ਪੀ.ਆਰ.ਟੀ.ਸੀ. ਤੇ ਪਨਬੱਸ ਬਸਾਂ ਦੇ ਠੇਕਾ ਮੁਲਾਜ਼ਮ ਕਰਨਗੇ ਚੱਕਾ ਜਾਮ


ਪਟਿਆਲਾ, 7 ਜੁਲਾਈ (ਨਿਊਜ਼ ਟਾਊਨ ਨੈਟਵਰਕ) : ਪੰਜਾਬ ’ਚ ਮੁੜ ਤੋਂ ਸਰਕਾਰੀ ਬੱਸਾਂ ਦਾ ਚੱਕਾ ਜਾਮ ਹੋਣ ਵਾਲਾ ਹੈ ਜਿਸ ਕਾਰਨ ਆਮ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦੱਸਣਯੋਗ ਹੈ ਕਿ ਪੰਜਾਬ ਦੇ ਠੇਕਾ ਮੁਲਾਜ਼ਮਾਂ ਵਲੋਂ 9, 10 ਤੇ 11 ਜੁਲਾਈ ਨੂੰ ਹੜਤਾਤ ਕਰਨ ਦਾ ਐਲਾਨ ਕੀਤਾ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਕ ਪੀਆਰਟੀਸੀ ਤੇ ਪਨਬੱਸ ਦੇ ਠੇਕਾ ਮੁਲਾਜ਼ਮਾਂ ਗੇਟ ਰੈਲੀ ਕੀਤੀ ਗਈ। ਠੇਕਾ ਮੁਲਾਜ਼ਮਾਂ ਦਾ ਕਹਿਣਾ ਹੈ ਕਿ 36 ਮੀਟਿੰਗਾਂ ਤੋਂ ਬਾਅਦ ਵੀ ਉਨ੍ਹਾਂ ਦੇ ਹੱਥ ਖਾਲੀ ਹਨ। ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਬਿਲਕੁੱਲ ਵੀ ਨਹੀਂ ਦਿਤਾ ਜਾ ਰਿਹਾ ਹੈ ਜਿਸ ਦੇ ਚੱਲਦੇ ਉਨ੍ਹਾਂ ਵਲੋਂ ਤਿੰਨ ਦਿਨੀਂ ਹੜਤਾਲ ਦਾ ਐਲਾਨ ਕੀਤਾ ਗਿਆ ਹੈ।
ਪਟਿਆਲਾ ਡਿਪੂ ਤੇ ਸੂਬਾ ਮੀਤ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ, ਚੈਅਰਮੈਨ ਸੁਲਤਾਨ ਸਿੰਘ, ਕੈਸ਼ੀਅਰ ਅਤਿੰਦਰਪਾਲ ਸਿੰਘ ਨੇ ਗੇਟ ਰੈਲੀ ਤੋਂ ਬੋਲਦਿਆਂ ਕਿਹਾ ਕਿ ਠੇਕੇਦਾਰਾ ਦੇ ਹੱਥ ਮੌਜੂਦਾ ਸਰਕਾਰਾਂ ਨਾਲ ਜੁੜਦੇ ਹਨ ਅਤੇ ਤੇ ਪੰਜਾਬ ਦੇ ਨੋਜਵਾਨ ਦਾ ਸ਼ੋਸਣ ਕਰ ਰਹੇ ਹਨ ਇਸ ਦੀਆਂ ਵੀਡੀਓਜ਼ ਆਦਿ ਸੋਸ਼ਲ ਮੀਡੀਆ ਵੀਡੀਓ ਪਾਈਆਂ ਗਈਆਂ ਹਨ ਜਿਸ ਵਿਚ ਕਿਹਾ ਗਿਆ ਕਿ ਪੰਜਾਬ ਦੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਂਦੇ ਸਾਰ ਹੀ ਠੇਕੇਦਾਰੀ ਸਿਸਟਮ ਨੂੰ ਖਤਮ ਕਰ ਦੇਵਾਂਗੇ ਪਰ ਅੱਜ ਸਰਕਾਰ ਬਣੀ ਨੂੰ 3 ਸਾਲ ਤੋਂ ਵੀ ਉਪਰ ਦਾ ਸਮਾਂ ਹੋ ਗਿਆ ਹੈ ਪਰ ਇਕ ਵੀ ਮੁਲਾਜ਼ਮ ਨੂੰ ਪੱਕਾ ਨਹੀਂ ਕੀਤਾ ਗਿਆ।
