CM ਮਾਨ ਨੇ ਫਰੀਦਕੋਟ ‘ਚ ਲਹਿਰਾਇਆ ਤਿਰੰਗਾ, ਦੇਸ਼ ਲਈ ਜਾਨ ਵਾਰਨ ਵਾਲਿਆਂ ਨੂੰ ਕੀਤਾ ਯਾਦ


ਫਰੀਦਕੋਟ, 15 ਅਗਸਤ, 2025 ( ਨਿਊਜ਼ ਟਾਊਨ ਨੈੱਟਵਰਕ ) : ਆਜ਼ਾਦੀ ਦਿਵਸ ਦੇ ਮੌਕੇ ‘ਤੇ ਫਰੀਦਕੋਟ ‘ਚ ਰਾਜ ਪੱਧਰੀ ਸਮਾਗਮ ਹੋਇਆ, ਜਿਸ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿਰੰਗਾ ਲਹਿਰਾਇਆ। ਉਥੇ ਹੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸਾਂਝੀ ਕਰਕੇ ਆਜ਼ਾਦੀ ਦਿਵਸ ਦੀਆਂ ਵਧਾਈਆਂ ਦਿੱਤੀਆਂ।

ਦੱਸ ਦਈਏ ਕਿ ਭਗਵੰਤ ਮਾਨ ਨੇ ਆਪਣੀ ਫੇਸਬੁੱਕ ਪੋਸਟ ‘ਚ ਲਿਖਿਆ ਹੈ, ”ਭਾਰਤ ਦੇ 79ਵੇਂ ਆਜ਼ਾਦੀ ਦਿਵਸ ਦੀਆਂ ਆਪ ਸਭ ਨੂੰ ਬਹੁਤ-ਬਹੁਤ ਮੁਬਾਰਕਾਂ। ਆਓ ਰਲ ਕੇ ਆਪਣੇ ਦੇਸ਼ ਭਗਤਾਂ, ਮਹਾਨ ਆਜ਼ਾਦੀ ਘੁਲਾਟੀਆਂ ਅਤੇ ਸੁਤੰਤਰਤਾ ਸੈਨਾਨੀਆਂ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਂਟ ਕਰੀਏ, ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਤੱਕ ਕੁਰਬਾਨ ਕਰ ਦਿੱਤੀਆਂ।”
ਹਰ ਜ਼ਿਲ੍ਹੇ ‘ਚ 15 ਅਗਸਤ ਦਾ ਪ੍ਰੋਗਰਾਮ ਬਹੁਤ ਹੀ ਧੂਮ-ਧਾਮ ਨਾਲ ਮਨਾਇਆ ਗਿਆ। ਵੱਖ-ਵੱਖ ਜ਼ਿਲ੍ਹਿਆਂ ‘ਚ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਤਿਰੰਗਾ ਲਹਿਰਾਇਆ।