ਅਮਲੋਹ ਅੰਦਰ ਕਾਂਗਰਸ ਨੂੰ ਵੱਡਾ ਝੱਟਕਾ, ਕੁਲਵਿੰਦਰ ਰਹਿਲ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਲ


ਅਕਾਲੀ ਦਲ ਦੇ ਕੀਤੇ ਕੰਮਾਂ ਨੂੰ ਦੇਖਦੇ ਹੋਏ ਕਈ ਆਗੂ ਪਾਰਟੀ ‘ਚ ਹੋ ਰਹੇ ਸ਼ਾਮਲ : ਰਾਜੂ ਖੰਨਾ
ਫਤਿਹਗੜ੍ਹ ਸਾਹਿਬ, 27 ਨਵੰਬਰ (ਰਾਜਿੰਦਰ ਸਿੰਘ ਭੱਟ, ਦਵਿੰਦਰ ਸਿੰਘ ਖਰੋੜੀ)
ਕਾਂਗਰਸ ਪਾਰਟੀ ਨੂੰ ਅੱਜ ਹਲਕਾ ਅਮਲੋਹ ਅੰਦਰ ਉਸ ਸਮੇਂ ਵੱਡਾ ਝੱਟਕਾ ਲੱਗਾ ਜਦੋਂ ਪਿੰਡ ਹੈਬਤਪੁਰ ਦੇ ਸੀਨੀਅਰ ਕਾਂਗਰਸੀ ਆਗੂ ਕੁਲਵਿੰਦਰ ਸਿੰਘ ਰਹਿਲ,ਅਕਾਲੀ ਆਗੂ ਬਹਾਦਰ ਸਿੰਘ ਹੈਬਤਪੁਰ ਦੀ ਪ੍ਰੇਰਣਾ ਸਦਕਾ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਵਿੱਚ ਸਮੁੱਚੇ ਪਰਿਵਾਰ ਸਮੇ ਪਾਰਟੀ ਦਫ਼ਤਰ ਅਮਲੋਹ ਵਿਖੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜੂ ਖੰਨਾ ਨੇ ਕਿਹਾ ਕਿ ਜੋ ਕਾਰਜ ਪਿਛਲੀਆਂ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਸਮੇਂ ਸੂਬੇ ਦੇ ਵਿਕਾਸ ਤੇ ਲੋੜਵੰਦਾਂ ਦੀ ਭਲਾਈ ਲਈ ਸ਼ੁਰੂ ਕੀਤੀਆਂ ਸਕੀਮਾਂ ਲਾਗੂ ਹੋਈਆ ਉਹਨਾਂ ਨੂੰ ਦੇਖਦੇ ਹੋਏ ਅੱਜ ਵੱਖ ਵੱਖ ਰਾਜਨੀਤਿਕ ਪਾਰਟੀਆਂ ਨੂੰ ਅਲਵਿਦਾ ਕਹਿ ਕਿ ਹਰ ਰੋਜ਼ ਹੀ ਵੱਡੀ ਗਿਣਤੀ ਵਰਕਰ ਤੇ ਆਗੂ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ। ਜਿਹੜਾ ਕਿ ਪਾਰਟੀ ਲਈ ਵੱਡੇ ਮਾਣ ਵਾਲੀ ਗੱਲ ਹੈ। ਉਹਨਾਂ ਕਿਹਾ ਕਿ ਜੋ ਵੀ ਪੰਜਾਬ ਆੰਦਰ ਵਿਕਾਸ ਕਾਰਜ ਹੋਏ ਦਿਖਾਈ ਦੇ ਰਹੇ ਤੇ ਲੋਕ ਭਲਾਈ ਸਕੀਮਾਂ ਇਸ ਸਮੇਂ ਚੱਲ ਰਹੀਆਂ ਹਨ ਉਹ ਸਿਰਫ ਤੇ ਸਿਰਫ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੀ ਹੀ ਦੇਣ ਹਨ। ਜਦੋਂ ਕਿ ਇਥੇ 10 ਸਾਲ ਸੂਬੇ ਅੰਦਰ ਕਾਂਗਰਸ ਦੀਆਂ ਜਿਥੇ ਸਰਕਾਰਾ ਰਹੀਆਂ ਉਸ ਸਮੇਂ ਵੀ ਸੂਬੇ ਦੀ ਤਰੱਕੀ ਲਈ ਕੁਝ ਨਹੀਂ ਕਰ ਸਕੀਆ ਤੇ ਹੁਣ ਆਮ ਆਦਮੀ ਪਾਰਟੀ ਦੀ ਝੂਠ ਦੇ ਸਹਾਰੇ ਬਣੀ ਸਰਕਾਰ ਵੀ ਗੱਲਾਂ ਬਾਤਾ ਤੇ ਚੁਟਕਲਿਆਂ ਵਿੱਚ ਹੀ ਟਾਇਮ ਪਾਸ ਕਰ ਰਹੀ ਹੈ।