਸਾਂਝੀ ਟੀਮ ਪਿੰਡ ਪਹੁੰਚ ਗਈ ਹੈ ਜੋ ਕਿ ਬਚਾਅ ਕਾਰਜਾਂ ਵਿਚ ਜੁਟ ਗਈ। ਅਧਿਕਾਰੀਆਂ ਨੇ ਦੱਸਿਆ ਕਿ ਕਠੂਆ ਥਾਣਾ ਖੇਤਰ ਦੇ ਬਾਗੜ ਅਤੇ ਚਾਂਗਦਾ ਪਿੰਡਾਂ ਅਤੇ ਲਖਨਪੁਰ ਥਾਣਾ ਖੇਤਰ ਦੇ ਦਿਲਵਾਨ-ਹੁਤਲੀ ਵਿਚ ਵੀ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਾਪਰੀਆਂ ਹਨ, ਪਰ ਕੋਈ ਵੱਡਾ ਨੁਕਸਾਨ ਨਹੀਂ ਹੋਇਆ ਹੈ। ਭਾਰੀ ਮੀਂਹ ਕਾਰਨ ਜ਼ਿਆਦਾਤਰ ਜਲ ਭੰਡਾਰਾਂ ਦੇ ਪਾਣੀ ਦਾ ਪੱਧਰ ਤੇਜ਼ੀ ਨਾਲ ਵਧਿਆ ਹੈ ਅਤੇ ਉਝ ਨਦੀ ਖ਼ਤਰੇ ਦੇ ਨਿਸ਼ਾਨ ਦੇ ਨੇੜੇ ਵਹਿ ਰਹੀ ਹੈ। ਅਧਿਕਾਰੀਆਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ ਅਤੇ ਲੋਕਾਂ ਨੂੰ ਆਪਣੀ ਸੁਰੱਖਿਆ ਲਈ ਜਲ ਭੰਡਾਰਾਂ ਤੋਂ ਦੂਰ ਰਹਿਣ ਦੀ ਬੇਨਤੀ ਕੀਤੀ ਹੈ।

Leave a Reply

Your email address will not be published. Required fields are marked *