ਅੰਮ੍ਰਿਤਸਰ ਤੋਂ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਜੀਤਮਹਿੰਦਰ ਸਿੰਘ ਸਿੱਧੂ ਨਾਲ ਕੀਤੀ ਮੁਲਾਕਾਤ

0

ਤਲਵੰਡੀ ਸਾਬੋ, 06 ਮਈ (ਗੁਰਜੰਟ ਸਿੰਘ ਨਥੇਹਾ)- ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਕਾਂਗਰਸ ਦੇ ਸੀਨੀਅਰ ਆਗੂਆਂ ਚ ਸ਼ੁਮਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਲੋਕ ਸਭਾ ਹਲਕਾ ਬਠਿੰਡਾ ਤੋਂ ਕਾਂਗਰਸ ਪਾਰਟੀ ਵੱਲੋਂ ਚੋਣ ਲੜ ਚੁੱਕੇ ਸੀਨੀਅਰ ਆਗੂ ਜੀਤਮਹਿੰਦਰ ਸਿੰਘ ਸਿੱਧੂ ਸਾਬਕਾ ਵਿਧਾਇਕ ਦੀ ਰਿਹਾਇਸ਼ ਵਿਖੇ ਪਹੁੰਚ ਕੇ ਉਨਾਂ ਨਾਲ ਮੁਲਾਕਾਤ ਕੀਤੀ। ਟੀਮ ਸਿੱਧੂ ਵੱਲੋਂ ਇੱਥੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਦੱਸਿਆ ਗਿਆ ਕਿ ਗੁਰਜੀਤ ਸਿੰਘ ਔਜਲਾ ਨੇ ਜੀਤਮਹਿੰਦਰ ਸਿੰਘ ਸਿੱਧੂ ਨਾਲ ਮੁਲਾਕਾਤ ਦੌਰਾਨ ਜਿੱਥੇ ਸਮੁੱਚੇ ਖਿੱਤੇ ‘ਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਸੰਭਾਵੀ ਯੋਜਨਾਵਾਂ ਸਬੰਧੀ ਵੀਚਾਰ ਚਰਚਾ ਕੀਤੀ ਉੇੱਥੇ ਇਲਾਕੇ ਨਾਲ ਸਬੰਧਿਤ ਕਈ ਹੋਰ ਅਹਿਮ ਮਸਲਿਆਂ ਸਬੰਧੀ ਵੀ ਵੀਚਾਰਾਂ ਹੋਈਆਂ। ਸਿੱਧੂ ਨੇ ਇਸ ਮੌਕੇ ਅਗਾਮੀ ਨਗਰ ਨਿਗਮ/ਨਗਰ ਕੌਂਸਲ ਚੋਣਾਂ ਸਬੰਧੀ ਗੱਲਬਾਤ ਕਰਦਿਆਂ ਦੱਸਿਆ ਕਿ ਆਮ ਲੋਕ ਕਾਂਗਰਸ ਪਾਰਟੀ ਦੀਆਂ ਨੀਤੀਆਂ ਚ ਯਕੀਨ ਰੱਖਦੇ ਹਨ ਤੇ ਉਹ ਇੰਨ੍ਹਾਂ ਚੋਣਾਂ ਵਿੱਚ ਕਾਂਗਰਸ ਪਾਰਟੀ ਦਾ ਸਾਥ ਦੇਣਗੇ। ਉਨਾਂ ਮੁਤਾਬਿਕ ਉਕਤ ਚੋਣਾਂ ਲਈ ਕਾਂਗਰਸ ਪਾਰਟੀ ਨੇ ਪੂਰੀ ਤਰ੍ਹਾਂ ਤਿਆਰੀ ਕਰ ਲਈ ਹੈ ਅਤੇ ਪਾਰਟੀ ਦਾ ਇੱਕ ਇੱਕ ਆਗੂ ਤੇ ਵਰਕਰ ਚੋਣਾਂ ਚ ਪਾਰਟੀ ਦੀ ਜਿੱਤ ਲਈ ਹੁਣੇ ਤੋਂ ਮਿਹਨਤ ਕਰ ਰਿਹੈ ਜਿਸਦੇ ਨਤੀਜੇ ਸ਼ਾਨਦਾਰ ਨਿਕਲਣਗੇ। ਗੁਰਜੀਤ ਸਿੰਘ ਔਜਲਾ ਨੇ ਉਕਤ ਮੁਲਾਕਾਤ ਸਬੰਧੀ ਦੱਸਿਆ ਕਿ ਸਿੱਧੂ ਪਰਿਵਾਰ ਨਾਲ ਉਨਾਂ ਦੇ ਪਿਛਲੇ ਕਾਫੀ ਸਮੇਂ ਤੋਂ ਬਹੁਤ ਨਜ਼ਦੀਕੀ ਸਬੰਧ ਹਨ ਤੇ ਕਿਉਂਕਿ ਉਹ ਉਕਤ ਖਿੱਤੇ ਦੀ ਰਾਜਨੀਤੀ ਚ ਇੱਕ ਵਿਸ਼ੇਸ ਮੁਕਾਮ ਰੱਖਦੇ ਹਨ ਇਸ ਲਈ ਅੱਜ ਉਨਾਂ ਨਾਲ ਮੁਲਾਕਾਤ ਕਰਕੇ ਕੁਝ ਸਿਆਸੀ ਅਤੇ ਸਮਾਜਿਕ ਮਸਲਿਆਂ ਤੇ ਚਰਚਾ ਕੀਤੀ ਹੈ। ਔਜਲਾ ਨੇ ਇਸ ਮੌਕੇ ਦਾਅਵਾ ਕੀਤਾ ਕਿ ਕੇਰਲਾ ਤੋਂ ਬਾਅਦ ਹੁਣ ਕਾਂਗਰਸ ਪਾਰਟੀ 2027 ਚ ਪੰਜਾਬ ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਰਕਾਰ ਬਣਾਵੇਗੀ।

Leave a Reply

Your email address will not be published. Required fields are marked *