ਅਮਰੀਕਾ ‘ਚ ਧਰਮਕੋਟ ਦੇ ਨੌਜਵਾਨ ਗੁਰਜੰਟ ਸਿੰਘ ਦੀ ਮੌਤ


ਧਰਮਕੋਟ, 14 ਜੁਲਾਈ (ਨਿਊਜ਼ ਟਾਊਨ ਨੈਟਵਰਕ) : ਅਮਰੀਕਾ ਦੇ ਵਿਚ ਰੁਜ਼ਗਾਰ ਲਈ ਗਏ ਇਕ ਹੋਰ ਪੰਜਾਬੀ ਮੁੰਡੇ ਦੀ ਮੌਤ ਹੋਣ ਦੀ ਖ਼ਬਰ ਹੈ। ਪੰਜਾਬ ਦੇ ਧਰਮਕੋਟ ਦੇ ਪਿੰਡ ਗਲੋਟੀ ਦਾ ਰਹਿਣ ਵਾਲਾ ਗੁਰਜੰਟ ਸਿੰਘ 5 ਸਾਲ ਪਹਿਲਾਂ ਅਮਰੀਕਾ ਗਿਆ ਸੀ ਅਤੇ ਉੱਥੇ ਉਹ ਕੈਲੀਫੋਰਨੀਆ ਸ਼ਹਿਰ ਵਿਚ ਨੌਕਰੀ ਕਰਦਾ ਸੀ।
ਮ੍ਰਿਤਕ ਦੇ ਭਰਾ ਗੁਰਮੁਖ ਸਿੰਘ ਨੇ ਮੀਡੀਆ ਨੂੰ ਦੱਸਿਆ ਕਿ ਬੀਤੇ ਦਿਨੀਂ ਜਦੋਂ ਗੁਰਜੰਟ ਕੰਮ ‘ਤੇ ਗਿਆ ਸੀ ਪਰ ਉਹ ਘਰ ਨਾ ਪੁੱਜਿਆ। ਉਨ੍ਹਾਂ ਨੂੰ ਸੂਚਨਾ ਮਿਲੀ ਕਿ ਗੁਰਜੰਟ ਸਿੰਘ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ ਹੈ ਅਤੇ ਗੁਰਜੰਟ ਸਿੰਘ ਦੀ ਮੌਤ ਹੋ ਗਈ ਹੈ।
ਪਰਿਵਾਰ ਵਾਲਿਆਂ ਨੇ ਦੱਸਿਆ ਕਿ ਸਰਕਾਰ ਤੋਂ ਮੰਗ ਕੀਤੀ ਕਿ ਗੁਰਜੰਟ ਸਿੰਘ ਦੀ ਲਾਸ਼ ਭਾਰਤ ਲਿਆਉਣ ਵਿਚ ਉਨ੍ਹਾਂ ਦੀ ਮਦਦ ਕੀਤੀ ਜਾਵੇ। ਉੱਥੇ ਨੌਜਵਾਨ ਗੁਰਜੰਟ ਸਿੰਘ ਦੀ ਮੌਤ ‘ਤੇ ਸਿਆਸੀ ਲੀਡਰਾਂ ਨੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
