ਭਾਜਪਾ ਦੇ ਕਾਰਜਕਾਲ ਵਿੱਚ ਭ੍ਰਿਸ਼ਟਾਚਾਰੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ: ਅਮਨ ਥਾਪਰ

0

ਮਾਲੇਰਕੋਟਲਾ ( ਮੁਨਸ਼ੀ ਫ਼ਾਰੂਕ)ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਵਿਰੁੱਧ ਈ ਡੀ ਦੀ ਕਾਰਵਾਈ ਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਮਨ ਥਾਪਰ ਨੇ ਇੱਕ ਵਿਸ਼ੇਸ਼ ਬਿਆਨ ਜਾਰੀ ਕਰਦਿਆਂ ਕਿਹਾ ਕਿ ਭਾਜਪਾ ਸਰਕਾਰ ਦੇ ਸ਼ਾਸਨਕਾਲ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਜਾ ਰਹੀ ਹੈ ਅਤੇ ਕਿਸੇ ਵੀ ਭ੍ਰਿਸ਼ਟਾਚਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਦਾ ਮੁੱਖ ਟੀਚਾ ਪਾਰਦਰਸ਼ੀ ਪ੍ਰਸ਼ਾਸਨ ਅਤੇ ਜਨਤਾ ਦੀ ਸੇਵਾ ਕਰਨਾ ਹੈ, ਜਿਸ ਵਿੱਚ ਭ੍ਰਿਸ਼ਟਾਚਾਰ ਲਈ ਕੋਈ ਥਾਂ ਨਹੀਂ ਹੈ। ਥਾਪਰ ਨੇ ਜ਼ੋਰ ਦੇ ਕੇ ਕਿਹਾ ਕਿ ਜਨਤਾ ਦੇ ਪੈਸੇ ਦੀ ਲੁੱਟ ਕਰਨ ਵਾਲਿਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਖੜ੍ਹਾ ਕੀਤਾ ਜਾ ਰਿਹਾ ਹੈ ਅਤੇ ਅਜਿਹੇ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਜਾਰੀ ਰੱਖੇਗੀ। ਉਨ੍ਹਾਂ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ। ਅਮਨ ਥਾਪਰ ਮੁਤਾਬਕ ਭਾਜਪਾ ਦਾ ਹਰ ਵਰਕਰ ਸਮਾਜ ਵਿੱਚ ਇਮਾਨਦਾਰੀ ਅਤੇ ਨੈਤਿਕਤਾ ਦੇ ਪ੍ਰਚਾਰ ਲਈ ਵਚਨਬੱਧ ਹੈ ਅਤੇ ਭ੍ਰਿਸ਼ਟਾਚਾਰ ਮੁਕਤ ਭਾਰਤ ਦਾ ਸੁਪਨਾ ਜਲਦ ਹੀ ਪੂਰੀ ਤਰ੍ਹਾਂ ਸਾਕਾਰ ਹੋਵੇਗਾ, ਜਿਸ ਨਾਲ ਦੇਸ਼ ਦੀ ਆਰਥਿਕਤਾ ਅਤੇ ਲੋਕਤੰਤਰ ਹੋਰ ਮਜ਼ਬੂਤ ਹੋਣਗੇ।

Leave a Reply

Your email address will not be published. Required fields are marked *

You may have missed