CBI ਦਾ ਵੱਡਾ ਐਕਸ਼ਨ, ਰੋਪੜ ਰੇਂਜ ਦੇ DIG ਹਰਚਰਨ ਸਿੰਘ ਭੁੱਲਰ ਗ੍ਰਿਫ਼ਤਾਰ


ਚੰਡੀਗੜ੍ਹ, 16 ਅਕਤੂਬਰ (ਨਿਊਜ਼ ਟਾਊਨ ਨੈਟਵਰਕ) : ਪੰਜਾਬ ਵਿੱਚ CBI ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਸੀਬੀਆਈ ਨੇ ਰੋਪੜ ਰੇਂਜ ਦੇ ਡੀਆਈਜੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਡੀਆਈਜੀ ਹਰਚਰਨ ਸਿੰਘ ਭੁੱਲਰ ਉੱਤੇ ਰਿਸ਼ਵਤ ਲੈਣ ਦੇ ਇਲਜ਼ਾਮ ਲੱਗੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਸੀਬੀਆਈ ਦੀ ਟੀਮ ਨੇ ਅੱਜ ਡੀਆਈਜੀ ਹਰਚਰਨ ਸਿੰਘ ਭੁੱਲਰ ਦੇ ਦਫਤਰ ਵਿੱਚ ਛਾਪੇਮਾਰੀ ਕੀਤੀ। ਸੀਬੀਆਈ ਨੇ ਰੋਪੜ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਰਿਸ਼ਵਤ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਅਨੁਸਾਰ ਸੀਬੀਆਈ ਨੇ ਉਨ੍ਹਾਂ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਹਾਲਾਂਕਿ ਇਸ ਮਾਮਲੇ ਵਿੱਚ ਲਈ ਗਈ ਰਿਸ਼ਵਤ ਦੀ ਰਕਮ ਬਾਰੇ ਅਧਿਕਾਰੀਆਂ ਵੱਲੋਂ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ। ਸੂਤਰਾਂ ਦਾ ਕਹਿਣਾ ਹੈ ਕਿ ਸੀਬੀਆਈ ਨੇ ਜਾਲ ਵਿਛਾ ਕੇ ਡੀਆਈਜੀ ਹਰਚਰਨ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਕਿਹਾ ਜਾ ਰਿਹਾ ਹੈ ਕਿ ਇਹ ਕਾਰਵਾਈ ਮੰਡੀ ਗੋਬਿੰਦਗੜ੍ਹ ਦੇ ਇੱਕ ਸਕ੍ਰੈਪ ਡੀਲਰ ਨਾਲ ਸਬੰਧਤ ਇੱਕ ਮਾਮਲੇ ਦੇ ਸਬੰਧ ਵਿੱਚ ਕੀਤੀ ਗਈ ਹੈ। ਕਿਹਾ ਜਾ ਰਿਹਾ ਹੈ ਕਿ ਸੀਬੀਆਈ ਜਲਦੀ ਹੀ ਇੱਕ ਪ੍ਰੈਸ ਨੋਟ ਜਾਰੀ ਕਰ ਸਕਦੀ ਹੈ ਅਤੇ ਡੀਆਈਜੀ ਨੂੰ ਇੱਕ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਜਾ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ‘ਚ ਇੱਕ ਹੋਰ ਵਿਅਕਤੀ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ।
ਹਰਚਰਨ ਸਿੰਘ ਭੁੱਲਰ ਇੱਕ ਸੀਨੀਅਰ ਭਾਰਤੀ ਪੁਲਿਸ ਸੇਵਾ (ਆਈਪੀਐਸ) ਅਧਿਕਾਰੀ ਹਨ। ਹਰਚਰਨ ਸਿੰਘ ਭੁੱਲਰ 2007 ਬੈਚ ਦੇ IPS ਅਧਿਕਾਰੀ ਹਨ ਅਤੇ ਪੰਜਾਬ ਪੁਲਿਸ ਵਿੱਚ ਕਈ ਮਹੱਤਵਪੂਰਨ ਅਹੁਦਿਆਂ ‘ਤੇ ਰਹਿ ਚੁੱਕੇ ਹਨ। ਉਹ ਵਰਤਮਾਨ ਵਿੱਚ ਡਿਪਟੀ ਇੰਸਪੈਕਟਰ ਜਨਰਲ (ਡੀਆਈਜੀ) ਵਜੋਂ ਸੇਵਾ ਨਿਭਾ ਰਹੇ ਹਨ। ਹਰਚਰਨ ਸਿੰਘ ਭੁੱਲਰ ਆਪਣੇ ਸਖ਼ਤ ਕੰਮਾਂ ਅਤੇ ਇਮਾਨਦਾਰ ਅਕਸ ਲਈ ਜਾਣੇ ਜਾਂਦੇ ਹਨ। ਉਨ੍ਹਾਂ ਨੇ ਡਰੱਗ ਮਾਫੀਆ, ਸੰਗਠਿਤ ਅਪਰਾਧ ਅਤੇ ਸਮਾਜਿਕ ਸੁਰੱਖਿਆ ਮੁੱਦਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ।
