CM Mann ਨੇ ਕਿਸਾਨਾਂ ਨੂੰ ਕੀਤੀ ਅਪੀਲ ਤੇ ਕਿਹਾ, ਨਹਿਰੀ ਪਾਣੀ ਜ਼ਮੀਨਾਂ ਲਈ ਲਾਹੇਵੰਦ 

0
mann-(2)

ਚੰਡੀਗੜ੍ਹ, 4 ਜੁਲਾਈ 2025 ( ਨਿਊਜ਼ ਟਾਊਨ ਨੈੱਟਵਰਕ ) :

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਫਸਲਾਂ ਲਈ ਨਹਿਰੀ ਪਾਣੀ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ। ਉਨ੍ਹਾਂ ਕਿਸਾਨ ਭਰਾਵਾਂ ਨੂੰ ਬੇਨਤੀ ਕੀਤੀ ਹੈ ਕਿ ਉਹ ਆਪਣੀਆਂ ਫਸਲਾਂ ਲਈ ਵੱਧ ਤੋਂ ਵੱਧ ਨਹਿਰੀ ਪਾਣੀ ਦੀ ਵਰਤੋਂ ਕਰਨ, ਜਿਸ ਨਾਲ ਧਰਤੀ ਹੇਠਲੇ ਪਾਣੀ ਦੀ ਬੱਚਤ ਹੋਵੇਗੀ ਅਤੇ ਨਾਲ ਹੀ ਨਹਿਰੀ ਪਾਣੀ ਵਿੱਚ ਮਿਨਰਲਸ ਹੋਣ ਕਰਕੇ ਜ਼ਮੀਨ ਦੀ ਉਪਜਾਊ ਸ਼ਕਤੀ ਅਤੇ ਫਸਲਾਂ ਦੀ ਕੁਆਲਟੀ ਵੀ ਵਧੇਗੀ।

ਮੁੱਖ ਮੰਤਰੀ ਨੇ ਕਿਹਾ, “ਮੁੜ ਕਿਸਾਨਾਂ ਦੇ ਚਿਹਰਿਆਂ ‘ਤੇ ਰੌਣਕਾਂ ਪਰਤਣ ਲੱਗੀਆਂ ਹਨ। ਸਾਡੇ ਕਿਸਾਨ ਭਰਾਵਾਂ ਨੂੰ ਹੁਣ ਨਿਰਵਿਘਨ ਬਿਜਲੀ ਸਪਲਾਈ ਅਤੇ ਨਹਿਰੀ ਪਾਣੀ ਮਿਲ ਰਿਹਾ ਹੈ। ਅਸੀਂ ਪੰਜਾਬ ਦੀ ਖੇਤੀ ਨੂੰ ਮਜ਼ਬੂਰੀ ਦੇ ਧੰਦੇ ਤੋਂ ਕੱਢ ਕੇ ਲਾਹੇਵੰਦ ਧੰਦੇ ਵਿੱਚ ਤਬਦੀਲ ਕਰਨ ਲਈ ਪੂਰੀ ਕੋਸ਼ਿਸ਼ ਕਰ ਰਹੇ ਹਾਂ।”

Leave a Reply

Your email address will not be published. Required fields are marked *