ਸੀਐੱਮ ਮਾਨ ਨਾਲ ਕਰਨਗੇ ਮੁਲਾਕਾਤ, ਕੈਬਨਿਟ ਬਦਲਾਅ ‘ਤੇ ਚਰਚਾ ਨਹੀਂ


ਚੰਡੀਗੜ੍ਹ, 24 ਜੂਨ 2025 (ਨਿਊਜ਼ ਟਾਊਨ ਨੈਟਵਰਕ) :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਗਰਵਨਰ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਨਗੇ। ਹਾਲਾਂਕਿ, ਸਰਕਾਰ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਇਸ ਮੁਲਾਕਾਤ ਦੌਰਾਨ ਕੈਬਨਿਟ ਵਿੱਚ ਕਿਸੇ ਵੀ ਤਰ੍ਹਾਂ ਦੇ ਬਦਲਾਅ ਬਾਰੇ ਕੋਈ ਚਰਚਾ ਨਹੀਂ ਹੋਵੇਗੀ।
ਇਹ ਮੁਲਾਕਾਤ ਚੰਡੀਗੜ੍ਹ ਵਿੱਚ ਹੋਵੇਗੀ। ਪਿਛਲੇ ਕੁਝ ਦਿਨਾਂ ਤੋਂ ਕੈਬਨਿਟ ਰੀਸ਼ਫਲ ਦੀਆਂ ਅਫਵਾਹਾਂ ਚੱਲ ਰਹੀਆਂ ਸਨ, ਪਰ ਸਰਕਾਰੀ ਸੂਤਰਾਂ ਨੇ ਇਸ ਤੋਂ ਇਨਕਾਰ ਕੀਤਾ ਹੈ।