ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਹੁਣ ਜੱਜਾ ਵਾਂਗ ਕਰਨਗੇ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਫ਼ੈਸਲੇ:ਰਾਹੁਲ ਗਾਂਧੀ

0
Oplus_16908288

ਰਾਹੁਲ ਗਾਂਧੀ ਵੱਲੋਂ ਕਾਂਗਰਸ ਦੇ ਜ਼ਿਲਾ ਪ੍ਰਧਾਨ ਦੇ ਪਰਵਾਰਾ ਨੂੰ ਮਿਲਣਾ ਸਰ੍ਹਾਣਾ ਯੋਗ ਅਮਨ-ਸ਼ਾਂਤੀ ਅਤੇ ਭਾਈਚਾਰੇ ਦੀ ਮਜ਼ਬੂਤੀ ਲਈ ਪੰਜਾਬ ਦੇ ਲੋਕ ਕਾਂਗਰਸ ਨਾਲ ਖੜ੍ਹਣਗੇ : ਕੁਲਵੰਤ ਰਾਏ ਸਿੰਗਲਾ ਮਾਨਸਾ, 2 ਮਈ (ਬਹਾਦਰ ਖ਼ਾਨ ): ਕਾਂਗਰਸ ਪਾਰਟੀ ਨੂੰ ਜੱਥੇਬੰਦਕ ਤੌਰ ‘ਤੇ ਹੋਰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਵਿੱਚ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਜੰਮੂ ਕਸ਼ਮੀਰ ਦੇ 62 ਜ਼ਿਲ੍ਹਾ ਪ੍ਰਧਾਨਾਂ ਲਈ 10 ਦਿਨਾਂ ਦਾ ਵਿਸ਼ੇਸ਼ ਟਰੇਨਿੰਗ ਕੈਂਪ ਆਯੋਜਿਤ ਕੀਤਾ ਗਿਆ। ਇਸ ਟਰੇਨਿੰਗ ਕੈਂਪ ਵਿੱਚ ਪਾਰਟੀ ਦੇ ਢਾਂਚੇ ਨੂੰ ਮਜ਼ਬੂਤ ਕਰਨ, ਲੀਡਰਸ਼ਿਪ ਦੀ ਸਮਰੱਥਾ ਨੂੰ ਵਧਾਉਣ ਅਤੇ ਜਨਤਾ ਨਾਲ ਸਿੱਧਾ ਸੰਪਰਕ ਬਣਾਉਣ ‘ਤੇ ਖਾਸ ਧਿਆਨ ਦਿੱਤਾ ਗਿਆ। ਇਸ ਮੌਕੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਵਿਰੋਧੀ ਧਿਰ ਦੇ ਨੇਤਾ ਸ੍ਰੀ ਰਾਹੁਲ ਗਾਂਧੀ ਨੇ ਟਰੇਨਿੰਗ ਲੈ ਰਹੇ ਜ਼ਿਲ੍ਹਾ ਪ੍ਰਧਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਵਿੱਚ ਹੁਣ ਜ਼ਿਲ੍ਹਾ ਪ੍ਰਧਾਨਾਂ ਦੀ ਭੂਮਿਕਾ ਹੋਰ ਵਧੇਰੇ ਜ਼ਿੰਮੇਵਾਰ ਬਣੇਗੀ ਅਤੇ ਉਹ ਜੱਜ ਵਾਂਗ ਪਾਰਟੀ ਦੇ ਨਿਰਪੱਖ ਫ਼ੈਸਲੇ ਕਰਨਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪਾਰਟੀ ਅੰਦਰ ਪਾਰਦਰਸ਼ਤਾ, ਇਮਾਨਦਾਰੀ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ ਇਹ ਕਦਮ ਬਹੁਤ ਮਹੱਤਵਪੂਰਨ ਹੈ। ਇਸ 10 ਦਿਨਾਂ ਦੇ ਵਿਸਤ੍ਰਿਤ ਟਰੇਨਿੰਗ ਪ੍ਰੋਗਰਾਮ ਦੌਰਾਨ ਜ਼ਿਲ੍ਹਾ ਪ੍ਰਧਾਨਾਂ ਨੂੰ ਸਰੀਰਕ, ਮਾਨਸਿਕ ਅਤੇ ਸਮਾਜਿਕ ਪੱਖੋਂ ਮਜ਼ਬੂਤ ਕਰਨ ਲਈ ਵੱਖ-ਵੱਖ ਸੈਸ਼ਨ ਕਰਵਾਏ ਗਏ। ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਦੇਸ਼ ਦੇ ਮਸ਼ਹੂਰ ਪ੍ਰੋਫੈਸਰਾਂ ਅਤੇ ਮਾਹਿਰਾਂ ਵੱਲੋਂ ਅਰਥਵਿਵਸਥਾ, ਵਾਤਾਵਰਣ ਸੰਰੱਖਣ, ਸਹਾਇਕ ਧੰਦੇ, ਬੱਚਿਆਂ ਅਤੇ ਮਹਿਲਾਵਾਂ ਦੀ ਭਲਾਈ, ਕੋਆਪ੍ਰੇਟਿਵ ਸੁਸਾਇਟੀਆਂ, ਖੇਤੀਬਾੜੀ, ਖੇਡਾਂ ਅਤੇ ਛੋਟੇ ਵਪਾਰਾਂ  ਛੋਟੀ ਇੰਡਸਟਰੀ ਨਾਲ ਪੈਦਾਵਾਰ ਨਾਲ ਸੰਬੰਧਿਤ ਮੁੱਦਿਆਂ ‘ਤੇ ਗਹਿਰਾਈ ਨਾਲ ਜਾਣਕਾਰੀ ਦਿੱਤੀ ਗਈ। ਕੈਂਪ ਤੋਂ ਵਾਪਸ ਆਏ ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਦੇ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਧਾਨਾਂ ਦੇ ਪੰਜ-ਪੰਜ ਦੇ ਗਰੁੱਪ ਬਣਾਕੇ ਉਨ੍ਹਾਂ ਨੂੰ ਸਥਾਨਕ ਪੱਧਰ ‘ਤੇ ਲੋਕਾਂ ਨਾਲ ਗੱਲਬਾਤ ਕਰਨ ਲਈ ਭੇਜਿਆ ਗਿਆ, ਤਾਂ ਜੋ ਉਹ ਲੋਕਾਂ ਦੀਆਂ ਅਸਲ ਸਮੱਸਿਆਵਾਂ ਨੂੰ ਸਮਝ ਸਕਣ। ਇਸ ਨਾਲ ਉਨ੍ਹਾਂ ਨੂੰ ਜ਼ਮੀਨੀ ਹਕੀਕਤਾਂ ਦਾ ਸਿੱਧਾ ਅਨੁਭਵ ਪ੍ਰਾਪਤ ਹੋਇਆ। ਕੈਂਪ ਦੌਰਾਨ ਇੱਕ ਦਿਨ ਮਨਰੇਗਾ ਦੇ ਅਧੀਨ ਦਿਹਾੜੀ ਮਜ਼ਦੂਰ ਵਜੋਂ ਕੰਮ ਕਰਵਾਇਆ ਗਿਆ, ਜਿਸ ਨਾਲ ਜ਼ਿਲ੍ਹਾ ਪ੍ਰਧਾਨਾਂ ਨੂੰ ਮਜਦੂਰਾਂ ਦੀ ਜ਼ਿੰਦਗੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਅਹਿਸਾਸ ਹੋ ਸਕੇ। ਇਸ ਤੋਂ ਇਲਾਵਾ ਸਕੂਲਾਂ, ਹਸਪਤਾਲਾਂ, ਖੇਤੀਬਾੜੀ ਦਫਤਰਾਂ, ਡਾਕਘਰਾਂ ਅਤੇ ਬੈਂਕਾਂ ਵਰਗੀਆਂ ਸੰਸਥਾਵਾਂ ਨਾਲ ਜੁੜੀਆਂ ਸਮੱਸਿਆਵਾਂ ਦੇ ਹੱਲ ਲਈ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਜ਼ਿਲ੍ਹਾ ਪ੍ਰਧਾਨਾਂ ਨੂੰ ਇਹ ਸਿੱਖਾਇਆ ਗਿਆ ਕਿ ਉਹ ਆਪਣੇ ਇਲਾਕਿਆਂ ਵਿੱਚ ਲੋਕਾਂ ਦੀ ਮੁਸ਼ਕਲਾਂ ਨੂੰ ਕਿਵੇਂ ਸੁਣਨ, ਸਮਝਣ ਅਤੇ ਉਨ੍ਹਾਂ ਦਾ ਹੱਲ ਲੱਭਣ ਵਿੱਚ ਅੱਗੇ ਆ ਸਕਦੇ ਹਨ। ਕੈਂਪ ਦੌਰਾਨ ਦੱਸਿਆ ਗਿਆ ਕਿ ਜਦੋ ਜੁਰਾਰਤ ਪਾਵੇ ਤਾ ਧਰਨੇ ਲਾਉਣ ਤੋ ਵੀ ਪਿੱਛੇ ਨਹੀਂ ਹਟਣਾ ਚਾਹੀਦਾ। ਕੈਂਪ ਵਿੱਚ ਕਾਂਗਰਸ ਦੇ ਕਈ ਸੂਬਾਈ ਅਤੇ ਰਾਸ਼ਟਰੀ ਪੱਧਰ ਦੇ ਆਗੂਆਂ ਨੇ ਵੀ ਸ਼ਿਰਕਤ ਕੀਤੀ ਅਤੇ ਜ਼ਿਲ੍ਹਾ ਪ੍ਰਧਾਨਾਂ ਨਾਲ ਆਪਣੇ ਤਜਰਬੇ ਸਾਂਝੇ ਕੀਤੇ। ਉਨ੍ਹਾਂ ਨੇ ਪਾਰਟੀ ਦੀ ਮਜ਼ਬੂਤੀ ਲਈ ਇਕੱਠੇ ਹੋ ਕੇ ਕੰਮ ਕਰਨ ਅਤੇ ਜਨਤਾ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਦਾ ਸੱਦਾ ਦਿੱਤਾ। ਕੁਲਵੰਤ ਰਾਏ ਸਿੰਗਲਾ ਨੇ ਕਿਹਾ ਕਿ ਇਸ ਟਰੇਨਿੰਗ ਕੈਂਪ ਦਾ ਮੁੱਖ ਉਦੇਸ਼ ਜ਼ਿਲ੍ਹਾ ਪੱਧਰ ‘ਤੇਪਾਰਟੀ ਨੂੰ ਹੋਰ ਮਜ਼ਬੂਤ ਕਰਨਾ ਅਤੇ ਆਉਣ ਵਾਲੀਆਂ ਚੋਣਾਂ ਲਈ ਤਿਆਰੀ ਕਰਨਾ ਸੀ। ਉਨ੍ਹਾਂ ਕਿਹਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਕਾਂਗਰਸ ਪਾਰਟੀ ਹੁਣ ਤੋਂ ਹੀ ਮੈਦਾਨ ਵਿੱਚ ਉਤਰ ਚੁੱਕੀ ਹੈ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ ਲਈ ਯਤਨ ਕਰ ਰਹੀ ਹੈ।  ਇਸ ਕੈਂਪ ਚ ਵੱਖ ਵੱਖ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ, ਅਨਿਲ ਕੁਮਾਰ ਹਿਮਾਚਲ, ਮੀਰ ਸਾਹਿਬ ਜੰਮੂ ਕਸ਼ਮੀਰ, ਮੁੱਖ ਮੰਤਰੀ ਹਿਮਾਚਲ ਸੁਖਵਿੰਦਰ ਸੁੱਖੂ, ਕੇਸੀ ਵੈਨੂ ਗੋਪਾਲ, ਪ੍ਰਤਾਪ ਸਿੰਘ ਬਾਜਵਾ, ਵਿਜੈਇੰਦਰ ਸਿੰਗਲਾ, ਸ਼ਸ਼ੀਕਾਂਤ ਥਰੂਰ, ਸਚਿਨ ਰਾਓ ਆਦਿ ਨੇ ਵੀ ਜਿਲ੍ਹਾ ਪ੍ਰਧਾਨਾਂ ਨਾਲ ਰਾਵਤਾਂ ਕਾਇਮ ਕਰਦਿਆਂ ਪਾਰਟੀ ਦੀ ਚੜ੍ਹਦੀ ਕਲਾ ਲਈ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕੈਂਪ ਵਿੱਚ ਪੰਜਾਬ ਅੰਦਰ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੱਦੇ ਨਜਰ ਰੱਖਦਿਆ ਕਿਹਾ ਕਿ ਅੱਜ ਪੰਜਾਬ ਅੰਦਰ ਫਿਰਕਾਪ੍ਰਸਤੀ ਅਤੇ ਗੁੰਡਾਗਰਦੀ ਤੋਂ ਲੋਕ ਤੰਗ ਆ ਚੁੱਕੇ ਹਨ ਜੋ ਕਾਂਗਰਸ ਦੇ ਹੱਕ ਵਿੱਚ ਫਤਵਾ ਦੇਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਰ ਵਰਗ ਨੂੰ ਨਾਲ ਜੋੜਦਿਆਂ ਅਮਨ ਸ਼ਾਂਤੀ ਅਤੇ ਫਾਈਚਾਰਕ ਸਾਂਝ ਨੂੰ ਮਜਬੂਤ ਕੀਤਾ ਹੈ ਅਤੇ ਕਰਦੀ ਰਹੇਗੀ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਮੌਜੂਦਾ ਹਾਲਾਤਾਂ ਤੋਂ ਤੰਗ ਆ ਚੁੱਕੇ ਹਨ ਅਤੇ ਉਹ ਅਮਨ-ਸ਼ਾਂਤੀ ਅਤੇ ਭਾਈਚਾਰੇ ਦੀ ਰਾਜਨੀਤੀ ਨੂੰ ਤਰਜੀਹ ਦੇਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਹੀ ਹਰ ਵਰਗ ਨੂੰ ਨਾਲ ਜੋੜ ਕੇ ਚੱਲੀ ਹੈ ਅਤੇ ਅੱਗੇ ਵੀ ਇਹ ਪ੍ਰਕਿਰਿਆ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਪੰਜਾਬ ਵਿੱਚ ਹਮੇਸ਼ਾ ਸਮਾਜਿਕ ਸਾਂਝ ਅਤੇ ਭਾਈਚਾਰੇ ਨੂੰ ਮਜ਼ਬੂਤ ਕੀਤਾ ਹੈ ਅਤੇ ਇਹ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹੈ। ਅੱਜ ਦੇ ਸਮੇਂ ਵਿੱਚ ਜਦੋਂ ਸਮਾਜ ਵਿੱਚ ਵੰਡ ਪੈਦਾ ਕਰਨ ਵਾਲੀਆਂ ਤਾਕਤਾਂ ਸਰਗਰਮ ਹਨ, ਤਾਂ ਕਾਂਗਰਸ ਹੀ ਇੱਕ ਅਜਿਹੀ ਪਾਰਟੀ ਹੈ ਜੋ ਲੋਕਾਂ ਨੂੰ ਇਕੱਠਾ ਰੱਖ ਸਕਦੀ ਹੈ।ਫੋਟੋ ਕੈਪਸ਼ਨ : ਟਰੇਨਿੰਗ ਕੈਂਪ ਦੌਰਾਨ ਰਾਹੁਲ ਗਾਂਧੀ ਦੇ ਨਾਲ ਜ਼ਿਲ੍ਹਾ ਪ੍ਰਧਾਨ ਕੁਲਵੰਤ ਰਾਏ ਸਿੰਗਲਾ ।

Leave a Reply

Your email address will not be published. Required fields are marked *