ਗੜ੍ਹਸ਼ੰਕਰ ਵਿਖੇ ਡਾ. ਪਰਮਜੀਤ ਮਡਾਰ ਨੇ ਬਲਾਕ ਸੰਮਤੀ ਚੇਅਰਮੈਨ ਦਾ ਅਹੁਦਾ ਸੰਭਾਲਿਆ

ਗੜ੍ਹਸ਼ੰਕਰ 2 ਜੂਨ (ਰਾਕੇਸ਼ ਕੁਮਾਰ)-ਬਲਾਕ ਸੰਮਤੀ ਗੜ੍ਹਸ਼ੰਕਰ ਦੇ ਨਵੇਂ ਚੇਅਰਮੈਨ ਵਜੋਂ ਡਾਕਟਰ ਪਰਮਜੀਤ ਮਡਾਰ ਅਤੇ ਉਪ ਚੇਅਰਮੈਨ ਜਸਪਾਲ ਕੌਰ ਦੀ ਤਾਜਪੋਸ਼ੀ ਸਮਾਰੋਹ ਦਾ ਆਯੋਜਨ ਬਹੁਤ ਹੀ ਸ਼ਾਨੋ-ਸ਼ੌਕਤ ਨਾਲ ਕੀਤਾ ਗਿਆ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜਦਕਿ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪੰਚਾਇਤੀ ਨੁਮਾਇੰਦੇ ਅਤੇ ਸਮਾਜਿਕ ਸੰਸਥਾਵਾਂ ਦੇ ਆਗੂਆਂ ਸਮੇਤ ਵੱਡੀ ਗਿਣਤੀ ਇਲਾਕੇ ਦੇ ਲੋਕਾਂ ਨੇ ਹਾਜ਼ਰੀ ਭਰੀ। ਇਸ ਮੌਕੇ ਡਾਕਟਰ ਪਰਮਜੀਤ ਮਡਾਰ ਨੂੰ ਫੁੱਲਾਂ ਦੇ ਹਾਰਾਂ ਅਤੇ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਨਵੇਂ ਚੇਅਰਮੈਨ ਵਜੋਂ ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਦਿੱਤੇ ਗਏ ਪਿਆਰ ਅਤੇ ਵਿਸ਼ਵਾਸ ਨੂੰ ਉਹ ਕਦੇ ਵੀ ਟੁੱਟਣ ਨਹੀਂ ਦੇਣਗੇ ਅਤੇ ਬਲਾਕ ਦੇ ਹਰ ਪਿੰਡ ਦੇ ਵਿਕਾਸ ਲਈ ਦਿਨ-ਰਾਤ ਮਿਹਨਤ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੀਮਾਂ ਦਾ ਲਾਭ ਆਖ਼ਰੀ ਵਿਅਕਤੀ ਤੱਕ ਪਹੁੰਚਾਉਣਾ ਅਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨਾ ਉਨ੍ਹਾਂ ਦੀ ਪ੍ਰਾਥਮਿਕਤਾ ਹੋਵੇਗੀ। ਸਮਾਗਮ ਦੌਰਾਨ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਪਰਮਜੀਤ ਮਡਾਰ ਅਤੇ ਜਸਪਾਲ ਕੌਰ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਪਰਮਜੀਤ ਮਡਾਰ ਮਿਹਨਤੀ ਅਤੇ ਲੋਕਪ੍ਰਿਯ ਆਗੂ ਹਨ। ਜਿਨ੍ਹਾਂ ਨੇ ਹਮੇਸ਼ਾ ਲੋਕਾਂ ਦੇ ਹਿੱਤਾਂ ਲਈ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਬਲਾਕ ਸੰਮਤੀ ਗੜ੍ਹਸ਼ੰਕਰ ਨੂੰ ਇੱਕ ਯੋਗ ਅਤੇ ਜ਼ਿੰਮੇਵਾਰ ਚੇਅਰਮੈਨ ਮਿਲਿਆ ਹੈ। ਜਿਸ ਨਾਲ ਇਲਾਕੇ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਮਿਲੇਗੀ। ਇਸ ਮੌਕੇ ਹਲਕਾ ਸਗੰਠਨ ਇੰਚਾਰਜ ਅਤੇ ਓਐਸਡੀ ਚਰਨਜੀਤ ਸਿੰਘ, ਮਾਰਕੀਟ ਕਮੇਟੀ ਦੇ ਚੇਅਰਮੈਨ ਬਲਦੀਪ ਸਿੰਘ ਸੈਣੀ, ਕੌਂਸਲਰ ਪ੍ਰਿੰਸ ਚੌਧਰੀ, ਗੁਲਸ਼ਨ ਠਾਕੁਰ ਬਲਾਕ ਪ੍ਰਧਾਨ, ਨਰਿੰਦਰ ਸਿੰਘ, ਸਰਪੰਚ ਬਲਵੀਰ ਸਿੰਘ ਜੋਸ਼, ਜਿਲਾ ਪ੍ਰੀਦਸ਼ ਮੈਂਬਰ ਹਰਭਜਨ ਮਹਿਮੀ, ਇੰਦਰਜੀਤ ਸਿੰਘ ਬਰਿਆਣਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਪ੍ਰਕਾਸ਼ ਪ੍ਰੇਮੀ, ਮਾਸਟਰ ਸੋਹਨ ਲਾਲ ਬਲਾਕ ਸੰਮਤੀ ਮੈਂਬਰ, ਸਰਪੰਚ ਅਤੇ ਬਲਾਕ ਸੰਮਤੀ ਮੈਂਬਰ ਕੁਲਦੀਪ ਸਿੰਘ, ਸਰਪੰਚ ਰਾਮਜੀਤ, ਕੌਂਸਲਰ ਸੋਮਨਾਥ ਬੰਗੜ, ਸਰਪੰਚ ਗੁਰਲਾਲ ਸੈਲਾ, ਬਾਬਾ ਕੇਵਲ ਸਿੰਘ ਚਾਕਰ ਤਪ ਅਸਥਾਨ ਸ਼੍ਰੀ ਖੁਰਾਲਗੜ੍ਹ ਸਾਹਿਬ, ਚਰਨ ਛੋਹ ਗੰਗਾ ਤੋਂ ਸੁਰਿੰਦਰ ਦਾਸ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੰਚ-ਸਰਪੰਚ ਅਤੇ ਪਾਰਟੀ ਵਰਕਰ ਹਾਜ਼ਰ ਸਨ।
