ਮੁੜ ਤੋਂ ਡਰਾਉਣ ਲੱਗਾ ‘ਕੋਰੋਨਾ ਵਾਇਰਸ’, ਐਡਵਾਇਜ਼ਰੀ ਜਾਰੀ।

ਸਿਹਤ ਵਿਭਾਗ ਵਲੋਂ ਲੋਕਾਂ ਨੂੰ ਜਾਰੀ ਕੀਤੀਆਂ ਹਦਾਇਤਾਂ, ਇਹਨਾਂ ਗੱਲਾਂ ਦਾ ਰੱਖੋ ਖਾਸ ਧਿਆਨ

ਚੰਡੀਗੜ੍ਹ 14 ਜੂਨ ( ਨਿਊਜ਼ ਟਾਊਨ ਨੈੱਟਵਰਕ ) ਦੇਸ਼ ਵਿਚ ਕੋਵਿਡ-19 ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਪੰਜਾਬ ‘ਚ ਕੋਰੋਨਾ ਦੇ 29 ਐਕਟਿਵ ਕੇਸ ਹਨ। ਪੰਜਾਬ ਵਿਚ ਲੰਗੇ 2 ਦਿਨਾਂ ਵਿਚ 2 ਮਰੀਜ਼ਾਂ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ।
ਇਸ ਦੇ ਮੱਦੇਨਜ਼ਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਨੇ ਲੋਕਾਂ ਦੀ ਸੁਰੱਖਿਆ ਲਈ ਇੱਕ ਸਾਵਧਾਨੀ ਐਡਵਾਇਜ਼ਰੀ ਜਾਰੀ ਕੀਤੀ ਹੈ। ਇਸ ਐਡਵਾਇਜ਼ਰੀ ‘ਚ ਕਿਹਾ ਗਿਆ ਹੈ ਕਿ ਪੰਜਾਬ ਵਿਚ ਸਥਿਤੀ ਕਾਬੂ ਹੇਠ ਹੈ ਤੇ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ ਹੈ। ਹਾਲਾਂਕਿ, ਇਸ ਐਡਵਾਇਜ਼ਰੀ ਵਿਚ ਨਾਗਰਿਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਸੰਕਰਮਣ ਦੇ ਫੈਲਾਅ ਨੂੰ ਰੋਕਣ ਲਈ ਮੁਢਲੀ ਸੁਰੱਖਿਆ ਸਾਵਧਾਨੀਆਂ ਦੀ ਪਾਲਣਾ ਕਰਨ।

ਐਡਵਾਇਜ਼ਰੀ ‘ਚ ਕਿਹਾ ਗਿਆ ਹੈ
ਵੱਡੇ ਉਮਰ ਦੇ ਵਿਅਕਤੀ, ਗਰਭਵਤੀ ਮਹਿਲਾਵਾਂ, ਬਿਮਾਰ ਜਾਂ ਕਮਜ਼ੋਰ ਰੋਗ ਪ੍ਰਤੀਰੋਧਕ ਸਮਰੱਥਾ ਵਾਲੇ ਲੋਕਾਂ ਨੂੰ ਭੀੜ-ਭਾੜ ਵਾਲੀਆਂ ਥਾਵਾਂ ਉਤੇ ਮਾਸਕ ਪਹਿਨਣ।
ਹੈਲਥਕੇਅਰ ਸਟਾਫ ਨੂੰ ਵੀ ਸਲਾਹ ਹੈ ਕਿ ਉਹ ਮਾਸਕ ਪਹਿਨਣ ਤੇ ਕੋਵਿਡ-ਉਚਿਤ ਵਿਹਾਰ ਦੀ ਪਾਲਣਾ ਕਰਨ।
ਖੰਘਣ ਜਾਂ ਛਿੱਕਣ ਸਮੇਂ ਆਪਣੇ ਮੂੰਹ ਤੇ ਨੱਕ ਨੂੰ ਰੁਮਾਲ, ਟਿਸ਼ੂ ਜਾਂ ਬਾਂਹ ਨਾਲ ਢੱਕੋ।
ਇਸ਼ਤਿਹਾਰਬਾਜ਼ੀ
ਭੀੜ-ਭਾੜ ਵਾਲੀਆਂ ਜਾਂ ਘੱਟ ਹਵਾਦਾਰ ਥਾਵਾਂ ਤੋਂ ਬਚੋ, ਖਾਸ ਕਰਕੇ ਜੇ ਤੁਹਾਨੂੰ ਪਹਿਲਾਂ ਤੋਂ ਹੀ ਸਿਹਤ ਸਮੱਸਿਆ ਹੈ।
ਬਿਨਾਂ ਹੱਥ ਧੋਤੇ ਆਪਣੇ ਚਿਹਰੇ, ਮੂੰਹ ਜਾਂ ਅੱਖਾਂ ਨੂੰ ਨਾ ਛੂਹੋ।
ਸਰਵਜਨਕ ਥਾਵਾਂ ਤੇ ਥੁੱਕਣ ਤੋਂ ਬਚੋ।
ਸਵੈ-ਉਪਚਾਰ ਨਾ ਕਰੋ, ਖਾਸ ਕਰਕੇ ਸਾਹ ਸਬੰਧੀ ਲੱਛਣਾਂ ਲਈ ਹਮੇਸ਼ਾ ਡਾਕਟਰੀ ਸਲਾਹ ਲਵੋ।

