DC Patiala ਵੱਲੋਂ ਹੜ੍ਹ ਦੀ ਤੁਰੰਤ ਚਿਤਾਵਨੀ ਤੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਜਾਣ ਦੀ ਅਪੀਲ…

0
Screenshot 2025-09-03 145628

ਪਟਿਆਲਾ , 3 ਸਤੰਬਰ (ਨਿਊਜ਼ ਟਾਊਨ ਨੈੱਟਵਰਕ) :

ਘੱਗਰ ਦਰਿਆ-ਤਹਿਸੀਲ ਰਾਜਪੁਰਾ (ਘਨੌਰ) ਦੇ ਘੱਗਰ ਨੇੜੇ ਲੱਗਦੇ ਪਿੰਡਾਂ ‘ਚ ਘੱਗਰ ‘ਚ ਕਿਸੇ ਵੀ ਸਮੇਂ ਪਾੜ ਪੈ ਸਕਦਾ ਹੈ, ਇਸ ਲਈ ਹੇਠ ਲਿਖੇ ਪਿੰਡਾਂ ਦੇ ਲੋਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਤੁਰੰਤ ਸੁਰੱਖਿਅਤ ਥਾਂਵਾਂ ‘ਤੇ ਪਹੁੰਚਣ।

ਤੇਪਲਾ, ਰਾਜਗੜ੍ਹ, ਮਹਿਮੂਦਪੁਰ, ਦੜਵਾ, ਸੰਜਰਪੁਰ, ਨਨਹੇੜੀ, ਰਾਏਪੁਰ, ਸ਼ਮਸਪੁਰ, ਊਂਟਸਰ, ਜੰਡ ਮੰਗੋਲੀ, ਹਰਪਾਲਾਂ, ਕਾਮੀ ਖੁਰਦ, ਰਾਮਪੁਰ, ਸੌਂਟਾ, ਚਮਾਰੂ, ਕਪੂਰੀ, ਕਮਾਲਪੁਰ, ਲਾਛੜੂ ਖੁਰਦ, ਸਰਾਲਾ ਕਲਾਂ, ਮਹਿਦੂਦਾ, ਸਰਾਲਾ ਖੁਰਦ, ਇਨ੍ਹਾਂ ਪਿੰਡਾਂ ਦੇ ਵਸਨੀਕਾਂ ਨੂੰ ਤੁਰੰਤ ਆਪਣੇ ਘਰ ਖਾਲੀ ਕਰਕੇ ਸੁਰੱਖਿਅਤ ਥਾਵਾਂ ‘ਤੇ ਜਾਣ ਦੀ ਬੇਨਤੀ ਕੀਤੀ ਗਈ ਹੈ।

ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਸਹਾਇਤਾ ਪ੍ਰਦਾਨ ਕਰਨ ਲਈ ਹਾਜ਼ਰ ਹਨ। ਸਿਰਫ਼ ਅਧਿਕਾਰਤ ਚੇਤਾਵਨੀਆਂ ਦੀ ਪਾਲਣਾ ਕਰੋ। ਪ੍ਰਸ਼ਾਸਨ ਵੱਲੋਂ ਰਾਹਤ ਕੇਂਦਰਾਂ ਦੀ ਵੀ ਸਥਾਪਨਾ ਕੀਤੀ ਗਈ ਹੈ, ਜਿਨ੍ਹਾਂ ਵਿੱਚ ਵੀ ਮਦਦ ਲਈ ਜਾ ਸਕਦੀ ਹੈ।

ਕਿਸੇ ਵੀ ਸੂਚਨਾ ਜਾਂ ਮਦਦ ਲਈ ਤੁਰੰਤ ਰਾਜਪੁਰਾ ਦੇ ਫਲੱਡ ਕੰਟਰੋਲ ਰੂਮ ਦੇ ਨੰਬਰ 01762-224132 ਅਤੇ ਪਟਿਆਲਾ ਜ਼ਿਲ੍ਹਾ ਦੇ ਕੰਟਰੋਲ ਰੂਮ ਨੰਬਰ 0175-2350550 ਤੇ 2358550 ‘ਤੇ ਸੰਪਰਕ ਕੀਤਾ ਜਾਵੇ।

 

Leave a Reply

Your email address will not be published. Required fields are marked *