ਕਾਂਗਰਸ ਪਾਰਟੀ ਨੇ ਹਮੇਸ਼ਾਂ ਹੀ ਵਰਕਰਾਂ ਦੀਆਂ ਭਾਵਨਾਵਾਂ ਦੀ ਕਦਰ ਕੀਤੀ ਹੈ- ਪਡਿਆਲਾ

0

ਸੁਰਜੀਤ ਸਿੰਘ ਲਖਨੌਰ ਕਾਂਗਰਸ ਐਸ.ਸੀ ਵਿੰਗ ਦੇ ਸੂਬਾ ਜਨਰਲ ਸਕੱਤਰ ਨਿਯੁਕਤ ਕੁਰਾਲੀ, 4 ਜੂਨ (ਰਾਜਾ ਸਿੰਘ ਭੰਗੂ)- :-ਕਾਂਗਰਸ ਪਾਰਟੀ ਨੇ ਹਮੇਸ਼ਾਂ ਪਾਰਟੀ ਦੇ ਮਿਹਨਤੀ ਅਤੇ ਇਮਾਨਦਾਰ ਵਰਕਰਾਂ ਦੀਆਂ ਭਾਵਨਾਵਾਂ ਸਮਝੀਆਂ ਹਨ ਅਤੇ ਪਾਰਟੀ ਲਈ ਕੀਤੀ ਸੇਵਾ ਦੇ ਮੱਦੇਨਜ਼ਰ ਹਮੇਸ਼ਾਂ ਹੀ ਮਾਨ ਸਨਮਾਨ ਦਿੰਦਿਆਂ ਅਹੁਦਿਆਂ ਨਾਲ ਨਿਵਾਜਦੀ ਰਹੀ ਹੈ। ਇਹ ਵਿਚਾਰ ਅੱਜ ਸੀਨੀਅਰ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਜਨਰਲ ਸਕੱਤਰ ਪੰਜਾਬ ਕਿਸਾਨ ਕਾਂਗਰਸ ਵੱਲੋਂ ਸੂਬੇ ‘ਚ ਪਾਰਟੀ ਦੀ ਹੋਰ ਮਜਬੂਤੀ ਲਈ ਸੀਨੀਅਰ ਆਗੂ ਸੁਰਜੀਤ ਸਿੰਘ ਲਖਨੌਰ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਐਸ.ਸੀ ਵਿੰਗ ਦਾ ਸੂਬਾ ਜਰਨਲ ਸਕੱਤਰ ਨਿਯੁਕਤ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ। ਇਸ ਮੌਕੇ ਗੁਰਪ੍ਰਤਾਪ ਸਿੰਘ ਪਡਿਆਲਾ ਨੇ ਕਿਹਾ ਕਿ ਸੁਰਜੀਤ ਸਿੰਘ ਲਖਨੌਰ ਲੰਮੇ ਸਮੇਂ ਤੋਂ ਕਾਂਗਰਸ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਕਾਂਗਰਸ ਪਾਰਟੀ ਲਈ ਜ਼ਮੀਨੀ ਪੱਧਰ ਤੇ ਪ੍ਰਚਾਰ ਕਰ ਰਹੇ ਹਨ। ਉਹਨਾਂ ਦੀ ਪਾਰਟੀ ਪ੍ਰਤੀ ਮਿਹਨਤ ਨੂੰ ਵੇਖਦਿਆਂ ਅੱਜ ਕਾਂਗਰਸ ਪਾਰਟੀ ਵੱਲੋਂ ਉਹਨਾਂ ਨੂੰ ਪੰਜਾਬ ਕਾਂਗਰਸ ਦੇ ਐਸ.ਸੀ ਸੈਲ ਦਾ ਜਰਨਲ ਸਕੱਤਰ ਦਾ ਅਹੁਦਾ ਦੇਕੇ ਨਵਾਜਿਆ ਗਿਆ ਹੈ। ਇਸ ਮੌਕੇ ਸੁਰਜੀਤ ਸਿੰਘ ਲਖਨੌਰ ਨੇ ਵੀ ਕਾਂਗਰਸ ਪਾਰਟੀ ਦੀ ਸਮੁੱਚੀ ਹਾਈ ਕਮਾਂਡ ਕਰਦਿਆਂ ਕਿਹਾ ਕਿ ਉਹ ਹਮੇਸ਼ਾ ਪਾਰਟੀ ਦੀ ਤਰੱਕੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ ਅਤੇ ਪਾਰਟੀ ਦੀਆਂ ਨੀਤੀਆਂ ਘਰ ਘਰ ਤੱਕ ਪਹੁੰਚਾਉਣਗੇ। ਲਖਨੌਰ ਦੀ ਇਸ ਨਿਯੁਕਤੀ ਨਾਲ ਹਲਕੇ ਦੇ ਆਗੂਆਂ ਅਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੁਲਵਿੰਦਰ ਸਿੰਘ ਨਗਲੀਆਂ ਸਾਬਕਾ ਸਰਪੰਚ, ਰਵਿੰਦਰ ਸਿੰਘ ਬੋਬੀ ਬੱਤਾ ਸਾਬਕਾ ਸਰਪੰਚ, ਮੁਕੇਸ਼ ਰਾਣਾ ਸਾਬਕਾ ਕੌਂਸਲਰ, ਸੁਰਿੰਦਰ ਕੌਰ ਸ਼ੇਰਗਿੱਲ, ਰਾਜਪਾਲ ਬੇਗੜਾ, ਰਾਜਵਿੰਦਰ ਸਿੰਘ ਸਲੇਮਪੁਰ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।

ਤਸਵੀਰ ਨਾਲ ਨੱਥੀ ਹੈ। 

Leave a Reply

Your email address will not be published. Required fields are marked *