ਠੇਕੇਦਾਰੀ ਸਿਸਟਮ ਜਿਉਂ ਦੀ ਤਿਉਂ ਚੱਲ ਰਿਹਾ ਭ੍ਰਿਸ਼ਟਾਚਾਰ ਦੇ ਨਾਲ ਵਿਭਾਗਾਂ ਦੇ ਵਿਚ ਭਰਤੀ ਕੀਤੀ ਜਾਂ ਰਹੀ ਹੈ ਪਹਿਲਾਂ ਟਰਾਂਸਪੋਰਟ ਮੰਤਰੀ ਪੰਜਾਬ ਅਤੇ ਫੇਰ ਮੁੱਖ ਮੰਤਰੀ ਪੰਜਾਬ ਨੇ 1 ਜੁਲਾਈ 2024 ਨੂੰ ਮੀਟਿੰਗ ਕਰਕੇ ਯੂਨੀਅਨ ਦੀਆਂ ਮੰਗਾਂ ਦਾ 1 ਮਹੀਨੇ ਦੇ ਵਿਚ ਕਮੇਟੀ ਬਣਾਕੇ ਹੱਲ ਕਰਨ ਦਾ ਭਰੋਸਾ ਦਿਤਾ ਸੀ ਕਮੇਟੀ ਬਣੀ ਨੂੰ ਪਰ 1 ਸਾਲ ਹੋ ਗਿਆ।
ਕਮੇਟੀ ਨੇ ਹੁਣ ਤਕ ਇਕ ਵੀ ਮੰਗ ਦਾ ਹੱਲ ਨਹੀਂ ਕੀਤਾ 10-12 ਸਾਲ ਤੋਂ ਠੇਕੇਦਾਰੀ ਸਿਸਟਮ ਤਹਿਤ ਕੰਮ ਕਰਦੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਗਿਆ ਆਊਟ ਸੋਰਸ ਠੇਕੇਦਾਰ ਠੇਕੇਦਾਰੀ ਸਿਸਟਮ ਤਹਿਤ ਲੁੱਟ ਦਿਨ ਪ੍ਰਤੀ ਦਿਨ ਵੱਧਦੀ ਜਾ ਰਹੀ ਹੈ ਅਤੇ ਹੁਣ ਬਿਨਾਂ ਠੇਕੇਦਾਰ ਨਾਲ ਐਗਰੀਮੈਂਟ ਤੋਂ ਭਰਤੀ ਕੀਤੀ ਜਾ ਰਹੀ ਹੈ।
ਟਰਾਂਸਪੋਰਟ ਮੰਤਰੀ ਪੰਜਾਬ ਵਲੋਂ ਕਮੇਟੀ ਗਠਿਤ ਕੀਤੀ ਗਈ 2 ਮਹੀਨੇ ਦੇ ਵਿਚ ਮੰਗਾਂ ਹੱਲ ਕਰਨ ਦਾ ਭਰੋਸਾ ਦਿਤਾ ਗਿਆ ਪਰ ਅੱਜ 1 ਸਾਲ 5 ਮਹੀਨੇ ਬੀਤ ਚੁੱਕੇ ਨੇ ਕੋਈ ਹੱਲ ਨਹੀਂ ਕੱਢਿਆ ਪਰ ਯੂਨੀਅਨ ਨੂੰ ਵਾਰ-ਵਾਰ ਸੰਘਰਸ਼ ਕਰਨ ਦੇ ਲਈ ਮਜਬੂਰ ਕੀਤਾ ਜਾ ਰਿਹਾ ਮੰਗਾਂ ਦਾ ਕੋਈ ਹੱਲ ਨਹੀਂ ਕੀਤਾ ਗਿਆ ਮੁੱਖ ਮੰਤਰੀ ਪੰਜਾਬ ਵਲੋਂ ਵੀ 1 ਮਹੀਨੇ ਦੇ ਵਿਚ ਹੱਲ ਕਰਨ ਦਾ ਭਰੋਸਾ ਦਿਤਾ ਸੀ ਪਰ ਹੁਣ ਤਕ 1 ਸਾਲ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਸਾਰਿਆਂ ਵਲੋਂ ਟਾਲਮਟੋਲ ਚੱਲ ਰਿਹਾ ਹੈ ਵਾਰ-ਵਾਰ ਲਾਰੇ ਲਾ ਕੇ ਸਮਾਂ ਟਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਜੇਕਰ ਸਰਕਾਰ ਨੇਂ ਮੰਗਾ ਦਾ ਹੱਲ ਨਾ ਕੀਤਾ ਤਾਂ ਮਜਬੂਰੀ ਵਿਚ 9, 10 ਅਤੇ 11 ਜੁਲਾਈ ਨੂੰ ਯੂਨੀਅਨ ਵਲੋਂ ਪੂਰਨ ਤੌਰ ਤੇ ਪਨਬਸ ਪੀ ਆਰ ਟੀ ਸੀ ਦਾ ਚੱਕਾ ਜਾਮ ਕਰਕੇ ਸਰਕਾਰ ਦੇ ਖਿਲਾਫ ਰੋਸ ਧਰਨਾ ਦਿਤਾ ਜਾਵੇਗਾ ਤੇ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ ‘ਤੇ ਪੱਕਾ ਧਰਨਾ ਦਿਤਾ ਜਾਵੇਗਾ।
