ਅਦਾਲਤ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਸਮੇਤ 5 ਲੋਕਾਂ ਨੂੰ ਭੇਜੇ ਸੰਮਨ

0
summan

ਅਦਾਲਤ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ...

ਪਟਿਆਲਾ : ਸਾਬਕਾ ਆਮ ਆਦਮੀ ਪਾਰਟੀ (ਆਪ) ਦੀ ਮਹਿਲਾ ਆਗੂ ਸ਼ਵੇਤਾ ਜਿੰਦਲ ਵੱਲੋਂ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪਟਿਆਲਾ ਦੀ ਅਦਾਲਤ ਨੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਸਮੇਤ ਪੰਜ ਵਿਅਕਤੀਆਂ ਨੂੰ ਸੰਮਨ ਜਾਰੀ ਕੀਤੇ ਹਨ। ਅਦਾਲਤ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਉਨ੍ਹਾਂ ਦੇ ਪੁੱਤਰ ਰਾਹੁਲ ਸੈਣੀ, ਸਿਹਤ ਮੰਤਰੀ ਦੇ ਦਫ਼ਤਰ ਇੰਚਾਰਜ ਜਸਬੀਰ ਗਾਂਧੀ, ਵਾਰਡ ਨੰਬਰ 14 ਦੇ ਕੌਂਸਲਰ ਗੁਰਕਿਰਪਾਲ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਨੂੰ 20 ਜੁਲਾਈ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।

ਜਾਣਕਾਰੀ ਅਨੁਸਾਰ ਇਸ ਤੋਂ ਪਹਿਲਾਂ ਅਦਾਲਤ ਵੱਲੋਂ 15 ਜੂਨ ਨੂੰ ਪੇਸ਼ ਹੋਣ ਲਈ ਵੀ ਸੰਮਨ ਜਾਰੀ ਕੀਤੇ ਗਏ ਸਨ। ਉਧਰ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਐਤਵਾਰ ਨੂੰ ਸ਼ਹਿਰ ਵਿੱਚ ਇੱਕ ਪ੍ਰੋਗਰਾਮ ਦੌਰਾਨ ਇਸ ਮਾਮਲੇ ‘ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਉਨ੍ਹਾਂ ਖ਼ਿਲਾਫ਼ ਅਦਾਲਤ ਵਿੱਚ ਦਾਇਰ ਕੀਤੀ ਗਈ ਪਟੀਸ਼ਨ ਸਿਆਸਤ ਤੋਂ ਪ੍ਰੇਰਿਤ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਵੀ ਅਦਾਲਤ ਵਿੱਚ ਵਕੀਲ ਪੇਸ਼ ਹੋਣਗੇ ਅਤੇ ਉਨ੍ਹਾਂ ਨੂੰ ਨਿਆਂਪਾਲਿਕਾ ‘ਤੇ ਪੂਰਾ ਭਰੋਸਾ ਹੈ ਕਿ ਉਨ੍ਹਾਂ ਨੂੰ ਇਨਸਾਫ਼ ਮਿਲੇਗਾ।

Leave a Reply

Your email address will not be published. Required fields are marked *