ਕਾਂਗਰਸ ਰਾਜਪੁਰਾ ਦੀਆਂ ਨਗਰ ਕੌਂਸਲ ਚੋਣਾਂ ਚ ਸ਼ਾਨਦਾਰ ਜਿੱਤ ਹਾਸਿਲ ਕਰੇਗੀ:ਹਰਦਿਆਲ ਕੰਬੋਜ਼

ਪਟਿਆਲ਼ਾ 30 ਅਪ੍ਰੈਲ (ਰਾਜਿੰਦਰ ਸਿੰਘ ਥਿੰਦ)ਕਾਂਗਰਸ ਨਗਰ ਕੌਂਸਲ ਰਾਜਪੁਰਾ ਦੀਆਂ ਚੋਣਾਂ ਚ ਸ਼ਾਨਦਾਰ ਜਿੱਤ ਹਾਸਿਲ ਕਰੇਗੀ!ਨਗਰ ਕੌਂਸਲ ਰਾਜਪੁਰਾ ਦੇ ਵਾਰਡ ਨੰਬਰ 5 ਦੇ ਵਸਨੀਕਾਂ ਦੀ ਇੱਕ ਵਿਸ਼ੇਸ਼ ਮੀਟਿੰਗ ਮੀਟਿੰਗ ਜਿਸ ਵਿੱਚ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੇ ਵੀ ਭਾਗ ਲਿਆ ਨੂੰ ਸਬੋਧਨ ਕਰਦੇ ਹੋਏ ਸਾਬਕਾ ਵਿਧਾਇਕ ਹਰਦਿਆਲ ਕੰਬੋਜ਼ ਨੇ ਇਸ ਗੱਲ ਦਾ ਖੁਲਾਸਾ ਕੀਤਾ? ਅੱਜ ਦੀ ਇਸ
ਮੀਟਿੰਗ ਦੌਰਾਨ ਪਤਵੰਤੇ ਸੱਜਣਾਂ ਵੱਲੋਂ ਸਰਬਸੰਮਤੀ ਨਾਲ ਸ਼੍ਰੀਮਤੀ ਕਮਲਾ ਦੇਵੀ ਜ ਪਤਨੀ ਸਤਪਾਲ ਸਿੰਘ, ਵਾਸੀ ਡੀ ਬਲਾਕ ਡਾਲੀਮਾ ਵਿਹਾਰ ਨੂੰ ਕਾਂਗਰਸ ਦੇ ਉਮੀਦਵਾਰ ਵਜੋਂ ਨਗਰ ਕੌਂਸਲ ਚੋਣਾਂ ਲਈ ਮੈਦਾਨ ਵਿੱਚ ਉਤਾਰਣ ਦਾ ਫੈਸਲਾ ਲਿਆ ਗਿਆ ਅਤੇ ਕਾਂਗਰਸ ਪਾਰਟੀ ਨੂੰ ਟਿਕਟ ਦੇਣ ਦੀ ਬੇਨਤੀ ਕੀਤੀ ਗਈ।
ਇਸ ਦੌਰਾਨ ਸਮੂਹ ਵਾਰਡ ਵਾਸੀਆਂ ਵੱਲੋਂ ਨਗਰ ਕੌਂਸਲ ਹਰਦਿਆਲ ਕੰਬੋਜ਼ ਨੇ ਚੋਣਾਂ ਵਿੱਚ ਕਾਂਗਰਸ ਦੇ ਉਮੀਦਵਾਰ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦੀ ਅਪੀਲ ਕੀਤੀ।
ਇਸ ਮੌਕੇ ਸ਼੍ਰੀਮਤੀ ਪੁਸ਼ਪਾ ਦੇਵੀ ਜੀ, ਮਮਤਾ ਦੇਵੀ ਜੀ, ਨੀਲਮ ਸਾਲਦੀ ਜੀ, ਸੰਤੋਸ਼ ਰਾਣੀ, ਸ਼੍ਰੀ ਇੰਦਰਜੀਤ ਸਿੰਘ, ਗੁਲਸ਼ਨ ਪਾਸੀ ਜੀ, ਲਵਲੀ, ਮੋਨੂੰ, ਬਿਕਰਮਜੀਤ ਸਿੰਘ, ਕੱਕੜ, ਐਡਵੋਕੇਟ ਸੁੱਚਾ ਸਿੰਘ ਜੀ, ਪਰਸ਼ੋਤਮ, ਧਰਮਪਾਲ ਤੇ ਸੁਖਵਿੰਦਰ ਸਿੰਘ ਕਾਂਗਰਸ ਦੇ ਹੋਰ ਬਹੁਤ ਸਾਰੇ ਆਗੂ ਅਤੇ ਵਰਕਰ ਹਾਜ਼ਰ ਸਨ
