ਹੜ੍ਹਾਂ ਦੀ ਮਾਰ ਤੋਂ ਬਾਅਦ ਪੰਜਾਬ ਨੂੰ ਮੁੜ ਪੈਰਾਂ ‘ਤੇ ਖੜ੍ਹੇ ਕਰਨ ਲਈ ‘ਮਿਸ਼ਨ ਚੜ੍ਹਦੀਕਲਾ’ ਦੀ ਸ਼ੁਰੂਆਤ


ਚੰਡੀਗੜ੍ਹ, 19 ਸਤੰਬਰ (ਨਿਊਜ਼ ਟਾਊਨ ਨੈੱਟਵਰਕ) :
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੜ੍ਹਾਂ ਦੀ ਮਾਰ ਤੋਂ ਬਾਅਦ ਪੰਜਾਬ ਨੂੰ ਮੁੜ ਪੈਰਾਂ ‘ਤੇ ਖੜ੍ਹੇ ਕਰਨ ਲਈ ‘ਮਿਸ਼ਨ ਚੜ੍ਹਦੀਕਲਾ ਦੀ ਸ਼ੁਰੂਆਤ ਕੀਤੀ ਹੈ। ਸਮੂਹ ਪੰਜਾਬੀਆਂ ਨੂੰ ਸਾਥ ਦੇਣ ਦੀ ਵੀ ਅਪੀਲ ਕੀਤੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਹੜ੍ਹਾਂ ਦੀ ਮਾਰ ਤੋਂ ਬਾਅਦ ਪੰਜਾਬ ਨੂੰ ਮੁੜ ਪੈਰਾਂ ‘ਤੇ ਮਜ਼ਬੂਤੀ ਨਾਲ ਖੜ੍ਹਾ ਕਰਨ ਅਤੇ ਪੁਨਰਵਾਸ ਲਈ ‘ਮਿਸ਼ਨ ਚੜ੍ਹਦੀਕਲਾ’ ‘ਚ ਆਪਣਾ ਯੋਗਦਾਨ ਪਾਉਣ ਵਾਲੇ ਪਹਿਲੇ 1000 ਦਾਨੀਆਂ ਦਾ ਦਿਲੋਂ ਧੰਨਵਾਦ ਕਰਦੇ ਹਾਂ। ਨਾਲ ਹੀ ਸਮੂਹ ਪੰਜਾਬੀਆਂ ਅਤੇ NRI ਭਰਾਵਾਂ ਨੂੰ ਵੀ ਅਪੀਲ ਕਰਦੇ ਹਾਂ ਕਿ ਇਸ ਪੁੰਨ ਦੇ ਕੰਮ ‘ਚ ਆਪਣਾ ਵਧ ਚੜ੍ਹ ਕੇ ਯੋਗਦਾਨ ਪਾਓ।
ਸਹਿਯੋਗ ਕਰਨ ਲਈ ਇਸ ਲਿੰਕ ‘ਤੇ ਜਾਓ
👉http://rangla.punjab.gov.in