ਸੁਰੱਖਿਅਤ ਤੇ ਪੌਸ਼ਟਿਕ ਖੁਰਾਕ ਨਾਲ ਹੀ ਬਣੇਗਾ ਰੰਗਲਾ ਪੰਜਾਬ: ਡਾ. ਬਲਬੀਰ ਸਿੰਘ

0
adfxfsdgh

ਸੁਰੱਖਿਅਤ ਤੇ ਪੌਸ਼ਟਿਕ ਖੁਰਾਕ ਨਾਲ ਹੀ ਬਣੇਗਾ...

ਪਟਿਆਲਾ/ਚੰਡੀਗੜ੍ਹ, 30 ਜੁਲਾਈ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੁਰੱਖਿਅਤ, ਪੌਸ਼ਟਿਕ ਅਤੇ ਮਿਆਰੀ ਖੁਰਾਕ ਹੀ ਸਿਹਤਮੰਦ ਸਮਾਜ ਦੀ ਨੀਂਹ ਹੈ ਅਤੇ ‘ਰੰਗਲਾ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਲੋਕਾਂ ਵਿੱਚ ਸਿਹਤਮੰਦ ਖਾਣ-ਪੀਣ ਪ੍ਰਤੀ ਜਾਗਰੂਕਤਾ ਲਿਆਉਣਾ ਸਮੇਂ ਦੀ ਮੁੱਖ ਲੋੜ ਹੈ।

ਵੀਰਵਾਰ ਨੂੰ ਹੋਟਲ ਸ਼ੌਰਿਆ, ਪਟਿਆਲਾ ਵਿਖੇ “ਰੰਗਲਾ ਪੰਜਾਬ ਸਾਡੀ ਸਾਂਝੀ ਜ਼ਿੰਮੇਵਾਰੀ—ਸੁਰੱਖਿਅਤ ਅਤੇ ਪੌਸ਼ਟਿਕ ਖੁਰਾਕ, ਚੰਗੀ ਸਿਹਤ ਦਾ ਆਧਾਰ” ਵਿਸ਼ੇ ‘ਤੇ ਕਰਵਾਏ ਗਏ ਫੂਡ ਸੇਫਟੀ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸ਼ੁੱਧ ਹਵਾ ਅਤੇ ਸਾਫ਼ ਪਾਣੀ ਦੀ ਤਰ੍ਹਾਂ ਸੁਰੱਖਿਅਤ ਭੋਜਨ ਵੀ ਚੰਗੀ ਸਿਹਤ ਲਈ ਬੇਹੱਦ ਜ਼ਰੂਰੀ ਹੈ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਸਿਹਤਮੰਦ ਖੁਰਾਕ ਪ੍ਰਤੀ ਜਾਗਰੂਕ ਕਰਨ ਲਈ ਲਗਾਤਾਰ ਅਜਿਹੇ ਸੈਮੀਨਾਰ ਕਰਵਾ ਰਹੀ ਹੈ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਯੂਨੀਵਰਸਿਟੀ, ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਯੂਨੀਵਰਸਿਟੀ (ਗਡਵਾਸੂ) ਦੇ ਮਾਹਿਰਾਂ ਅਤੇ ਜੈਵਿਕ ਖੇਤੀ ਕਰਨ ਵਾਲੇ ਕਿਸਾਨਾਂ ਨੇ ਸੈਮੀਨਾਰ ਵਿੱਚ ਭਾਗ ਲਿਆ ਅਤੇ ਰਸਾਇਣ-ਮੁਕਤ ਖੁਰਾਕ ਦੇ ਮਹੱਤਵ ਬਾਰੇ ਜਾਣਕਾਰੀ ਸਾਂਝੀ ਕੀਤੀ।

ਸਿਹਤ ਮੰਤਰੀ ਨੇ ਲੋਕਾਂ ਨੂੰ ਕੁਦਰਤੀ ਅਤੇ ਜੈਵਿਕ ਖੁਰਾਕ ਅਪਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਫੂਡ ਬਿਜ਼ਨਸ ਆਪਰੇਟਰਾਂ ਅਤੇ ਖਾਣ-ਪੀਣ ਵਾਲੀਆਂ ਵਸਤਾਂ ਦੇ ਵਿਕਰੇਤਾਵਾਂ ਦੀ ਨਿਯਮਤ ਜਾਂਚ ਕੀਤੀ ਜਾਂਦੀ ਹੈ ਤਾਂ ਜੋ ਮਿਲਾਵਟ ਅਤੇ ਗੈਰ-ਮਿਆਰੀ ਖੁਰਾਕ ‘ਤੇ ਰੋਕ ਲਗਾਈ ਜਾ ਸਕੇ ਅਤੇ ਲੋਕਾਂ ਨੂੰ ਸੁਰੱਖਿਅਤ ਭੋਜਨ ਮਿਲ ਸਕੇ।

ਇਹ ਸੈਮੀਨਾਰ ਡਿਪਟੀ ਕਮਿਸ਼ਨਰ ਪਟਿਆਲਾ, ਸਿਵਲ ਸਰਜਨ ਦਫ਼ਤਰ ਅਤੇ ਫੂਡ ਸੇਫਟੀ ਵਿਭਾਗ ਦੇ ਸਾਂਝੇ ਸਹਿਯੋਗ ਨਾਲ ਕਰਵਾਇਆ ਗਿਆ, ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਮਾਹਿਰਾਂ, ਕਿਸਾਨਾਂ ਅਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ।

Leave a Reply

Your email address will not be published. Required fields are marked *