ਜਿਸ ਵੱਲੋਂ ਸੂਬੇ ਨੂੰ ਵਿਕਾਸ ਦੀ ਥਾਂ ਵਿਨਾਸ਼ ਦੇ ਗਹਿਰੇ ਖੱਡੇ ਵਿੱਚ ਧਕੇਲ ਦਿੱਤਾ ਗਿਆ ਹੈ। ਇਸ ਲਈ ਪੰਜਾਬ ਦੇ ਲੋਕ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਕੇ ਮੁੜ ਪੰਜਾਬ ਅੰਦਰ ਲੋਕ ਹਿਤੈਸ਼ੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਪੱਬਾਂ ਭਾਰ ਹਨ। ਕਾਂਗਰਸ ਪਾਰਟੀ ਛੱਡ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਕੁਲਵਿੰਦਰ ਸਿੰਘ ਰਹਿਲ ਹੈਬਤਪੁਰ ਨੇ ਕਿਹਾ ਕਿ ਜੋ ਵਿਕਾਸ ਤੇ ਭਲਾਈ ਸਕੀਮਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਚਲਾਈਆਂ ਗਈਆਂ ਅੱਜ ਵੀ ਉਹੀ ਚੱਲ ਰਹੀਆਂ ਹਨ। ਨਾ ਇਥੇ ਕਾਂਗਰਸ ਦੀ ਸਰਕਾਰ ਸਮੇਂ ਕੋਈ ਵਿਕਾਸ ਹੋਇਆ ਤੇ ਨਾ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਸਮੇਂ।ਜੋ ਹਲਕਾ ਅਮਲੋਹ ਅੰਦਰ ਵੱਡੇ ਪੱਧਰ ਤੇ ਵਿਕਾਸ ਕਰਵਾਇਆ ਗਿਆ ਹੈ ਉਹ ਦੇਣ ਸਿਰਫ ਤੇ ਸਿਰਫ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਹੈ ਜਿਹਨਾਂ ਵੱਲੋਂ ਸ ਸੁਖਬੀਰ ਸਿੰਘ ਬਾਦਲ ਤੋਂ ਸੰਗਤ ਦਰਸ਼ਨ ਕਰਵਾ ਕੇ ਕਰੌੜਾ ਰੁਪਏ ਅਮਲੋਹ ਹਲਕੇ ਦੇ ਵਿਕਾਸ ਲਈ ਦਵਾਏ ਗੲਏ। ਤੇ ਉਹਨਾਂ ਗ੍ਰਾਂਟਾਂ ਰਾਹੀ ਹੀ ਹਲਕਾ ਅਮਲੋਹ ਦੀ ਦਿੱਖ ਬਦਲੀ ਸੀ। ਤੇ ਮੈ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਕੀਤੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਈਆਂ ਹਾਂ।ਤੇ ਆਉਂਦੇ ਦਿਨਾਂ ਵਿੱਚ ਹੋਰ ਵੀ ਵੱਡੀ ਗਿਣਤੀ ਕਾਂਗਰਸ ਦੇ ਆਗੂ ਤੇ ਵਰਕਰ ਜਲਦ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣਗੇ। ਇਸ ਮੌਕੇ ਤੇ ਜਿਥੇ ਗੁਰਪ੍ਰੀਤ ਸਿੰਘ ਰਾਜੂ ਖੰਨਾ ਤੇ ਬਹਾਦਰ ਸਿੰਘ ਹੈਬਤਪੁਰ ਵੱਲੋਂ ਕੁਲਵਿੰਦਰ ਸਿੰਘ ਰਹਿਲ ਨੂੰ ਸਿਰੋਪਾ ਪਾ ਕਿ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ ਉਥੇ ਮੂੰਹ ਮਿੱਠਾ ਕਰਵਾਉਦੇ ਹੋਏ ਰਹਿਲ ਨੂੰ ਪਾਰਟੀ ਅੰਦਰ ਹਰ ਮਾਣ ਸਤਿਕਾਰ ਦੇਣ ਦਾ ਭਰੋਸਾ ਵੀ ਦਿੱਤਾ ਗਿਆ। ਇਸ ਮੌਕੇ ਤੇ ਸੀਨੀਅਰ ਆਗੂ ਜਥੇਦਾਰ ਕੁਲਦੀਪ ਸਿੰਘ ਮੁੱਢੜੀਆ, ਹਲਕਾ ਆਬਜ਼ਰਵਰ ਜਥੇਦਾਰ ਹਰਬੰਸ ਸਿੰਘ ਬਡਾਲੀ, ਜਥੇਦਾਰ ਕੁਲਦੀਪ ਸਿੰਘ ਮਛਰਾਈ, ਜਥੇਦਾਰ ਹਰਿੰਦਰ ਸਿੰਘ ਦੀਵਾ, ਡਾ ਅਰੁਜਨ ਸਿੰਘ ਪ੍ਰਧਾਨ ਆਦਿ ਮੌਜੂਦ ਸਨ।
