ਸੀਨੀਅਰ ਸਿਆਸਤਦਾਨ ਸੁਖਦੇਵ ਸਿੰਘ ਢੀਂਡਸਾ ਦੀ ਅੰਤਿਮ ਅਰਦਾਸ

ਸਮਾਗਮ ਚ ਸ਼ਾਮਲ ਹੋਈਆਂ ਡੇਰਾ ਬਿਆਸ ਮੁਖੀ ਤੇ ਕਈ ਵੱਡੀ ਹਸਤੀਆਂ

ਸੰਗਰੂਰ, 8 ਜੂਨ 2025 (ਨਿਊਜ਼ ਟਾਊਨ ਨੈਟਵਰਕ) : ਸੀਨੀਅਰ ਸਿਆਸਤਦਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੀ ਅੰਤਿਮ ਅਰਦਾਸ ਅਤੇ ਭੋਗ ਸਮਾਗਮ ਅੱਜ ਸੰਗਰੂਰ ਦੇ ਗੁਰਦੁਆਰਾ ਨਨਕਿਆਣਾ ਸਾਹਿਬ ਵਿਖੇ ਕਰਵਾਇਆ ਗਿਆ। ਇਸ ਦੌਰਾਨ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਵੱਡੀ ਗਿਣਤੀ ਵਿੱਚ ਸਿਆਸੀ, ਧਾਰਮਿਕ ਅਤੇ ਸਮਾਜਿਕ ਹਸਤੀਆਂ ਸ਼ਾਮਲ ਹੋਈਆਂ।
ਇਸ ਮੌਕੇ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਮੀਤ ਹੈਅਰ, ਸੰਸਦ ਮੈਂਬਰ ਨਰਿੰਦਰ ਕੌਰ ਭਾਰਾਜ, ਭਾਜਪਾ ਆਗੂ ਸੁਨੀਲ ਜਾਖੜ, ਤਰੁਣ ਚੁੱਘ, ਮਨਪ੍ਰੀਤ ਬਾਦਲ, ਹੰਸ ਰਾਜ ਹੰਸ, ਇਕਬਾਲ ਸਿੰਘ ਲਾਲਪੁਰਾ, ਹਰਦੀਪ ਸਿੰਘ ਪੁਰੀ, ਅਰਵਿੰਦ ਖੰਨਾ, ਅਦਾਕਾਰ ਹੋੱਬੀ ਢਿੱਲੋਂ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਹਾਜ਼ਰ ਰਹੇ।
ਇਨ੍ਹਾਂ ਤੋਂ ਇਲਾਵਾ ਕਾਂਗਰਸ ਆਗੂ ਪ੍ਰਤਾਪ ਸਿੰਘ ਬਾਜਵਾ, ਵਿਜੈ ਇੰਦਰ ਸਿੰਗਲਾ, ਸੁਖਜਿੰਦਰ ਸਿੰਘ ਰੰਧਾਵਾ, ਕੁਲਬੀਰ ਸਿੰਘ ਜੀਰਾ, ਦਲਵੀਰ ਸਿੰਘ ਗੋਲਡੀ, ਕਲਾ ਢਿੱਲੋਂ, ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ, ਤੇ ਸੀਨੀਅਰ ਸਿਆਸਤਦਾਨ ਸੁਚਾ ਸਿੰਘ ਛੋਟੇਪੁਰ, ਸੁਰਜੀਤ ਸਿੰਘ ਰੱਖੜਾ, ਬੀਬੀ ਜਗੀਰ ਕੌਰ, ਜਗਮੀਤ ਬਰਾੜ, ਪ੍ਰੇਮ ਸਿੰਘ ਚੰਦੂਮਾਜਰਾ, ਮਨਪ੍ਰੀਤ ਆਯਲੀ, ਮਹੇਸ਼ਇੰਦਰ ਸਿੰਘ ਗਰੇਵਾਲ, ਸਿਮਰਨਜੀਤ ਸਿੰਘ ਮਾਣ, ਤਰਲੋਚਨ ਸਿੰਘ ਅਤੇ ਸਾਬਕਾ ਅਕਾਲ ਤਖਤ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਮੌਜੂਦ ਰਹੇ।