ਹਾਈਕੋਰਟ ਨੇ ਕਰਨਲ ਬਾਠ ਮਾਮਲੇ ਦੀ ਜਾਂਚ CBI ਨੂੰ ਸੌਂਪੀ


ਚੰਡੀਗੜ੍ਹ, 16 ਜੁਲਾਈ ( ਨਿਊਜ਼ ਟਾਊਨ ਨੈੱਟਵਰਕ ) ਕਰਨਲ ਪੁਸ਼ਪਿੰਦਰ ਸਿੰਘ ਬਾਠ ਅਤੇ ਉਨ੍ਹਾਂ ਦੇ ਪੁੱਤਰ ਨਾਲ ਪੁਲਿਸ ਵਾਲਿਆਂ ਵੱਲੋਂ ਕੀਤੀ ਕੁੱਟਮਾਰ ਮਾਮਲਾ ਮੁੜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਪਹੁੰਚਿਆ। ਹਾਈਕੋਰਟ ਨੇ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ। ਹੁਣ ਸੀਬੀਆਈ ਇਸ ਮਾਮਲੇ ਦੀ ਜਾਂਚ ਕਰੇਗੀ।
ਦੱਸ ਦਈਏ ਕਿ ਕਰਨਲ ਦੇ ਪਰਿਵਾਰ ਨੇ ਇਸ ਮਾਮਲੇ ਵਿੱਚ ਸੀਬੀਆਈ ਜਾਂਚ ਦੀ ਮੰਗ ਕੀਤੀ ਸੀ। ਕਰਨਲ ਬਾਠ ਦੀ ਪਤਨੀ ਜਸਵਿੰਦਰ ਕੌਰ ਬਾਠ ਦਾ ਦੋਸ਼ ਹੈ ਕਿ ਇਸ ਮਾਮਲੇ ਵਿੱਚ ਸਹੀ ਕਾਰਵਾਈ ਨਹੀਂ ਹੋ ਰਹੀ। ਅਦਾਲਤ ਨੇ ਪੰਜਾਬ ਸਰਕਾਰ ਤੇ ਚੰਡੀਗੜ੍ਹ ਪੁਲਿਸ ਦੇ ਡੀਜੀਪੀ ਨੂੰ ਨੋਟਿਸ ਜਾਰੀ ਕੀਤਾ ਸੀ। ਮਾਮਲੇ ਦੀ ਅਗਲੀ ਸੁਣਵਾਈ ਅੱਤ 16 ਜੁਲਾਈ ਨੂੰ ਤੈਅ ਕੀਤੀ ਗਈ ਸੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਪਹੁੰਚਿਆ। ਹਾਈਕੋਰਟ ਨੇ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ।
ਚੇਤੇ ਰਹੇ ਕਿ ਇਹ ਘਟਨਾ 13-14 ਮਾਰਚ ਦੀ ਰਾਤ ਦੀ ਸੀ। ਇਹ ਕੇਸ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਹੁੰਚਿਆ ਸੀ। ਇਸ ਦੌਰਾਨ ਕਰਨਲ ਬਾਠ ਦੀ ਪਤਨੀ ਨੇ ਮੰਗ ਕੀਤੀ ਸੀ ਕਿ ਇਸ ਮਾਮਲੇ ਦੀ ਜਾਂਚ ਸੀਬੀਆਈ ਜਾਂ ਹੋਰ ਨਿਰਪੱਖ ਏਜੰਸੀ ਤੋਂ ਕਰਵਾਈ ਜਾਣੀ ਚਾਹੀਦੀ ਹੈ। ਅਦਾਲਤ ਨੇ ਸਾਰੇ ਤੱਥਾਂ ਦੀ ਪੜਤਾਲ ਕਰਨ ਤੋਂ ਬਾਅਦ ਇਹ ਮਾਮਲਾ ਚੰਡੀਗੜ੍ਹ ਪੁਲਿਸ ਨੂੰ ਸੌਂਪ ਦਿੱਤਾ ਸੀ।
ਨਾਲ ਹੀ, ਇਸ ਮਾਮਲੇ ਦੀ ਜਾਂਚ ਅਗਸਤ ਮਹੀਨੇ ਤੱਕ ਪੂਰੀ ਕਰਨ ਦੇ ਆਦੇਸ਼ ਦਿੱਤੇ ਸਨ। ਹਾਲਾਂਕਿ, ਲਗਭਗ ਇੱਕ ਮਹੀਨਾ ਪਹਿਲਾਂ ਕਰਨਲ ਦੀ ਪਤਨੀ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੂੰ ਵੀ ਮਿਲੀ ਸੀ। ਇਸ ਤੋਂ ਬਾਅਦ ਮਾਮਲਾ ਰੱਖਿਆ ਮੰਤਰਾਲੇ ਅਤੇ ਆਰਮੀ ਹੈੱਡਕੁਆਰਟਰ ਪਹੁੰਚਿਆ ਸੀ। ਪੁਲਿਸ ਨੇ ਘਟਨਾ ਤੋਂ 9 ਦਿਨ ਬਾਅਦ ਪੁਲਿਸ ਇੰਸਪੈਕਟਰਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ, 12 ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਸੀ ਜਿਨ੍ਹਾਂ ’ਚ 5 ਇੰਸਪੈਕਟਰ ਵੀ ਸ਼ਾਮਲ ਹਨ।