ਸੀਐਮ ਮਾਨ ਨੇ 50 ਡਾਕੂਮੈਂਟਰੀ ਵੈਨਾਂ ਨੂੰ ਦਿਖਾਈ ਹਰੀ ਝੰਡ

0
CM

ਸੀਐਮ ਮਾਨ ਨੇ 50 ਡਾਕੂਮੈਂਟਰੀ ਵੈਨਾਂ ਨੂੰ...

ਸੰਗਰੂਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਗੁਰੂ ਜੀ ਦੇ ਬਰਾਬਰੀ, ਸਮਾਜਿਕ ਨਿਆਂ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਲਈ 50 ਮੋਬਾਈਲ ਡਾਕੂਮੈਂਟਰੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।ਮੁੱਖ ਮੰਤਰੀ ਨੇ ਦੱਸਿਆ ਕਿ ਇਹ ਵੈਨਾਂ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਦੇ ਕਰੀਬ 13,000 ਪਿੰਡਾਂ ਵਿੱਚ ਜਾ ਕੇ 12×8 ਫੁੱਟ ਦੀਆਂ ਐਲ.ਈ.ਡੀ. ਸਕਰੀਨਾਂ ‘ਤੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫੇ ਅਤੇ ਸਿੱਖਿਆਵਾਂ ‘ਤੇ ਆਧਾਰਿਤ 30 ਮਿੰਟ ਦੀ ਦਸਤਾਵੇਜ਼ੀ ਦਿਖਾਉਣਗੀਆਂ, ਤਾਂ ਜੋ ਖਾਸ ਕਰਕੇ ਨੌਜਵਾਨ ਪੀੜ੍ਹੀ ਗੁਰੂ ਜੀ ਦੇ ਸਮਾਜਿਕ ਬਰਾਬਰੀ ਦੇ ਸੰਦੇਸ਼ ਤੋਂ ਪ੍ਰੇਰਿਤ ਹੋ ਸਕੇ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਾਲ ਭਰ ਇਤਿਹਾਸਕ ਢੰਗ ਨਾਲ ਮਨਾਏਗੀ, ਜਿਸ ਲਈ 100 ਕਰੋੜ ਰੁਪਏ ਦਾ ਬਜਟ ਰਾਖਵਾਂ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਗੁਰੂ ਜੀ ਦਾ ਸੰਦੇਸ਼ ਪੂਰੀ ਮਨੁੱਖਤਾ ਲਈ ਪ੍ਰੇਰਣਾਦਾਇਕ ਹੈ ਅਤੇ ਇਸ ਨੂੰ ਹਰ ਘਰ ਤੱਕ ਪਹੁੰਚਾਉਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੇ ਜਾਤ-ਪਾਤ ਅਤੇ ਭੇਦਭਾਵ ਤੋਂ ਰਹਿਤ ਸਮਾਜ ਦੀ ਸਿਰਜਣਾ ਦਾ ਸੰਦੇਸ਼ ਦਿੱਤਾ ਅਤੇ ਹਮੇਸ਼ਾ ਸਮਾਜਿਕ ਬਰਾਬਰੀ, ਸਦਭਾਵਨਾ ਅਤੇ ਮਨੁੱਖਤਾ ਦੇ ਭਲੇ ਲਈ ਕੰਮ ਕੀਤਾ। ਉਨ੍ਹਾਂ ਕਿਹਾ ਕਿ ਇਹ ਡਾਕੂਮੈਂਟਰੀ ਮੁਹਿੰਮ ਗੁਰੂ ਜੀ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ ਅਤੇ ਨੌਜਵਾਨਾਂ ਨੂੰ ਉਨ੍ਹਾਂ ਦੀਆਂ ਸਿੱਖਿਆਵਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਏਗੀ।

Leave a Reply

Your email address will not be published. Required fields are marked *